ਫ਼ਿਰੋਜ਼ਸ਼ਾਹ, 13 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦਾਖ਼ਲੇ ਵਧਾਉਣ ਲਈ ਸ਼ੁਰੂ ਕੀਤੀ ਘਰ-ਘਰ ਸੰਪਰਕ ਮੁਹਿੰਮ ਤਹਿਤ ਦਲਜੀਤ ਕੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏ ਵਾਲਾ ਵਲੋਂ ਬਲਾਕ ਪੱਧਰੀ ਦਾਖਲਾ ਕਮੇਟੀ ਪਿੰਡ ਮੱਲਵਾਲ ਵਿਖੇ ਘਰ-ਘਰ ਜਾ ਮਾਪਿਆ ਨਾਲ ਸੰਪਰਕ ਕੀਤਾ | ਉਨ੍ਹਾਂ ਨੂੰ ਸਰਕਾਰੀ ਸਕੂਲਾਂ 'ਚ ਮਿਲਦੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਆਪਣੇ ਬੱਚੇ ਦੇ ਉੱਜਲ ਭਵਿੱਖ ਲਈ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਦੀ ਬੇਨਤੀ ਕੀਤੀ, ਜਿਸ ਦਾ ਮਾਪਿਆ ਵਲੋਂ ਭਰਪੂਰ ਹੁੰਗਾਰਾ | ਗੱਲਬਾਤ ਕਰਦਿਆਂ ਬੀ. ਪੀ. ਈ. ਓ. ਦਲਜੀਤ ਕੌਰ ਨੇ ਕਿਹਾ ਇਹ ਦਾਖਲਾ ਮੁਹਿੰਮ ਸਕੂਲ ਨਾ ਜਾਣ ਵਾਲੇ ਬੱਚਿਆਂ ਦੀ ਪਛਾਣ ਕਰਨ, ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਤੇ ਸਕੂਲੀ ਸਿੱਖਿਆ ਤੱਕ ਸਾਰਿਆਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਨੂੰ ਵਧਾਉਣ 'ਚ ਅਹਿਮ ਭੂਮਿਕਾ ਨਿਭਾਏਗੀ | ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਮਾਪਿਆ ਤੇ ਭਾਈਚਾਰੇ ਵਿਚ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਬੱਚਿਆ ਨੂੰ ਸਕੂਲ ਵਿਚ ਦਾਖਲ ਕਰਵਾਉਣ ਲਈ ਉਤਸ਼ਾਹਿਤ ਕਰਨਾ ਹੈ | ਇਸ ਮੌਕੇ ਹਾਜ਼ਰ ਕਮੇਟੀ ਮੈਂਬਰ ਸੈਂਟਰ ਹੈੱਡ ਟੀਚਰ ਨਵਦੀਪ ਕੁਮਾਰ, ਹੈੱਡ ਟੀਚਰ ਸੰਦੀਪ ਚੌਧਰੀ, ਇੰਦਰਜੀਤ ਸਿੰਘ, ਤਲਵਿੰਦਰ ਸਿੰਘ ਖ਼ਾਲਸਾ, ਪਰਮਜੀਤ ਸਿੰਘ ਪੰਮਾ, ਸੁਰਿੰਦਰ ਸਿੰਘ ਗਿੱਲ ਅਤੇ ਪ੍ਰਾਇਮਰੀ ਸਕੂਲ ਮੱਲਵਾਲ ਦੀਆਂ ਅਧਿਆਪਕਾਂ ਪੂਨਮ, ਮਨਦੀਪ ਕੌਰ ਵੀ ਹਾਜ਼ਰ ਸਨ |