14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਵ. ਮਿਲਖ ਰਾਜ ਬਾਘਲਾ ਦੀ ਯਾਦ 'ਚ ਖ਼ੂਨਦਾਨ ਕੈਂਪ ਅੱਜ

ਅਜੀਤ ਡੈਸਕ 26-01-2026
ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਤੇ ਡਰੀਮਜ਼ ਇੰਸਟੀਚਿਊਟ ਸਕਾਈ ਲਰ ਐਜੂਕੇਸ਼ਨ ਫ਼ਾਜ਼ਿਲਕਾ ਦੇ ਸਾਂਝੇ ਸਹਿਯੋਗ ਨਾਲ ਇਕ ਵਿਸ਼ੇਸ਼ ਖ਼ੂਨਦਾਨ ਕੈਂਪ ਸਥਾਨਕ ਡਰੀਮਜ਼ ਇੰਸਟੀਚਿਊਟ ਵਿਸ਼ਾਲ ਮੈਗਾ ਮਾਰਟ ਦੇ ਉੱਪਰ ਸਵੇਰੇ ਸਾਢੇ 9 ਵਜੇ ਤੋਂ ਦੁਪਹਿਰ ਡੇਢ ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਹ ਕੈਂਪ 26 ਜਨਵਰੀ ਨੂੰ ਸਵ. ਮਿਲਖ ਰਾਜ ਬਾਘਲਾ ਦੀ ਬਰਸੀ ਨੂੰ ਸਮਰਪਿਤ ਹੋਵੇਗਾ | ਇਸ ਮੌਕੇ ਰਾਜੀਵ ਕੁਕਰੇਜਾ, ਰਾਜਨ ਬਾਘਲਾ ਤੇ ਰਿਸ਼ਭ ਬਾਘਲਾ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖ਼ੂਨਦਾਨ ਮਹਾ ਦਾਨ ਹੈ | ਉਨ੍ਹਾਂ ਕਿਹਾ ਕਿ ਖ਼ੂਨ ਦੀ ਇਕ ਬੂੰਦ ਕਿਸੇ ਲੋੜਵੰਦ ਦੀ ਜਾਨ ਬਚਾ ਸਕਦੀ ਹੈ | ਪ੍ਰਬੰਧਕਾਂ ਨੇ ਫ਼ਾਜ਼ਿਲਕਾ ਵਾਸੀਆਂ ਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਤੇ ਆਪਣਾ ਖ਼ੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣ |
ਪਿਛਲੀ ਖ਼ਬਰ 72 ਘੰਟੇ ਬੀਤ ਜਾਣ ਦੇ ਬਾਵਜੂਦ ਨਗਰ ਕੌਂਸਲ ਵਲੋਂ ਮੋਟਰ ਨਹੀਂ ਕਰਵਾਈ ਠੀਕ ਸਮਾਜ ਸੇਵੀ ਦੀ ਮਦਦ ਨਾਲ ਆਈ ਪਾਣੀ ਸਪਲਾਈ ਅਗਲੀ ਖ਼ਬਰ ਇੰਪੀਰੀਅਲ ਇਨਕਲੇਵ ਕਾਲੋਨੀ 'ਚ ਨਵੇਂ ਗੁਰਦੁਆਰਾ ਸਾਹਿਬ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।