25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜਥੇਦਾਰ ਧਾਮੀ ਦਾ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਆਗੂਆਂ ਵਲੋਂ ਭਾਰੀ ਸਵਾਗਤ

ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਗੁਰਦੁਆਰਾ ਟਿੱਬੀ ਸਾਹਿਬ ਕਰਤਾਰਪੁਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਪਾਤਿਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਉਤਸਵ ਬੜੀ ਉਤਸਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 25-11-2026
ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਗੁਰਦੁਆਰਾ ਟਿੱਬੀ ਸਾਹਿਬ ਕਰਤਾਰਪੁਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਪਾਤਿਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਉਤਸਵ ਬੜੀ ਉਤਸਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਬਾਬਾ ਜਸਵਿੰਦਰ ਸਿੰਘ ਹਰੇੜੀ ਵਾਲਿਆਂ ਵੱਲੋ ਰਸਭਿੰੱਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰੰਜਨ ਸਿੰਘ, ਸੇਵਾਦਾਰ ਕਰਨੈਲ ਸਿੰਘ ਸੇਖੋ, ਨਛੱਤਰ ਸਿੰਘ ਸੇਖੋ, ਪਰਮਜੀਤ ਸਿੰਘ, ਸੁਰਜੀਤ ਸਿੰਘ, ਗੁਰਮੇਲ ਸਿੰਘ ਰੋਗਲਾ, ਜਸਪਾਲ ਸਿੰਘ, ਗੁਰਜੀਤ ਸਿੰਘ, ਪੂਰਨ ਸਿੰਘ ਅਤੇ ਸਮੂਹ ਸੰਗਤਾਂ ਵੱਲੋ ਦੀ ਦੇਖਰੇਖ ਹੇਠ ਵਿੱਚ ਗੁਰਦੁਆਰਾ ਸਾਹਿਬ ਵਿੱਚ ਵੱਖ-ਵੱਖ ਸਮੇ ਤੇ ਧਾਰਮਿਕ, ਸਮਾਜਿਕ ਸਮਾਗਮ ਕਰਵਾਏ ਜਾਂਦੇ ਹਨ। ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਂਦੀ ਹੈ। ਇਸ ਮੌਕੇ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਵੱਲੋ ਦਰਸਾਈਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ। ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ਦਾ ਸੰਦੇਸ਼ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸੂਬਾਈ ਪੈਨਸ਼ਨਰ ਆਗੂ ਰਵਿੰਦਰ ਸਿੰਘ ਗੁੱਡੂ, ਸੁਰਿੰਦਰ ਸਿੰਘ ਸੋਢੀ, ਪਿਸ਼ੋਰੀ ਲਾਲ ਤੋ ਇਲਾਵਾ ਮਾਸਟਰ ਸਰਬਜੀਤ ਸਿਘੰ, ਚਮਕੌਰ ਸਿੰਘ ਜੱਸੀ, ਪ੍ਰੀਤਮ ਸਿੰਘ ਜੋਹਲ ਸਾਬਕਾ ਏਡੀਸੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਅਰਦਾਸ ਉਪਰੰਤ ਦੇਗ ਵਰਤਾਈ ਗਈ ਅਤੇ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋ ਆਈਆਂ ਸਖਸ਼ੀਅਤਾਂ ਅਤੇ ਸਹਿਯੋਗੀਆਂ ਦਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਮਾਸਟਰ ਸਰਬਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੰਦੇ ਹੋਏ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਸੰਗਰੂਰ, (ਸੁਖਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਾਈ ਭਾਗੋ ਸੇਵਾ ਸੁਸਾਇਟੀ ਨਗਰ ਵੱਲੋਂ ਲੰਗਰ ਲਗਾਇਆ ਗਿਆ। ਇਸ ਮੌਕੇ ਅਰਵਿੰਦ ਖੰਨਾ ਸਾਬਕਾ ਐਮ.ਐਲ.ਏ. ਬੀਬੀ ਪਰਮਜੀਤ ਕੌਰ ਵਿਰਕ ਸੀਨੀਅਰ ਮੀਤ ਪ੍ਰਧਾਨ ਪੰਜਾਬ ਤਜਿੰਦਰ ਸਿੰਘ ਸੰਘਰੇੜੀ ਇਕਬਾਲਜੀਤ ਸਿੰਘ ਪੂਨੀਆ ਵੱਲੋਂ ਹਾਜ਼ਰੀ ਲਗਾਈ ਗਈ। ਇਸ ਮੌਕੇ ਰਮੇਸ਼ ਕੁਮਾਰ, ਆਰ.ਕੇ. ਮਾਰਬਲ ਰਾਣਾ, ਕਿਸਾਨ ਮੋਟਰ, ਮਾਸਟਰ ਅਮਰਜੀਤ ਸਿੰਘ, ਕੇਸਰ ਸਿੰਘ, ਹਰਦੀਪ ਸਿੰਘ, ਨਰੇਸ਼ ਕੁਮਾਰ, ਸੁਖਜਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਅਮਰੀਕ ਸਿੰਘ ਬੱਬੀ, ਹੈਪੀ, ਅਨੂ, ਇਸ਼ੂ, ਰਕੇਸ਼ ਕੁਮਾਰ ਸਮੇਤ ਹੋਰ ਸ਼ਖਸੀਅਤਾ ਮੌਜੂਦ ਸਨ। ਸੰਗਰੂਰ, (ਸੁਖਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ ਇਸ ਸਮੇਂ ਵਿਸ਼ੇਸ਼ ਤੌਰ ’ਤੇ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼੍ਰੋ.ਗੁ.ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਜਥੇਦਾਰ ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋ.ਗੁ.ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਤੇਜਿੰਦਰ ਸਿੰਘ ਸੰਘਰੇੜੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਗਰੂਰ, ਅਰਿਵੰਦ ਖੰਨਾ ਹਲਕਾ ਇੰਚਾਰਜ ਸੰਗਰੂਰ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ, ਇਕਬਾਲਜੀਤ ਸਿੰਘ ਪੁਨੀਆ ਸੀਨੀਅਰ ਅਕਾਲੀ ਆਗੂ, ਗੁਰਨੈਬ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਵਿਜੇਇੰਦਰ ਸਿੰਗਲਾਂ ਹਾਜ਼ਰ ਸਨ ਸੰਗਤਾ ਦੀ ਆਮਦ ਸਾਰਾ ਦਿਨ ਰਹੀ ਅਤੇ ਢਾਡੀ ਸਿੰਘਾ ਵੱਲੋਂ ਗੁਰ ਇਤਿਹਾਸ ਨਾਲ ਜੋੜਿਆ ਗਿਆ ਗੁ. ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਵੱਲੋਂ ਆਈਆ ਸਤਿਕਾਰ ਯੋਗ ਸ਼ਖ਼ਸੀਅਤਾਂ ਦਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਧੂਰੀ, (ਸੁਖਵੰਤ ਸਿੰਘ ਭੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਭੁੱਲਰਾਂ ਅਤੇ ਬਨਭੌਰਾ ਦੀ ਸੰਗਤ ਵੱਲੋਂ ਸਰਧਾ ਭਾਵਨਾ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਲੌਕਿਕ ਨਗਰ ਕੀਰਤਨ ਦਾ ਸੰਗਤਾਂ ਨੇ ਦਰਸ਼ਨ ਕੀਤਾ।ਇਹ ਨਗਰ ਕੀਰਤਨ ਪਿੰਡ ਬਨਭੌਰੇ ਤੋਂ ਸ਼ੁਰੂ ਹੋ ਕੇ ਪਿੰਡ ਬੇਲੇਵਾਲ ਅਤੇ ਹੋਰ ਵੱਖੋ ਵੱਖ ਸਥਾਨਾਂ ਰਾਹੀਂ ਜਾਣ ਸਮੇਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਜਿਸ ਵਿੱਚ ਸੈਂਕੜੇ ਸੰਗਤਾਂ ਨੇ ਹਿੱਸਾ ਲਿਆ ਇਸ ਮੌਕੇ ਪਹੁੰਚੇ ਢਾਡੀ ਜਥੇ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਬਾਬਾ ਸੁਖਪਾਲ ਸਿੰਘ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਪਹੁੰਚੇ ਗੱਤਕੇ ਤੇ ਜਥੇ ਵੱਲੋਂ ਗਤਕੇ ਦੇ ਕਰਤੱਬ ਦਿਖਾਏ ਗਏ ਇਲਾਕੇ ਦੀ ਸੰਗਤ ਵੱਲੋਂ ਸਰਧਾ ਭਾਵਨਾ ਮੱਥਾ ਟੇਕਿਆ ਗਿਆ ਇਸ ਮੌਕੇ ਪ੍ਰਮੁੱਖ ਪ੍ਰਬੰਧਕਾਂ ਵਿੱਚ ਭਾਈ ਧੰਨਾ ਸਿੰਘ ਭੁੱਲਰ, ਮਾਸਟਰ ਮਨਜੀਤ ਸਿੰਘ ਭੁੱਲਰਾਂ, ਜਥੇਦਾਰ ਪਰਮਜੀਤ ਸਿੰਘ ਗਰੇਵਾਲ ਭੁੱਲਰਾਂ, ਧਰਮ ਸਿੰਘ ਭੁੱਲਰਾਂ, ਤਲਵਿੰਦਰ ਸਿੰਘ ਭੁੱਲਰਾਂ, ਆਦ ਸੰਗਤਾਂ ਨੇ ਨੇ ਸੇਵਾਵਾਂ ਨਿਭਾਈਆਂ । ਖਨੌਰੀ, (ਬਲਵਿੰਦਰ ਸਿੰਘ ਥਿੰਦ)- ਦ ਰੂਟਸ ਮਿਲੇਨੀਅਮ ਸਕੂਲ, ਖਨੌਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕੀਤਾ ਗਿਆ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਸਕੂਲ ਦੀ ਪ੍ਰਬੰਧਕ ਟੀਮ, ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਨਤਮਸਤਕ ਹੋ ਕੇ ਗੁਰਬਾਣੀ ਦਾ ਸਰਵਣ ਕੀਤਾ। ਪਾਠ ਦੀ ਸਮਾਪਤੀ ਉਪਰੰਤ ਹਜ਼ੂਰੀ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਅਤੇ ਕਥਾ ਕੀਤੀ ਗਈ। ਸਕੂਲ ਦੀ ਮੁਖੀ ਡਾ. ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਲੌਂਗੋਵਾਲ, (ਵਿਨੋਦ, ਖੰਨਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸੰਤ ਅਤਰ ਸਿੰਘ ਜੀ ਸ਼ੇਰੋਂ ਵਿਖੇ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ। ਇਸ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਜਿਸ ਤੇ ਅੱਜ ਵੱਡੇ ਤੜਕੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰੇਸ਼ਮ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਿੱਕਰ ਸਿੰਘ, ਅਮਰਜੀਤ ਸਿੰਘ ਖਜਾਨਚੀ, ਮੀਤ ਪ੍ਰਧਾਨ ਜਥੇਦਾਰ ਕੌਰ ਸਿੰਘ, ਰਾਮ ਸਿੰਘ ਸਕਤੱਰ, ਜਗਜੀਤ ਸਿੰਘ ਸਹਿ. ਸਕਤੱਰ, ਜਗਤਾਰ ਸਿੰਘ ਸਹਿ. ਖਜਾਨਚੀ, ਨਿਰਭੈ ਸਿੰਘ, ਮਨਦੀਪ ਸਿੰਘ ਢਿੱਲੋਂ, ਮੀਤ ਗ੍ਰੰਥੀ ਭਾਈ ਬਲਜਿੰਦਰ ਸਿੰਘ ਅਤੇ ਗ੍ਰੰਥੀ ਜੱਗੀ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਗੁਰਦੁਆਰਾ ਸਾਹਿਬ ਪੁੱਜ ਕੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਸ਼ੇਰਪੁਰ, (ਦਰਸ਼ਨ ਸਿੰਘ ਖੇੜੀ)- ਗੁਰਦੁਆਰਾ ਨਾਨਕ ਦਰਬਾਰ ਖੇੜੀ ਕਲਾਂ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਪ੍ਰੀਤਮ ਸਿੰਘ ਨੇ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਰਹਿਬਰ ਸਨ। ਇਸ ਮੌਕੇ ਪ੍ਰਧਾਨ ਸੂਬੇਦਾਰ ਜਰਨੈਲ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।ਇਸ ਸਮੇਂ ਸਰਪੰਚ ਬੀਬੀ ਬਲਜੀਤ ਕੌਰ ਚਹਿਲ ਅਤੇ ਨਛੱਤਰ ਸਿੰਘ ਆੜਤੀਆਂ ਤੇ ਪਾਠੀ ਸਿੰਘਾਂ ਦਾ ਗੁਰਦੁਆਰਾ ਕਮੇਟੀ ਵੱਲੋਂ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਸੂਬੇਦਾਰ ਮਲਕੀਤ ਸਿੰਘ,ਮਾ ਬਲਦੇਵ ਸਿੰਘ,ਰਣ ਸਿੰਘ,ਗੁਰਦੀਪ ਸਿੰਘ, ਸੂਬੇਦਾਰ ਕਰਮਜੀਤ ਸਿੰਘ, ਨੰਬਰਦਾਰ ਪ੍ਰਮਿੰਦਰ ਸਿੰਘ ਟਿੰਕਾ, ਹਰਮੇਲ ਸਿੰਘ ਹੇਲੀ ਖੇੜੀ, ਤਰਨਜੀਤ ਸਿੰਘ, ਕਿਸਾਨ ਆਗੂ ਸੁਖਦੀਪ ਸਿੰਘ, ਭਾਨ ਸਿੰਘ, ਐੱਸਡੀਓ ਜਗਰੂਪ ਸਿੰਘ, ਜਗਰੂਪ ਸਿੰਘ, ਕੌਰ ਸਿੰਘ, ਜੀਤ ਸਿੰਘ, ਬਲਵੰਤ ਸਿੰਘ ਆਦਿ ਆਗੂ ਮੌਜੂਦ ਸਨ। ਲਹਿਰਾਗਾਗਾ, (ਅਸ਼ੋਕ ਗਰਗ)- ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਲਹਿਰਾਗਾਗਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਅਤੇ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ ਨੇ ਗੁਰੂ ਘਰ ਵਿਖੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਅਮਰਜੀਤ ਸਿੰਘ ਅਤੇ ਰਿਸੀਵਰ ਰਜਿੰਦਰ ਸਿੰਘ ਬਿੱਟੂ ਨੇ ਸੰਗਤਾਂ ਨੂੰ ਸਮਾਜਿਕ ਬੁਰਾਈਆਂ ਦਾ ਤਿਆਗ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਇੰਦਰਜੀਤ ਸਿੰਘ ਬੇਦੀ, ਜਗਤਾਰ ਸਿੰਘ ਭੁੱਲਰ, ਗੁਰਨਾਮ ਸਿੰਘ ਸੰਧੂ ਨੰਬਰਦਾਰ, ਜਸਵੰਤ ਸਿੰਘ ਹੈਪੀ, ਰਾਜਕੁਮਾਰ ਗਰਗ, ਪ੍ਰਧਾਨ ਸੰਜੇ ਸਿੰਗਲਾ ਅਤੇ ਮਹੇਸ਼ ਸ਼ਰਮਾ ਨੀਟੂ ਸਮੇਤ ਹੋਰ ਸੰਗਤਾਂ ਹਾਜ਼ਰ ਸਨ। ਜਖੇਪਲ, (ਮੇਜਰ ਸਿੰਘ ਸਿੱਧੂ)- ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਹਿਬ(ਅਧੀਨ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ) ਚਾਓੁਬਾਸ ਜਖੇਪਲ ਵਿਖੇ ਲੋਕਲ ਗੁਰਦੁਆਰਾ ਕਮੇਟੀ ਨੇ ਨਗਰ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਮਨਾਇਆ ।ਸ਼੍ਰੀ ਗੁਰਦੁਆਰਾ ਸਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਕਥਾ-ਵਾਚਕ ਕੁਲਵੀਰ ਸਿੰਘ ਨੇ ਗੁਰੂ ਜੀ ਦੇ ਜੀਵਨ ਤੇ ਉਪਦੇਸ਼ਾਂ ਵਾਰੇ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ। ਹੈੱਡ ਗ੍ਰੰਥੀ ਭਾਈ ਭੀਮ ਸਿੰਘ ਨੇ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਆ। ਕਮੇਟੀ ਪ੍ਰਧਾਨ ਬਲਵੀਰ ਸਿੰਘ, ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਤੇ ਮੈਂਬਰ ਸੁਖਵਿੰਦਰ ਸਿੰਘ ਨੇ (ਗੁਰੂ ਦੇ ਵਜੀਰ) ਗ੍ਰੰਥੀ ਸਿੰਘਾਂ ਦਾ ਸਿਰੋਪੇ ਪਾ ਕੇ ਸਨਮਾਨ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਨਰਜੀਤ ਸਿੰਘ ਗੋਲਡੀ, ਗੁਰਦੁਆਰਾ ਸਹਿਬ ਦੇ ਮੈਨੇਜਰ ਕੇਵਲ ਸਿੰਘ, ਹੈਪੀ ਸਿੰਘ, ਲਾਲ ਸਿੰਘ, ਹਰਭਜਨ ਸਿੰਘ ਔਲਖ, ਸੁਸਾਇਟੀ ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ, ਸਲਾਹਕਾਰ ਜਨਰਲ ਕੌਸ਼ਲ ਮੈਬਰ ਗੁਰਜੰਟ ਜਖੇਪਲ, ਸਕੱਤਰ ਗੁਰਮੇਲ ਸਿੰਘ ਫੌਜੀ, ਸੀਨੀਅਰ ਆਗੂ ਰੂਲਦੂ ਸਿੰਘ ਬੌਰੀਆ, ਸੀਨੀਅਰ ਆਗੂ ਹਰਵਿੰਦਰ ਸਿੰਘ ਸਿੱਧੂ, ਸਰਪੰਚ ਸੈਂਬਰ ਸਿੰਘ, ਦਰਸ਼ਨ ਸਿੰਘ ਜਖੇਪਲਬਾਸ, ਅਰਸ਼ਦੀਪ ਸਿੰਘ ਹੰਬਲਬਾਸ, ਨਵਜੋਤ ਸਿੰਘ ਜੋਤੀ ਧਾਲੀਵਾਲਬਾਸ, ਜਗਸ਼ੀਰ ਸਿੰਘ ਲੱਧੜ੍ਹ, (ਬਾਕੀ ਸਫਾ 7 ’ ਤੇ )
ਪਿਛਲੀ ਖ਼ਬਰ ਸੰਤ ਅਤਰ ਸਿੰਘ ਅਕਾਲ ਅਕੈਡਮੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਮੁਕਾਬਲੇ ਕੰਗਣਵਾਲ ਵਿਖੇ ਸ਼ਾਨਦਾਰ ਢੰਗ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।