20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਹੈਰੋਇਨ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 14-02-2026
ਮੱਖੂ, 13 ਫਰਵਰੀ (ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਵਲੋਂ 150 ਗ੍ਰਾਮ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਜਗਦੀਪ ਸਿੰਘ ਅਨੁਸਾਰ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਵਾਂ ਚੈਕਿੰਗ ਦੇ ਸੰਬੰਧ 'ਚ ਮੱਖੂ ਖੇਤਰ 'ਚ ਸਨ ਕਿ ਗਸ਼ਤ ਕਰਦੇ ਹੋਏ ਜਦ ਪੁਲਿਸ ਪਾਰਟੀ ਕੈਨਾਲ ਕਾਲੋਨੀ ਪਾਸ ਪੁੱਜੀ ਤਾਂ ਇਕ ਕਾਰ 'ਚ ਸਵਾਰ ਚਾਰ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਗੱਡੀ ਵਾਪਸ ਮੋੜਨ ਲੱਗੇ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਕਾਰ ਸਵਾਰਾਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੀ ਤਲਾਸ਼ੀ ਲਏ ਜਾਣ 'ਤੇ ਉਨ੍ਹਾਂ ਪਾਸੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਮੁਲਜ਼ਮ ਦੀ ਪਛਾਣ ਵਰਿੰਦਰ ਸਿੰਘ ਵਾਸੀ ਗੋਨੇਆਣਾ ਮੰਡੀ ਨੋਹੀਆ ਵਾਲਾ, ਗੁਰਸੇਵਕ ਸਿੰਘ ਵਾਸੀ ਕਿੱਲਿ੍ਹਆ ਵਾਲੀ ਥਾਣਾ ਲੰਬੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸੁਤੰਤਰ ਸਿੰਘ ਵਾਸੀ ਕਿੱਲਿ੍ਹਆ ਵਾਲੀ ਥਾਣਾ ਲੰਬੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਕਰਮਜੀਤ ਸਿੰਘ ਵਾਸੀ ਤੁੰਗ ਥਾਣਾ ਹਰੀਕੇ ਤਰਨ ਤਾਰਨ ਵਜੋਂ ਹੋਈ ਹੈ | ਉਕਤ ਖ਼ਿਲਾਫ਼ ਪੁਲਿਸ ਨੇ ਥਾਣਾ ਮੱਖੂ ਵਜੋਂ ਮੁਕੱਦਮਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ 'ਆਪ' ਨੇ ਕਾਂਗਰਸ ਭਵਨ ਸਾਹਮਣੇ ਦਿੱਤਾ ਧਰਨਾ <br/> ਅਗਲੀ ਖ਼ਬਰ ਵਿਦਿਆਰਥਣ ਦਾ ਮੋਟਰਸਾਈਕਲ ਚੋਰੀ ਹੋਣ ਤੋਂ ਬਾਅਦ ਐਮੀਨੈੱਸ ਸਕੂਲ ਪ੍ਰਸ਼ਾਸਨ ਦਾ ਯੂ ਟਰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।