30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੁਸਤਕ ਸੱਭਿਆਚਾਰ ਨੂੰ ਬਚਾਉਣ ਦਾ ਦਿੱਤਾ ਹੋਕਾ

ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ)–ਸਾਹਿਤ ਸਦਨ ਸੰਗਰੂਰ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੁਰਕਸ਼ੇਤਰ ਯੂਨੀਵਰਸਿਟੀ ਦੇ ਸਾਬਕਾ ਡੀਨ ਡਾ. ਨਰਵਿੰਦਰ ਕੌਸ਼ਲ ਨੇ ਕਿਹਾ ਹੈ ਕਿ ਪੁਸਤਕ ਸੱਭਿਆਚਾਰ ਨੂੰ ਬਚਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲ਼ੀਆਂ ਪੀੜ੍ਹੀਆਂ ਸਾਹਿਤ ਨਾਲ਼ ਜੁੜੀਆਂ ਰਹਿਣ।

ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਦਲਬਾਰ ਸਿੰਘ ਚੱਠੇ, ਏ.ਪੀ. ਸਿੰਘ ਬਾਬਾ, ਸ਼ਸ਼ੀ ਬਾਲਾ ਅਤੇ ਰਾਜ ਕੁਮਾਰ ਅਰੋੜਾ ਅਤੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰੇ। ਤਸਵੀਰ-ਮੁਕੇਸ਼ ਕੁਮਾਰ 30-11-2026
ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ)–ਸਾਹਿਤ ਸਦਨ ਸੰਗਰੂਰ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੁਰਕਸ਼ੇਤਰ ਯੂਨੀਵਰਸਿਟੀ ਦੇ ਸਾਬਕਾ ਡੀਨ ਡਾ. ਨਰਵਿੰਦਰ ਕੌਸ਼ਲ ਨੇ ਕਿਹਾ ਹੈ ਕਿ ਪੁਸਤਕ ਸੱਭਿਆਚਾਰ ਨੂੰ ਬਚਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲ਼ੀਆਂ ਪੀੜ੍ਹੀਆਂ ਸਾਹਿਤ ਨਾਲ਼ ਜੁੜੀਆਂ ਰਹਿਣ। ਉਨ੍ਹਾਂ ਕਿਹਾ ਕਿ ਪੁਸਤਕਾਂ ਅੱਜ ਦੇ ਸੋਸ਼ਲ ਮੀਡੀਆ ਯੁੱਗ ਵਿੱਚ ਵੱਖਰੀ ਅਹਿਮੀਅਤ ਰੱਖਦੀਆਂ ਹਨ ਅਤੇ ਇਸ ਅਹਿਮੀਅਤ ਨੂੰ ਬਰਕਰਾਰ ਰੱਖਣ ਲਈ ਸੰਜੀਦਾ ਲੋਕਾਂ ਨੂੰ ਅੱਗੇ ਆਉਣਾ ਪਵੇਗਾ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਪੁਸਤਕ ਵਿੱਚੋਂ ਜੋ ਸਾਨੂੰ ਅਨੰਦ ਮਿਲ਼ਦਾ ਹੈ ਉਹ ਸੋਸ਼ਲ ਮੀਡੀਆ ਰਾਹੀਂ ਹਾਸਲ ਨਹੀਂ ਹੁੰਦਾ। ਸਦਨ ਦੇ ਜਨਰਲ ਸਕੱਤਰ ਸ਼ਸ਼ੀ ਬਾਲਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਆਪਣੀ ਨਜ਼ਮ ਨਾਲ਼ ਸਮਾਗਮ ਦੀ ਸ਼ੁਰੂਆਤ ਕੀਤੀ। ਹੋਰਨਾਂ ਤੋਂ ਇਲਾਵਾ ਸਮਾਗਮ ਨੂੰ ਏ.ਪੀ. ਸਿੰਘ ਬਾਬਾ, ਪਾਲੀ ਰਾਮ ਬਾਂਸਲ, ਜਗਜੀਤ ਸਿੰਘ ਜੱਸਲ, ਡਾ. ਸੁਖਵਿੰਦਰ ਸਿੰਘ, ਗੁਰਨਾਮ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿਤ ਸਭਾ ਸੰਗਰੂਰ, ਇੰਜ. ਪ੍ਰਵੀਨ ਬਾਂਸਲ, ਮਦਨ ਗੋਪਾਲ, ਅਨੋਖ ਸਿੰਘ ਵਿਰਕ, ਨਿਹਾਲ ਸਿੰਘ ਮਾਨ, ਬੀਰਇੰਦਰ ਸਿੰਘ ਬਨਭੌਰੀ ਅਤੇ ਹੋਰਨਾਂ ਨੇ ਵੀ ਸੰਬੋਧਨ ਕਰਦਿਆਂ ਪੰਜਾਬੀ ਸਾਹਿਤ ਅਤੇ ਲੇਖਕਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਹੋਏ ਕਵੀ ਦਰਬਾਰ ਵਿੱਚ ਨੂਰਦੀਪ ਕੋਮਲ, ਜੰਗ ਸਿੰਘ ਫੱਟੜ, ਗੁਰੀ ਚੰਦੜ, ਇੰਸ਼ਾਦ ਖਡਿਆਲਵੀ, ਬਲਵੰਤ ਸਿੰਘ ਜੋਗਾ, ਜੀਤ ਹਰਜੀਤ, ਮਨਜੀਤ ਕੌਰ ਸੰਧੂ, ਚਰਨਜੀਤ ਸਿੰਘ ਮੀਮਸਾ, ਕੁਲਵੰਤ ਖਨੌਰੀ, ਗੁਰਜੰਟ ਬੀਂਬੜ, ਸੁਰਿੰਦਰ ਪਾਲ ਸਿੰਘ ਸਿਦਕੀ, ਹਰਵਿੰਦਰ ਕੌਰ, ਅਮਨਦੀਪ ਕੌਰ, ਸੁਰਜੀਤ ਸਿੰਘ ਕਾਲ਼ੀਆ, ਦਿਲਬਾਗ ਸਿੰਘ ਅਤੇ ਹੋਰਨਾਂ ਨੇ ਭਾਗ ਲਿਆ। ਸੰਸਥਾ ਦੇ ਪ੍ਰਧਾਨ ਦਲਬਾਰ ਸਿੰਘ ਚੱਠੇ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਇਸ ਮੌਕੇ ਸੁਖਦੇਵ ਰਾਮ, ਸੱਤਪਾਲ ਘਰਾਚੋਂ, ਸ਼ਿੰਦਰ ਪਾਲ ਕੌਰ, ਪਰਮਜੀਤ ਸਿੰਘ ਟਿਵਾਣਾ, ਚੌਧਰੀ ਨੰਦ ਲਾਲ ਗਾਂਧੀ, ਜਗਤਾਰ ਸਿੰਘ, ਈਸਮ ਸਿੰਘ, ਸਰਬਜੀਤ ਕੌਰ, ਲਖਵੀਰ ਸਿੰਘ, ਗੁਰਦੀਪ ਸਿੰਘ ਲਹਿਰਾ, ਜਤਿੰਦਰ ਕੁਮਾਰ ਗੁਪਤਾ, ਅਮਨਦੀਪ ਸਿੰਘ, ਭੁਪਿੰਦਰ ਨਾਗਪਾਲ ਸਮੇਤ ਵੱਖ-ਵੱਖ ਸ਼ਖਸੀਅਤਾਂ ਮੌਜੂਦ ਸਨ।
ਪਿਛਲੀ ਖ਼ਬਰ ਸਵਰਗੀ ਜਗਪਾਲ ਸਿੰਘ ਖੰਗੂੜਾ ਨੂੰ ਰਾਜਾ ਵੜਿੰਗ, ਰਵਨੀਤ ਬਿੱਟੂ, ਅੰਬਿਕਾ ਸੋਨੀ, ਜਗਦੇਵ ਸਿੰਘ ਖੁੱਡੀਆਂ, ਕੈਪਟਨ ਸੰਦੀਪ ਸੰ... ਅਗਲੀ ਖ਼ਬਰ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਲੱਗਣ ਵਾਲੇ ਤਿੰਨ ਰੋਜ਼ਾ ਪੱਕੇ ਮੋਰਚੇ ਵਿੱਚ ਲਹਿਰਾ ਇਕਾਈ ਵੱਲੋਂ ਭਰਵੀਂ ਸ਼ਮੂਲੀਅਤ ਦਾ ਐ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।