14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਭਾਕਿਯੂ ਕਾਦੀਆਂ ਦੀ ਜ਼ੀਰਾ ਵਿਖੇ 2 ਫਰਵਰੀ ਦੀ ਜ਼ਿਲ੍ਹਾ ਪੱਧਰੀ ਰੈਲੀ ਸੰਬੰਧੀ ਮੀਟਿੰਗ

ਅਜੀਤ ਡੈਸਕ 26-01-2026
ਜ਼ੀਰਾ, 25 ਜਨਵਰੀ (ਰਜਨੀਸ਼ ਕਥੂਰੀਆ)-ਪੰਜਾਬ ਦੇ ਕਿਸਾਨੀ ਮਸਲਿਆਂ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸਮੁੱਚੇ ਪੰਜਾਬ 'ਚ ਜ਼ਿਲ੍ਹਾ ਪੱਧਰ ਦੀਆਂ ਕੀਤੀਆਂ ਜਾ ਰਹੀਆਂ ਰੈਲੀਆਂ ਦੀ ਲੜੀ ਦੇ ਤਹਿਤ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਵਿਚ 2 ਫਰਵਰੀ 2026 ਨੂੰ ਅਨਾਜ ਮੰਡੀ ਜ਼ੀਰਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਸੰਬੰਧੀ ਯੂਨੀਅਨ ਦੀ ਇਕ ਹੰਗਾਮੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਦੀ ਅਗਵਾਈ ਵਿਚ ਜ਼ੀਰਾ ਵਿਖੇ ਹੋਈ | ਮੀਟਿੰਗ 'ਚ ਗੁਰਜਿੰਦਰ ਸਿੰਘ ਖਹਿਰਾ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ ਤੇ ਪ੍ਰੀਤਮ ਸਿੰਘ ਮੀਹਾਂ ਵਾਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ ਤੋਂ ਇਲਾਵਾ ਬਲਵਿੰਦਰ ਸਿੰਘ ਬੱਬਾ ਮੀਤ ਪ੍ਰਧਾਨ, ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ, ਡਾ. ਗੁਰਚਰਨ ਨੂਰਪੁਰ, ਹਰਪ੍ਰੀਤ ਸਿੰਘ ਲੌਂਗੋਦੇਵਾ, ਮਨਦੀਪ ਸਿੰਘ ਅਲੀਪੁਰ, ਗੁਰਪ੍ਰੀਤ ਸਿੰਘ ਵਲਟੋਹਾ ਬਲਾਕ ਪ੍ਰਧਾਨ ਮੱਲਾਂਵਾਲਾ, ਆਤਮਾ ਸਿੰਘ ਇਕਾਈ ਪ੍ਰਧਾਨ ਮਨਸੂਰਦੇਵਾ, ਮਹਿੰਦਰ ਸਿੰਘ ਮਨਸੂਰਦੇਵਾ ਮੀਤ ਪ੍ਰਧਾਨ ਅਤੇ ਅਵਤਾਰ ਸਿੰਘ ਖ਼ਜ਼ਾਨਚੀ ਦੇ ਨਾਲ ਵੀ ਪਲੇਟ ਆਦਿ ਕਿਸਾਨ ਆਗੂ ਅਤੇ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਇਸ ਦੌਰਾਨ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਗੁਰਜਿੰਦਰ ਸਿੰਘ ਖਹਿਰਾ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ ਅਤੇ ਪ੍ਰੀਤਮ ਸਿੰਘ ਮੀਹਾ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸਮੁੱਚੀਆਂ ਇਕਾਈਆਂ ਦੇ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨੂੰ ਇਸ ਰੈਲੀ ਵਿਚ ਵੱਡਾ ਇਕੱਠ ਕਰਨ ਲਈ ਤਿਆਰੀਆਂ ਵਿਚ ਜੁੱਟ ਜਾਣ ਦੀ ਅਪੀਲ ਕਰਦਿਆਂ 2 ਫਰਵਰੀ 2026 ਨੂੰ ਸਵੇਰੇ 10 ਵਜੇ ਅਨਾਜ ਮੰਡੀ ਜ਼ੀਰਾ ਵਿਖੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੇ ਵਿਚਾਰ ਸੁਣਨ ਲਈ ਇਸ ਵਿਸ਼ਾਲ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ 'ਚ ਪਹੁੰਚਣ ਦਾ ਸੱਦਾ ਦਿੱਤਾ ਹੈ | ਇਨ੍ਹਾਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਮਸਲਿਆਂ ਦੇ ਸੰਬੰਧ ਵਿਚ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ 'ਤੇ ਕੀਤੀਆਂ ਜਾ ਰਹੀਆਂ ਰੈਲੀਆਂ ਦੀ ਕੜੀ ਦੇ ਤਹਿਤ ਅਨਾਜ ਮੰਡੀ ਜ਼ੀਰਾ ਵਿਖੇ ਪਹਿਲੀ ਰੈਲੀ ਕੀਤੀ ਜਾ ਰਹੀ ਹੈ | ਜਿਸ 'ਚ ਇਕੱਠ ਦੀ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਸਤਲੁਜ ਦਰਿਆ ਦੇ ਪਾਣੀ ਦੇ ਵਹਾਅ ਨੇ ਕੱਟੇ ਧੁੱਸੀ ਬੰਨ੍ਹ ਦੇ ਬਰਮ ਅਗਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਗਣਤੰਤਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।