09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਅਰੁਣ ਨਾਰੰਗ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

ਅਜੀਤ ਡੈਸਕ 01-02-2026
ਅਬੋਹਰ, 31 ਜਨਵਰੀ (ਵਿਵੇਕ ਹੂੜੀਆ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ | ਇਸੇ ਕੜੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ 'ਸਿੱਖਿਆ ਕ੍ਰਾਂਤੀ ਮੁਹਿੰਮ' ਸ਼ੁਰੂ ਕੀਤੀ ਗਈ ਹੈ, ਜਿਸ ਦਾ ਮੁੱਖ ਉਦੇਸ਼ ਸਿੱਖਿਆ ਪ੍ਰਣਾਲੀ ਨੂੰ ਗੁਣਵੱਤਾ ਭਰਪੂਰ ਤੇ ਆਧੁਨਿਕ ਬਣਾਉਣਾ ਹੈ | ਇਹ ਪ੍ਰਗਟਾਵਾ 'ਆਪ' ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਸ੍ਰੀ ਗੰਗਾਨਗਰ ਰੋਡ ਸਥਿਤ ਬਲਾਕ-1 ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ (ਬੇਸਿਕ) ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ | ਸੰਬੋਧਨ ਕਰਦਿਆਂ ਅਰੁਣ ਨਾਰੰਗ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਬੱਚੇ ਨੂੰ, ਚਾਹੇ ਉਹ ਕਿਸੇ ਵੀ ਸਮਾਜਿਕ ਜਾਂ ਆਰਥਿਕ ਪਿਛੋਕੜ ਨਾਲ ਸੰਬੰਧਿਤ ਹੋਵੇ, ਬਰਾਬਰ ਤੇ ਮਿਆਰੀ ਸਿੱਖਿਆ ਮਿਲੇਗੀ | ਉਨ੍ਹਾਂ ਦੱਸਿਆ ਕਿ ਸਰਕਾਰ ਦਾ ਟੀਚਾ ਸਕੂਲਾਂ ਦੇ ਬੁਨਿਆਦੀ ਢਾਂਚੇ, ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ ਤੇ ਖੇਡ ਸਹੂਲਤਾਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣਾ ਹੈ | ਅਰੁਣ ਨਾਰੰਗ ਨੇ ਅੱਗੇ ਕਿਹਾ ਕਿ ਸਰਕਾਰ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕਰ ਰਹੀ ਹੈ ਤਾਂ ਜੋ ਉਹ ਆਤਮ-ਨਿਰਭਰ ਬਣ ਸਕਣ | ਇਸ ਮੌਕੇ ਸਕੂਲ ਸਟਾਫ਼ ਤੇ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਭੁੰਨ ਵਿਖੇ ਵਿਸ਼ਾਲ ਆਯੁਸ਼ ਕੈਂਪ ਲਗਾਇਆ, 896 ਮਰੀਜ਼ਾਂ ਦੀ ਹੋਈ ਜਾਂਚ ਅਗਲੀ ਖ਼ਬਰ ਵਾਰਡ ਨੰਬਰ 22 'ਚ ਸਟਰੀਟ ਲਾਈਟਾਂ ਦੀ ਸਮੱਸਿਆ ਦਾ ਤੁਰੰਤ ਹੱਲ, ਟੀਮ ਪੂਜਾ ਲੂਥਰਾ ਨੇ ਕੀਤੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।