07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਰਮਿੰਦਰ ਸਿੰਘ ਆਵਲਾ ਨੇ ਮਨਰੇਗਾ ਬਚਾਓ ਸੰਗਰਾਮ ਤਹਿਤ ਕੀਤੀ ਮੀਟਿੰਗ

ਅਜੀਤ ਡੈਸਕ 01-02-2026

ਗੁਰੂਹਰਸਹਾਏ, 31 ਜਨਵਰੀ (ਕਪਿਲ ਕੰਧਾਰੀ)-ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਲਗਾਤਾਰ ਹੀ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਮਨਰੇਗਾ ਬਚਾਓ ਸੰਗਰਾਮ ਤਹਿਤ ਮਜ਼ਦੂਰਾਂ ਤੇ ਪਿੰਡ ਵਾਸੀਆਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਸੇ ਤਹਿਤ ਅੱਜ ਦੀ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਜਿਥੇ ਕਾਂਗਰਸੀ ਵਰਕਰਾਂ ਤੇ ਪਿੰਡ ਵਾਸੀਆਂ ਨੂੰ ਮਿਲਿਆ ਗਿਆ | ਉਥੇ ਕਾਂਗਰਸ ਪਾਰਟੀ ਵਲੋਂ ਮਜ਼ਦੂਰਾਂ ਦੇ ਹੱਕ 'ਚ ਮਨਰੇਗਾ ਬਚਾਓ ਸੰਗਰਾਮ ਤਹਿਤ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਅੱਗੇ ਤੋਰਦੇ ਹੋਏ ਮਜ਼ਦੂਰਾਂ ਤੇ ਪਿੰਡ ਵਾਸੀਆਂ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਮਨਰੇਗਾ ਦੇ ਕੰਮ ਦੌਰਾਨ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਉਥੇ ਹੀ ਇਨ੍ਹਾਂ ਮੁਸ਼ਕਲਾਂ ਦਾ ਜਲਦ ਹੀ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ | ਉਥੇ ਹੀ ਰਮਿੰਦਰ ਸਿੰਘ ਆਂਵਲਾ ਵਲੋਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਵਲੋਂ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੀ ਗੱਲ ਕੀਤੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਮੇਸ਼ਾ ਹੀ ਇਹ ਸੋਚ ਰਹੀ ਹੈ ਕਿ ਲੋੜਵੰਦ ਲੋਕਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਚਲਾਉਣ ਲਈ ਰੁਜ਼ਗਾਰ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਕਾਂਗਰਸ ਪਾਰਟੀ ਅਤੇ ਉਹ ਹਮੇਸ਼ਾ ਹੀ ਉਨ੍ਹਾਂ ਦੇ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਨੂੰ ਖੋਹਣ ਦਾ ਅਧਿਕਾਰ ਕਿਸੇ ਵੀ ਸਰਕਾਰ ਕੋਲ ਨਹੀਂ ਹੈ | ਇਸ ਮੌਕੇ ਬਲਾਕ ਪ੍ਰਧਾਨ ਕਰਤਾਰ ਸਿੰਘ, ਬਲਾਕ ਸੰਮਤੀ ਬਗ਼ੀਚਾ ਸਿੰਘ, ਲੱਖਾ ਬਹਿਲ, ਮੰਗਾ ਬਿੰਦਰਾ, ਹੈਪੀ ਮਿਰਜ਼ਾ, ਵਿਰਕ, ਮਨਦੀਪ, ਪਰਵਿੰਦਰ ਨੂਪੁਰੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਰਜਨੀਸ਼ ਦਹੀਆ ਨੇ ਰੱਖਿਆ ਮੁੱਦਕੀ ਤੋਂ ਗਿੱਲ ਲਿੰਕ ਸੜਕ ਨੂੰ ਚੌੜਾ ਕਰਨ ਦਾ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।