20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੀ. ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੱਖੂ 'ਚ ਮਨਾਇਆ ਇਨਾਮ ਸਮਾਗਮ <br/>

ਅਜੀਤ ਡੈਸਕ 14-02-2026
ਮੱਖੂ, 13 ਫਰਵਰੀ (ਵਰਿੰਦਰ ਮਨਚੰਦਾ)-ਪੀ. ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੱਖੂ ਵਿਖੇ ਪਿ੍ੰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਅਤੇ ਬਲਾਕ ਨੋਡਲ ਅਫ਼ਸਰ ਸੁਖਵਿੰਦਰ ਸਿੰਘ ਅਤੇ ਐੱਸ. ਐਮ. ਸੀ. ਚੇਅਰਮੈਨ ਸ੍ਰੀਮਤੀ ਕਰਮਜੀਤ ਕÏਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਰੋਹ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਕਰਨ ਉਪਰੰਤ ਵਿਦਿਆਰਥਣਾਂ ਵਲੋਂ ਸਵਾਗਤੀ ਗੀਤ ਗਾ ਕੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ | ਉਪਰੰਤ ਵਿਦਿਆਰਥੀਆਂ ਨੇ ਵੱਖ-ਵੱਖ ਸਭਿਆਚਾਰਕ ਵੰਨਗੀਆਂ, ਅਕਾਦਮਿਕ ਸਭਿਆਚਾਰਕ ਵੰਨਗੀਆਂ 'ਚ ਵੱਧ-ਚੜ੍ਹ ਕੇ ਭਾਗ ਲਿਆ | ਇਨਾਮ ਵੰਡ ਸਮਾਰੋਹ ਦÏਰਾਨ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਅਤੇ ਬਲਾਕ ਨੋਡਲ ਅਫ਼ਸਰ ਸੁਖਵਿੰਦਰ ਸਿੰਘ ਨੇ ਅਕਾਦਮਿਕ ਸੱਭਿਆਚਾਰਕ ਤੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਮਿਹਨਤ ਤੇ ਲਗਨ ਨਾਲ ਅੱਗੇ ਵਧੋ ਅਤੇ ਅਨੁਸ਼ਾਸਨ ਵਿਚ ਰਹਿ ਜੀਵਨ ਬਸਰ ਕਰੋਂ ਤਾਂ ਜੋ ਵਿਦਿਆਰਥੀਆਂ ਦਾ ਉੱਜਵਲ ਭਵਿੱਖ ਬਣ ਸਕੇ | ਸਮਾਰੋਹ ਦੇ ਅੰਤ 'ਚ ਸਕੂਲ ਪਿ੍ੰਸੀਪਲ ਸੁਖਵਿੰਦਰ ਸਿੰਘ ਅਤੇ ਸਕੂਲ ਇੰਚਾਰਜ ਸ੍ਰੀਮਤੀ ਵਰਿੰਦਰਪਾਲ ਕÏਰ ਵਲੋਂ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਮਾਗਮ ਦੀ ਸਫਲਤਾਪੂਰਵਕ ਸਮਾਪਤੀ 'ਤੇ ਧੰਨਵਾਦ ਕੀਤਾ | ਇਸ ਮÏਕੇ ਸ੍ਰੀਮਤੀ ਬਲਜੀਤ ਕÏਰ ਹੈੱਡ ਮਿਸਟੈੱ੍ਰਸ, ਪੀ. ਐਮ. ਸ੍ਰੀ ਸਰਕਾਰੀ ਹਾਈ ਸਕੂਲ ਸਰਹਾਲੀ, ਸ੍ਰੀਮਤੀ ਨਵਨੀਤ ਕÏਰ ਇੰਚਾਰਜ ਮਿਡਲ ਸਕੂਲ ਚੱਕੀਆਂ ਅਤੇ ਬਲਾਕ ਮੱਖੂ ਦੇ ਸਕੂਲਾਂ ਦੇ ਸਟਾਫ਼ ਅਤੇ ਸਕੂਲ ਵਿਦਿਆਰਥੀ, ਮਾਪੇ ਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਲਈ ਘਰ ਘਰ ਸੰਪਰਕ ਮੁਹਿੰਮ ਦੀ ਕੀਤੀ ਅਗਵਾਈ... ਅਗਲੀ ਖ਼ਬਰ ਆਯੁਸ਼ ਮੈਡੀਕਲ ਕੈਂਪ ਜੀ.ਏ.ਡੀ. ਚੁਗੱਤੇ ਵਾਲਾ ਵਿਖੇ ਆਯੋਜਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।