20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸ਼੍ਰੋਮਣੀ ਅਕਾਲੀ ਦਲ ਦੀ 24 ਦੀ ਰੈਲੀ ਸੰਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ-ਗਿੱਲ, ਸੰਧੂ ਆੜ੍ਹਤੀਆ <br/>

ਅਜੀਤ ਡੈਸਕ 14-02-2026
ਫਿਰੋਜਸ਼ਾਹ, 13 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਜਿਥੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਤੋਂ ਅਸਮਰਥ ਰਹੀ ਹੈ ਉਥੇ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ 'ਚ ਵੀ ਪੂਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਜਿਸ ਕਾਰਨ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਲਿਆਉਣ ਲਈ ਉਤਾਵਲੇ ਹਨ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਫ਼ਿਰੋਜ਼ਸ਼ਾਹ ਦੇ ਪ੍ਰਧਾਨ ਕੁਲਦੀਪ ਸਿੰਘ ਗਿੱਲ ਸਾਬਕਾ ਸਰਪੰਚ ਫ਼ਿਰੋਜ਼ਸ਼ਾਹ ਤੇ ਯੂਥ ਆਗੂ ਗੁਰਪ੍ਰੀਤ ਸਿੰਘ ਸੰਧੂ ਆੜ੍ਹਤੀਆ ਵਾਸੀ ਮਾਣਾ ਸਿੰਘ ਵਾਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵੱਡੀ ਰੈਲੀ ਜੋ 24 ਫਰਵਰੀ ਨੂੰ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਹੋ ਰਹੀ ਹੈ, ਵਿਖੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੀ ਅਗਵਾਈ 'ਚ ਹੋ ਰਿਹਾ ਵਿਸ਼ਾਲ ਇਕੱਠ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗਾ | ਇਸ ਰੈਲੀ ਦੀਆਂ ਤਿਆਰੀਆਂ ਲਈ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੇ ਯੂਥ ਆਗੂ ਸੁਰਿੰਦਰ ਸਿੰਘ ਬੱਬੂ ਪਿੰਡ ਪਿੰਡ ਵਰਕਰਾਂ ਨਾਲ ਤਾਲਮੇਲ ਕਰ ਹਨ ਅਤੇ ਸਮੁੱਚੇ ਪਿੰਡਾਂ ਦੇ ਵਰਕਰਾਂ 'ਚ ਰੈਲੀ ਪ੍ਰਤੀ ਭਾਰੀ ਉਤਸ਼ਾਹ ਹੈ | ਇਸ ਮÏਕੇ ਅਨਮੋਲ ਸਿੰਘ ਭਾਂਗਰ, ਲਾਲੀ ਭਾਂਗਰ, ਗੁਰਮੀਤ ਸਿੰਘ ਨੰਬਰਦਾਰ ਮਾਣਾ ਸਿੰਘ, ਨਿਰਭੈ ਸਿੰਘ, ਗੁਰਮੁੱਖ ਸਿੰਘ ਸੰਧੂ, ਮਨੀ ਧਾਲੀਵਾਲ ਵੀ ਹਾਜ਼ਰ ਸਨ ¢

ਪਿਛਲੀ ਖ਼ਬਰ ਵਿਜ਼ਡਮ ਕਾਨਵੈਂਟ ਸਕੂਲ ਵਿਖੇ ਮੇਰੇ ਰਾਮ ਪ੍ਰੀਖਿਆ ਕਰਵਾਈ <br/> ਅਗਲੀ ਖ਼ਬਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਲਈ ਘਰ ਘਰ ਸੰਪਰਕ ਮੁਹਿੰਮ ਦੀ ਕੀਤੀ ਅਗਵਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।