12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਾਂਝਾ ਅਧਿਆਪਕ ਮੋਰਚਾ ਨੇ ਟੈੱਟ ਦੀ ਸ਼ਰਤ ਹਟਾ ਕੇ ਯੋਗ ਅਧਿਆਪਕਾਂ ਦੀਆਂ ਪਦ ਉੱਨਤੀਆਂ ਲਈ ਸਟੇਸ਼ਨ ਚੋਣ ਦੀ ਕੀਤੀ ਮੰਗ

ਅਜੀਤ ਡੈਸਕ 26-01-2026
ਜਲਾਲਾਬਾਦ, 25 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਤੇ ਕੋ-ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਕਿ੍ਸ਼ਨ ਸਿੰਘ ਦੁੱਗਾਂ, ਬਾਜ਼ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਰਵਿੰਦਰਜੀਤ ਸਿੰਘ ਪੰਨੂ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਬੰਗਾ ਤੇ ਪਤਵੰਤ ਸਿੰਘ ਨੇ ਸਾਂਝੇ ਬਿਆਨ ਰਾਹੀਂ ਸਿੱਖਿਆ ਵਿਭਾਗ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੀ ਪਦ-ਉੱਨਤੀ ਸਮੇਂ ਟੈੱਟ ਦੀ ਸ਼ਰਤ ਲਾਉਣ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ 23 ਅਗਸਤ 2010 ਤੋਂ ਪਹਿਲਾਂ ਹਾਜ਼ਰ ਹੋ ਚੁੱਕੇ ਅਧਿਆਪਕਾਂ ਤੇ ਟੈੱਟ ਦੀ ਸ਼ਰਤ ਲਾਉਣੀ ਬੇਤੁਕੀ ਹੈ | ਸਾਂਝੇ ਅਧਿਆਪਕ ਮੋਰਚੇ ਨੇ ਉਪਰੋਕਤ ਮਿਤੀ ਤੋਂ ਪਹਿਲਾਂ ਵਿਭਾਗ 'ਚ ਹਾਜ਼ਰ ਹੋ ਚੁੱਕੇ ਅਧਿਆਪਕਾਂ ਤੋਂ ਟੈੱਟ ਦੀ ਸ਼ਰਤ ਹਟਾ ਕੇ ਪਦ-ਉੱਨਤੀ ਲਈ ਸਾਰੇ ਯੋਗ ਅਧਿਆਪਕਾਂ ਨੂੰ ਸਟੇਸ਼ਨ ਚੋਣ ਕਰਵਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ |
ਪਿਛਲੀ ਖ਼ਬਰ ਗਣਤੰਤਰ ਦਿਹਾੜੇ ਮੌਕੇ ਬੀ. ਐੱਸ. ਐਫ. ਦੀ 55 ਬਟਾਲੀਅਨ ਨੇ ਸ਼ਹਿਰ 'ਚ ਕੱਢੀ ਸਾਈਕਲ ਜਾਗਰੂਕਤਾ ਰੈਲੀ ਅਗਲੀ ਖ਼ਬਰ ਪੀ. ਐਮ. ਏ. ਵਾਈ. ਸਕੀਮ ਅਧੀਨ ਆਏ ਪੈਸਿਆਂ ਦੀ ਸਹੀ ਢੰਗ ਨਾਲ ਵਰਤੋ ਨਾ ਕਰਨ ਦੇ ਦੋਸ਼ 'ਚ ਵਿਅਕਤੀ ਵਿਰੁੱਧ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।