13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬਿਨਾਂ ਲਾਇਸੰਸ 9600 ਪਰੈਗਾ ਕੈਪਸੂਲਾਂ ਸਮੇਤ 1 ਗਿ੍ਫ਼ਤਾਰ

ਅਜੀਤ ਡੈਸਕ 26-01-2026
ਜ਼ੀਰਾ, 25 ਜਨਵਰੀ (ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਬਿਨਾਂ ਲਾਇਸੰਸ 9600 ਪਰੈਗਾ ਕੈਪਸੂਲਾਂ ਸਮੇਤ ਗਿ੍ਫਤਾਰ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਿਟੀ ਜ਼ੀਰਾ ਦੇ ਐਸ. ਐੱਚ. ਓ. ਜਗਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਰਸ਼ਨ ਲਾਲ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਤੇ ਸਨ ਕਿ ਜਦੋਂ ਪੁਲਿਸ ਪਾਰਟੀ ਬੱਸ ਅੱਡਾ ਮਲਸੀਆਂ ਤੋਂ ਥੋੜਾ ਪਿੱਛੇ ਸੀ ਤਾਂ ਇਕ ਮੁਖ਼ਬਰ ਖ਼ਾਸ ਵਲੋਂ ਦਿੱਤੀ ਗਈ ਇਤਲਾਹ ਦੇ ਆਧਾਰ 'ਤੇ ਅਸ਼ੋਕ ਕੁਮਾਰ ਪੁੱਤਰ ਕਿ੍ਸ਼ਨ ਲਾਲ ਵਾਸੀ ਨਵਾਂ ਜ਼ੀਰਾ ਨੂੰ ਬੱਸ ਅੱਡਾ ਮਲਸੀਆਂ ਕਲਾਂ ਤੋਂ ਬਿਨਾ ਕਿਸੇ ਮੈਡੀਕਲ ਤੇ ਬਿਨਾ ਕਿਸੇ ਲਾਇਸੰਸ ਤੋਂ ਕਾਬੂ ਕਰਕੇ ਉਸ ਪਾਸੋਂ 9600 ਪਰੈਗਾ ਕੈਪਸੂਲ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਦਿੱਲੀ ਪਬਲਿਕ ਸਕੂਲ ਅਬੋਹਰ 'ਚ ਪਹਿਲੀ ਵਾਰ ਅੰਡਰ 11 ਇੰਟਰ ਸਕੂਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਡੀ. ਏ. ਵੀ. ਕਾਲਜ ਅਬੋਹਰ 'ਚ ਰਾਸ਼ਟਰੀ ਵੋਟਰ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।