14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਨਿਸ਼ਾਨ ਸਿੰਘ ਥਿੰਦ ਸੂਬਾ ਸਕੱਤਰ ਤੇ ਗੁਰਮੀਤ ਸਿੰਘ ਲਾਡਾ ਬਣੇ ਜ਼ਿਲ੍ਹਾ ਪ੍ਰਧਾਨ

ਅਜੀਤ ਡੈਸਕ 26-01-2026
ਕੁੱਲਗੜ੍ਹੀ, 25 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਪਾਰਟੀ ਲਈ ਮਿਹਨਤ ਕਰਨ ਵਾਲੇ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਸ਼ਾਨ ਸਿੰਘ ਥਿੰਦ ਬਸਤੀ ਢਾਬ ਵਾਲੀ ਸਾਬਕਾ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਨੂੰ ਬੀ. ਸੀ. ਵਿੰਗ ਦੇ ਸੂਬਾ ਸਕੱਤਰ ਦਾ ਅਹੁਦਾ ਦੇ ਕੇ ਨਿਵਾਜਿਆ ਗਿਆ ਤੇ ਗੁਰਮੀਤ ਸਿੰਘ ਲਾਡਾ ਬੈਲਰ ਨੂੰ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਬਣਾ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਹਨ | ਪਾਰਟੀ ਵਲੋਂ ਦਿੱਤੇ ਸਨਮਾਨ ਤੇ ਗੱਲਬਾਤ ਕਰਦਿਆਂ ਉਕਤ ਆਗੂਆਂ ਕਿਹਾ ਕਿ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸਮੇਤ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਉਂਦੇ ਹਨ | ਪਾਰਟੀ ਵਲੋਂ ਲਗਾਈ ਹਰੇਕ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਅਤੇ ਭਾਈਚਾਰੇ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣਾਉਣ ਲਈ ਹੇਠਲੇ ਪੱਧਰ ਤੱਕ ਕੰਮ ਕਰਕੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਯਤਨ ਕਰਨਗੇ ¢
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਾਰਡ ਨੰ: 9 'ਚ ਕੱਢੀ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।