09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਯੂਕੋ ਬੈਂਕ ਫ਼ਾਜ਼ਿਲਕਾ ਵਲੋਂ ਡੀ. ਏ. ਵੀ. ਸਕੂਲ 'ਚ 'ਸਵੱਛ ਭਾਰਤ ਪੰਦ੍ਹਰਵਾੜੇ' ਤਹਿਤ ਪੇਂਟਿੰਗ ਮੁਕਾਬਲੇ ਕਰਵਾਏ

ਅਜੀਤ ਡੈਸਕ 01-02-2026
ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਯੂਕੋ ਬੈਂਕ ਫ਼ਾਜ਼ਿਲਕਾ ਵਲੋਂ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ 'ਸਵੱਛ ਭਾਰਤ ਪੰਦ੍ਹਰਵਾੜੇ' ਦੇ ਸੰਬੰਧ 'ਚ ਸਥਾਨਕ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਦਾ ਆਯੋਜਨ ਕੀਤਾ | ਇਸ ਮੁਕਾਬਲੇ 'ਚ 5ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਯੂਕੋ ਬੈਂਕ ਦੇ ਇੰਚਾਰਜ ਯਸ਼ਵਰਧਨ ਅਗਰਵਾਲ ਨੇ ਦੱਸਿਆ ਕਿ ਬੈਂਕ ਵਲੋਂ ਦੇਸ਼ ਭਰ 'ਚ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਸਵੱਛਤਾ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ | ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦੀ ਨੀਂਹ ਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਸਵੱਛਤਾ ਦਾ ਸੰਦੇਸ਼ ਦਿੱਤਾ | ਬੈਂਕ ਵਲੋਂ ਪਹਿਲੇ ਪੰਜ ਸਥਾਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮਾਂ ਨਾਲ ਨਿਵਾਜਿਆ ਅਤੇ ਬਾਕੀ ਸਾਰੇ ਭਾਗੀਦਾਰਾਂ ਦਾ ਵੀ ਸਨਮਾਨ ਕੀਤਾ | ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸਕੂਲ ਦੇ ਪਿ੍ੰਸੀਪਲ ਸ੍ਰੀ ਰਾਜੇਸ਼ ਚੌਹਾਨ ਅਤੇ ਸਮੂਹ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ | ਬੈਂਕ ਵਲੋਂ ਸਹਾਇਕ ਮੈਨੇਜਰ ਪ੍ਰਸ਼ਾਂਤ ਯਾਦਵ, ਮੈਡਮ ਰੁਪਿੰਦਰ ਕੌਰ, ਸੋਨੂੰ ਕੁਮਾਰ, ਸ਼ਾਮ ਲਾਲ, ਮੈਡਮ ਚਰਨਜੀਤ ਕੌਰ ਤੇ ਸੁਨੀਲ ਕੁਮਾਰ ਨੇ ਇਸ ਮੁਹਿੰਮ ਵਿਚ ਅਹਿਮ ਭੂਮਿਕਾ ਨਿਭਾਈ |
ਪਿਛਲੀ ਖ਼ਬਰ ਨਵੇਂ ਸਾਲ ਵਾਲੇ ਦਿਨ ਤੋਂ ਚੱਲ ਰਿਹਾ ਹੜ੍ਹ ਪੀੜਤਾਂ ਦਾ ਧਰਨਾ 25 ਤੱਕ ਮੁਅੱਤਲ ਅਗਲੀ ਖ਼ਬਰ ਵਪਾਰ ਮੰਡਲ ਤੇ ਅਲੱਗ ਅਲੱਗ ਸੰਸਥਾਵਾਂ ਨੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।