14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਹੈਰੋਇਨ ਸਮੇਤ 2 ਗਿ੍ਫ਼ਤਾਰ

ਅਜੀਤ ਡੈਸਕ 26-01-2026
ਜ਼ੀਰਾ, 25 ਜਨਵਰੀ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ 7 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸੰਬੰਧ 'ਚ ਥਾਣਾ ਸਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨਿਰਮਲ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ 'ਚ ਗਸ਼ਤ 'ਤੇ ਸਨ ਤਾਂ ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਪੁਲਿਸ ਕਰਮਚਾਰੀਆਂ ਦੀ ਸਹਾਇਤਾ ਨਾਲ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਨੌਜਵਾਨਾਂ ਨੇ ਪੁੱਛ-ਗਿੱਛ ਕਰਨ 'ਤੇ ਆਪਣਾ ਨਾਂਅ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਚਮਕੌਰ ਸਿੰਘ ਤੇ ਸ਼ਿੰਦਰ ਸਿੰਘ ਪੁੱਤਰ ਜਸਵਿੰਦਰ ਵਾਸੀਆਨ ਪਿੰਡ ਝੱਤਰਾ ਦੱਸਿਆ, ਜਿਨ੍ਹਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਥਾਣਾ ਸਦਰ ਜ਼ੀਰਾ ਵਿਖੇ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ |
ਕੱਲ੍ਹ ਬਿਜਲੀ ਬੰਦ ਰਹੇਗੀ
ਤਲਵੰਡੀ ਭਾਈ, 25 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਪਾਵਰਕਾਮ ਸਬ ਡਵੀਜ਼ਨ ਤਲਵੰਡੀ ਭਾਈ ਦੇ ਅੰਤਰਗਤ ਸਬ ਸਟੇਸ਼ਨ ਝੰਡੇਆਣਾ ਤੋਂ ਨਿਕਲਦੇ ਬਿਜਲੀ ਫੀਡਰਾਂ ਦੀ ਬਿਜਲੀ ਸਪਲਾਈ 27 ਜਨਵਰੀ ਨੂੰ 10:30 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਇਹ ਜਾਣਕਾਰੀ ਦਿੰਦੇ ਹੋਏ ਪਾਵਰਕਾਮ ਡਵੀਜ਼ਨ ਤਲਵੰਡੀ ਭਾਈ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਸੁਨੀਲ ਅਰੋੜਾ ਨੇ ਦੱਸਿਆ ਕਿ ਇਸ ਦੌਰਾਨ ਸਬ ਸਟੇਸ਼ਨ ਝੰਡੇਆਣਾ ਅੰਦਰ ਜ਼ਰੂਰੀ ਮੁਰੰਮਤ ਕੀਤੀ ਕੀਤੀ ਜਾਣੀ ਹੈ | ਜਿਸ ਕਾਰਨ ਸਾਰੇ ਯੂ. ਪੀ. ਐਸ. ਤੇ ਖੇਤੀਬਾੜੀ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਈ ਪਰਿਵਾਰਾਂ ਨੂੰ ਕੀਤਾ ਕਾਂਗਰਸ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਕਿਸੇ ਵੀ ਹਾਲਤ 'ਚ ਚਾਈਨਾ ਡੋਰ ਨਹੀਂ ਵਿਕਣ ਦੇਵਾਂਗੇ- ਚੌਂਕੀ ਇੰਚਾਰਜ ਗੁਰਵਿੰਦਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।