ਫ਼ਿਰੋਜ਼ਪੁਰ, 13 ਫਰਵਰੀ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਹਿਨੁਮਾਈ ਅੰਦਰ ਯੁੱਧ ਨਸ਼ਾ ਵਿਰੁੱਧ ਮੁਹਿੰਮ ਨੂੰ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 100 ਫੀਸਦੀ ਸਫਲ ਕਿਹਾ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਸਾਥ ਦੇਣਾ ਚਾਹੀਦਾ | ਇਹ ਪ੍ਰਗਟਾਵਾ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਫ਼ਿਰੋਜ਼ਪੁਰ ਸ਼ਹਿਰੀ ਡਾ. ਅਮਨਦੀਪ ਕੌਰ ਗੋਸਲ ਭੁੱਲਰ ਨੇ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਇਸ ਮੁਹਿੰਮ ਵਿਚ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੀ ਜ਼ਿੰਮੇਵਾਰੀ ਮੈਨੂੰ ਮਿਲੀ ਹੋਈ ਹੈ | ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ, ਪੁਲਿਸ ਪ੍ਰਸ਼ਾਸਨ, ਸਿਵਲ ਪ੍ਰਸ਼ਾਸਨ, ਦੋਵੇਂ ਵਾਈਸ ਕੋਆਰਡੀਨੇਟਰ, ਵੱਖ-ਵੱਖ ਵਾਰਡਾਂ ਤੇ ਪਿੰਡਾਂ ਵਿਚੋਂ ਨਿਯੁਕਤ ਕੀਤੇ ਬਲਾਕ ਕੋਆਰਡੀਨੇਟਰ ਤੇ ਹਰ ਪਿੰਡ ਦਾ ਨਿਯੁਕਤ ਕੀਤਾ | ਐਕਟਿੰਗ ਪ੍ਰਧਾਨ ਆਦਿ ਦੇ ਸਹਿਯੋਗ ਨਾਲ ਇਹ ਸੰਭਵ ਹੋਇਆ ਹੈ | ਜਿਸ ਕਰਕੇ ਇਨ੍ਹਾਂ ਸਾਰਿਆਂ ਦਾ ਮੈਂ ਧੰਨਵਾਦ ਕਰਦੀ ਹਾਂ | ਉਨ੍ਹਾਂ ਇਸ ਮੁਹਿੰਮ ਨੂੰ ਜਾਰੀ ਰੱਖਣ ਦਾ ਅਹਿਦ ਲਿਆ |