26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਲਈ ਇਕੱਠ ਦੀ ਤਿਆਰੀ

ਲ਼ਹਿਰਾਗਾਗਾ, 25 ਨਵੰਬਰ (ਪ੍ਰਵੀਨ ਖੋਖਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੀ ਮੀਟਿੰਗ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਕੋਟੜਾ ਅਤੇ ਜਨਰਲ ਸਕੱਤਰ ਸਰਬਜੀਤ ਸ਼ਰਮਾ ਦੀ ਅਗਵਾਈ ਹੇਠ ਧੰਨਾ ਭਗਤ ਗੁਰਦੁਆਰਾ ਸਾਹਿਬ ਵਿਖੇ ਹੋਈ। ਉਨ੍ਹਾਂ ਇਸ ਮੀਟਿੰਗ ਦੌਰਾਨ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮਨਾਉਣ ਲਈ 26 ਨਵੰਬਰ ਨੂੰ ਬਰਨਾਲਾ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਇਕੱਠ ਵਿੱਚ ਵੱਧ ਤੋਂ ਵੱਧ ਕਿਸਾਨਾਂ-ਮਜ਼ਦੂਰਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

ਅਜੀਤ ਡੈਸਕ 26-11-2026
ਲ਼ਹਿਰਾਗਾਗਾ, 25 ਨਵੰਬਰ (ਪ੍ਰਵੀਨ ਖੋਖਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੀ ਮੀਟਿੰਗ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਕੋਟੜਾ ਅਤੇ ਜਨਰਲ ਸਕੱਤਰ ਸਰਬਜੀਤ ਸ਼ਰਮਾ ਦੀ ਅਗਵਾਈ ਹੇਠ ਧੰਨਾ ਭਗਤ ਗੁਰਦੁਆਰਾ ਸਾਹਿਬ ਵਿਖੇ ਹੋਈ। ਉਨ੍ਹਾਂ ਇਸ ਮੀਟਿੰਗ ਦੌਰਾਨ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮਨਾਉਣ ਲਈ 26 ਨਵੰਬਰ ਨੂੰ ਬਰਨਾਲਾ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਇਕੱਠ ਵਿੱਚ ਵੱਧ ਤੋਂ ਵੱਧ ਕਿਸਾਨਾਂ-ਮਜ਼ਦੂਰਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਜ਼ਿਲ੍ਹਾ ਆਗੂ ਦਰਸ਼ਨ ਸਿੰਘ ਚੰਗਾਲੀਵਾਲਾ ਨੇ ਪਿੰਡ ਇਕਾਈਆਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੂੰ 26 ਨਵੰਬਰ ਦੇ ਇਕੱਠ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਲੈ ਕੇ ਪਹੁੰਚਣ ਅਤੇ ਬੱਸਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ। ਇਸ ਮੀਟਿੰਗ ਦੌਰਾਨ ਮਾ. ਗੁਰਚਰਨ ਖੋਖਰ, ਕਰਨੈਲ ਗਨੌਟਾ, ਰਾਮ ਚੰਦ ਚੋਟੀਆ, ਰਾਮ ਨੰਗਲਾ, ਅਮਰਜੀਤ ਗਿਦੜਿਆਨੀ, ਭੁਪਿੰਦਰ ਸਰਮਾ , ਜਰਨੈਲ ਆਲਮਪੁਰ, ਭੋਲਾ ਲਹਿਲ ਕਲਾ ਅਤੇ ਭੈਣ ਜਸਵਿੰਦਰ ਕੋਰ ਖੋਖਰ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ’ਚ ਵਿਕਾਸ ਦੀਆਂ ਨਵੀਆਂ ਇਬਾਰਤਾਂ ਲਿਖੇਗਾ- ਜਥੇਦਾਰ ਭੂਦਨ ਅਗਲੀ ਖ਼ਬਰ ਦੂਸਰੇ ‘ਸੰਤ ਅਤਰ ਸਿੰਘ ਨਰਸਰੀ ਸਕੂਲ’ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।