ਜ਼ੀਰਾ, 13 ਫਰਵਰੀ (ਰਜਨੀਸ਼ ਕਥੂਰੀਆ)-ਸੁਖਮੰਦਰ ਸਿੰਘ ਸ਼ੂਸ਼ਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫਿਰੋਜ਼ਪੁਰ ਨੇ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਦੀ ਜ਼ਿਲ੍ਹਾ ਫਿਰੋਜ਼ਪੁਰ ਦੀ ਇਕ ਵਿਸ਼ੇਸ਼ ਮੀਟਿੰਗ ਮਿਤੀ 16 ਫਰਵਰੀ ਨੂੰ ਗੁਰਦੁਆਰਾ ਸਾਹਿਬ ਸਾਰਾਗੜ੍ਹੀ ਫਿਰੋਜ਼ਪੁਰ ਵਿਖੇ ਹੋਵੇਗੀ | ਮੀਟਿੰਗ 'ਚ ਕਿਸਾਨੀ ਮਸਲਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ |