ਪੰਜੇ ਕੇ ਉਤਾੜ, 13 ਫਰਵਰੀ (ਪੱਪੂ ਸੰਧਾ)-ਜੇ. ਐਮ. ਕਾਨਵੈਂਟ ਸਕੂਲ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ, ਜਿਸ 'ਚ ਵਿਦਿਆਰਥਣਾਂ ਵਲੋਂ ਤਿਆਰ ਕੀਤੇ ਵੱਖ-ਵੱਖ ਵਿਸ਼ਿਆਂ ਦੇ ਪ੍ਰਾਜੈਕਟਾਂ ਦੀ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ 'ਚ ਵਿਦਿਆਰਥਣਾਂ ਨੇ ਆਪਣੇ ਹੁਨਰ ਅਤੇ ਰਚਨਾਤਮਿਕਤਾ ਦਾ ਸੁੰਦਰ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਸਕੂਲ 'ਚ ਪੀ. ਟੀ. ਐਮ. (ਮਾਤਾ-ਪਿਤਾ ਅਧਿਆਪਕ ਮੀਟਿੰਗ) ਵੀ ਕਰਵਾਈ ਗਈ | ਜਿਸ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਬੱਚਿਆਂ ਦੇ ਕੰਮ ਦੀ ਸਰਾਹਨਾ ਕੀਤੀ | ਇਸ ਮੌਕੇ ਜਨਕ ਰਾਜ ਮੁੰਜਾਲ, ਪਿ੍ੰਸੀਪਲ ਏਕਤਾ ਮੁੰਜਾਲ ਤੇ ਅਰਜੁਨ ਮੁੰਜਾਲ ਨੇ ਵੀ ਬੱਚਿਆਂ ਦੀ ਪ੍ਰਸ਼ੰਸਾ ਕੀਤੀ | ਸਕੂਲ ਪ੍ਰਬੰਧਕ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਨ੍ਹਾਂ ਨੂੰ ਨਵੀਆਂ ਚੀਜ਼ਾਂ ਸਿੱਖਣ ਦਾ ਮੌਕਾ ਮਿਲਦਾ ਹੈ |