ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਚੋਣਾਂ ਬਹਾਲ ਕਰਨ ਦੀ ਲੋੜ- ਆਨੰਦ, ਕਾਲੜਾ
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਭਾਰਤੀ ਸੰਵਿਧਾਨ ਦਿਵਸ ਦੇ ਇਤਿਹਾਸਕ ਮੌਕੇ ‘ਤੇ ਐਡਵੋਕੇਟ ਕਮਲ ਆਨੰਦ ਅਤੇ ਜਤਿੰਦਰ ਕਾਲੜਾ ਨੇ ਸਾਂਝੇ ਤੌਰ ‘ਤੇ ਪੰਜਾਬ ਸਰਕਾਰ, ਉਚੇਰੀ ਸਿੱਖਿਆ ਵਿਭਾਗ ਅਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਤੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਤੁਰੰਤ ਬਹਾਲ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 19 ਦੇਸ਼ ਦੇ ਹਰ ਨਾਗਰਿਕ ਨੂੰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਜਥੇਬੰਦ ਹੋਣ ਦਾ ਬੁਨਿਆਦੀ ਅਧਿਕਾਰ ਦਿੰਦੀ ਹੈ, ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਦੀ ਨੌਜਵਾਨੀ ਅਤੇ ਵਿਦਿਆਰਥੀ ਵਰਗ ਪਿਛਲੇ ਲਗਭਗ ਚਾਰ ਦਹਾਕਿਆਂ ਤੋਂ ਆਪਣੇ ਇਸ ਸੰਵਿਧਾਨਕ ਅਤੇ ਲੋਕਤੰਤਰੀ ਹੱਕ ਤੋਂ ਵਾਂਝਾ ਹੈ।
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਭਾਰਤੀ ਸੰਵਿਧਾਨ ਦਿਵਸ ਦੇ ਇਤਿਹਾਸਕ ਮੌਕੇ ‘ਤੇ ਐਡਵੋਕੇਟ ਕਮਲ ਆਨੰਦ ਅਤੇ ਜਤਿੰਦਰ ਕਾਲੜਾ ਨੇ ਸਾਂਝੇ ਤੌਰ ‘ਤੇ ਪੰਜਾਬ ਸਰਕਾਰ, ਉਚੇਰੀ ਸਿੱਖਿਆ ਵਿਭਾਗ ਅਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਤੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਤੁਰੰਤ ਬਹਾਲ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 19 ਦੇਸ਼ ਦੇ ਹਰ ਨਾਗਰਿਕ ਨੂੰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਜਥੇਬੰਦ ਹੋਣ ਦਾ ਬੁਨਿਆਦੀ ਅਧਿਕਾਰ ਦਿੰਦੀ ਹੈ, ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਦੀ ਨੌਜਵਾਨੀ ਅਤੇ ਵਿਦਿਆਰਥੀ ਵਰਗ ਪਿਛਲੇ ਲਗਭਗ ਚਾਰ ਦਹਾਕਿਆਂ ਤੋਂ ਆਪਣੇ ਇਸ ਸੰਵਿਧਾਨਕ ਅਤੇ ਲੋਕਤੰਤਰੀ ਹੱਕ ਤੋਂ ਵਾਂਝਾ ਹੈ। ਉਨ੍ਹਾਂ ਕਿਹਾ ਕਿ 1980 ਦੇ ਦਹਾਕੇ ਦੇ ਅੱਧ ਵਿੱਚ ਪੰਜਾਬ ਦੇ ਕਾਲੇ ਦੌਰ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਹਵਾਲਾ ਦੇ ਕੇ ਵਿਦਿਆਰਥੀ ਚੋਣਾਂ ‘ਤੇ ਪਾਬੰਦੀ ਲਗਾਈ ਗਈ ਸੀ। ਹੁਣ ਪੰਜਾਬ ਵਿੱਚ ਅਮਨ-ਸ਼ਾਂਤੀ ਬਹਾਲ ਹੋਏ ਨੂੰ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਅਤੇ ਗੁਆਂਢੀ ਸੂਬੇ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵਿੱਚ ਹਰ ਸਾਲ ਸਫ਼ਲਤਾਪੂਰਵਕ ਵਿਦਿਆਰਥੀ ਚੋਣਾਂ ਹੁੰਦੀਆਂ ਹਨ, ਪਰ ਪੰਜਾਬ ਦੀਆਂ ਆਪਣੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਇਹ ਪਾਬੰਦੀ ਅਜੇ ਤੱਕ ਜਾਰੀ ਰੱਖਣਾ ਲੋਕਤੰਤਰ ਦਾ ਘਾਣ ਹੈ। ਦੋਵਾਂ ਆਗੂਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਸਰਕਾਰੀ ਰਣਬੀਰ ਕਾਲਜ ਸੰਗਰੂਰ ਦਾ ਵਿਸ਼ੇਸ਼ ਦੌਰਾ ਕਰਕੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ ਗਈ। ਇਸ ਦੌਰਾਨ ਕਾਲਜ ਦੇ ਵਿਦਿਆਰਥੀ ਲੜਕੇ-ਲੜਕੀਆਂ ਨੇ ਵੀ ਜ਼ੋਰਦਾਰ ਢੰਗ ਨਾਲ ਇਹ ਮੰਗ ਰੱਖੀ ਕਿ ਕਾਲਜਾਂ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਤੁਰੰਤ ਹੋਣੀਆਂ ਚਾਹੀਦੀਆਂ ਹਨ। ਵਿਦਿਆਰਥੀਆਂ ਨੇ ਆਪਣਾ ਦਰਦ ਸਾਂਝਾ ਕਰਦਿਆਂ ਦੱਸਿਆ ਕਿ ਚੁਣੀ ਹੋਈ ਕੌਂਸਲ ਨਾ ਹੋਣ ਕਾਰਨ ਕੈਂਪਸ ਵਿੱਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।