13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ

ਅਜੀਤ ਡੈਸਕ 26-01-2026
ਮੰਡੀ ਅਰਨੀਵਾਲਾ, 25 ਜਨਵਰੀ (ਨਿਸ਼ਾਨ ਸਿੰਘ ਮੋਹਲ਼ਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਡੀ ਅਰਨੀਵਾਲਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਪਿ੍ੰਸੀਪਲ ਮੈਡਮ ਪ੍ਰੇਮ ਕੰਬੋਜ ਜੀ ਨੇ ਬਸੰਤ ਦਾ ਤਿਉਹਾਰ ਖ਼ੁਸ਼ੀਆਂ ਤੇ ਖੇੜਿਆਂ ਦਾ ਤਿਉਹਾਰ ਹੈ | ਬਦਲਦੇ ਸਮੇਂ ਦੇ ਨਾਲ ਸਾਰੀਆਂ ਰੁੱਤਾਂ ਦਾ ਆਪਣਾ ਮਹੱਤਵ ਤੇ ਉਤਸ਼ਾਹ ਨਾਲ ਬਸੰਤ ਰੁੱਤ ਦਾ ਸਵਾਗਤ ਕੀਤਾ ਜਾਂਦਾ ਹੈ, ਸੋ ਇਸ ਦਿਨ ਵਿਦਿਆਰਥੀਆਂ ਵਲੋਂ ਪਤੰਗਾਂ ਉਡਾ ਕੇ ਨਵੀਂ ਰੁੱਤ ਦਾ ਸਵਾਗਤ ਕੀਤਾ | ਇਸ ਮੌਕੇ ਪਤੰਗ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਜਿਸ 'ਚ ਨਰਸਰੀ ਤੇ ਛੇਵੀਂ ਜਮਾਤ ਤੱਕ ਦੇ ਵਿਦਿਆਰਥੀ ਨੇ ਭਾਗ ਲਿਆ | ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ਦਾ ਸਾਰਿਆਂ ਨੂੰ ਖ਼ੂਬ ਅਨੰਦ ਮਾਣਿਆ | ਵਿਦਿਆਰਥੀਆਂ ਤੇ ਸੰਗੀਤ ਪ੍ਰੇਮੀਆਂ ਲਈ ਇਹ ਦਿਨ ਬਹੁਤ ਮਹੱਤਵ ਰੱਖਦਾ ਹੈ | ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਦੱਸਿਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸਕੂਲ ਵਿਚ ਪਤੰਗ ਉਡਾ ਕੇ ਬਸੰਤ ਪੰਚਮੀ ਮਨਾਈ ਗਈ |
ਪਿਛਲੀ ਖ਼ਬਰ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰ 'ਤੇ ਕੌਮੀ ਵੋਟਰ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਅਰਨੀਵਾਲਾ ਦੇ ਵਿਦਿਆਰਥੀਆਂ ਨੇ ਬਸੰਤ ਪੰਚਮੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।