07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 01-02-2026
ਮੱਲਾਂਵਾਲਾ, 31 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਆਰਿਫ਼ ਕੇ ਪੁਲਿਸ ਨੇ ਇਕ ਵਿਅਕਤੀ ਨੂੰ 8 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਨਿਰਮਲ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁਲ ਸੁਆ ਆਰਿਫ਼ ਕੇ ਪਾਸ ਪਟੜੀ 'ਤੇ ਜਾ ਰਹੇ ਸੀ ਤਾਂ ਪੁਲ ਸੁਆ ਦੀ ਪਟੜੀ 'ਤੇ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ | ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਇਕਦਮ ਘਬਰਾ ਕੇ ਆਪਣੀ ਪਹਿਨੀ ਹੋਈ ਲੋਅਰ ਦੀ ਸੱਜੀ ਜੇਬ 'ਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਵਿਚ ਲਿਪਟੀ ਹੋਈ ਕੋਈ ਵਸਤੂ ਜ਼ਮੀਨ 'ਤੇ ਹੇਠਾਂ ਸੁੱਟ ਦਿੱਤੀ | ਜਿਸ ਨੂੰ ਕਾਬੂ ਕਰਕੇ ਉਸ ਵਲੋਂ ਸੁੱਟੇ ਗਏ ਮੋਮੀ ਪਾਰਦਰਸ਼ੀ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ ਸਮੇਤ ਮੋਮੀ ਲਿਫ਼ਾਫ਼ੇ ਦੇ 8 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਗੁੱਲੂ ਪੁੱਤਰ ਨਿਰਵੈਰ ਵਾਸੀ ਪਿੰਡ ਬੱਗੇ ਵਾਲਾ ਵਜੋਂ ਹੋਈ, ਜਿਸ ਖ਼ਿਲਾਫ਼ ਪੁਲਿਸ ਨੇ ਥਾਣਾ ਆਰਿਫ਼ ਕੇ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਫ਼ਾਜ਼ਿਲਕਾ ਫਲਾਈ ਓਵਰ ਨੇੜੇ ਭਿਆਨਕ ਹਾਦਸਾ, ਟਰੱਕ ਨੇ ਕਾਰ ਨੂੰ ਮਾਰੀ ਟੱਕਰ ਅਗਲੀ ਖ਼ਬਰ ਰਮਿੰਦਰ ਸਿੰਘ ਆਵਲਾ ਨੇ ਮਨਰੇਗਾ ਬਚਾਓ ਸੰਗਰਾਮ ਤਹਿਤ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।