ਫਿਰੋਜ਼ਪੁਰ, 13 ਫਰਵਰੀ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ 'ਚ ਨਾਜਾਇਜ਼ ਸ਼ਰਾਬ ਵੇਚਣ ਵਾਲੇ ਇਕ ਵਿਅਕਤੀ ਨੂੰ 22 ਬੋਤਲਾਂ ਸਮੇਤ ਕਾਬੂ ਕਰਕੇ 61/1/14 ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਹੈ ਕਿ ਦੌਰਾਨ-ਏ-ਗਸ਼ਤ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ 22 ਬੌਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਸਾਜਨ ਪੁੱਤਰ ਵੱਸਣ ਸਿੰਘ ਵਾਸੀ ਅਲੀ ਕੇ ਥਾਣਾ ਸਦਰ ਫਿਰੋਜ਼ਪੁਰ ਦੱਸੀ ਜਾ ਰਹੀ ਹੈ |