20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਰਕਾਰੀ ਸਕੂਲ ਪੰਜੇ ਕੇ ਉਤਾੜ ਦਾ ਦੋ ਰੋਜ਼ਾ ਵਿੱਦਿਅਕ ਟੂਰ ਰਵਾਨਾ <br/>

ਅਜੀਤ ਡੈਸਕ 14-02-2026
ਪੰਜੇ ਕੇ ਉਤਾੜ, 13 ਫਰਵਰੀ (ਪੱਪੂ ਸੰਧਾ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਿਰੋਜ਼ਪੁਰ ਦੇ ਆਦੇਸ਼ਾਂ ਤਹਿਤ ਬਲਾਕ ਗੁਰੂਹਰਸਹਾਏ ਦੇ ਵੱਖ-ਵੱਖ ਸਕੂਲਾਂ ਦੀਆਂ 50 ਵਿਦਿਆਰਥਣਾਂ ਦਾ ਦੋ ਰੋਜ਼ਾ ਟੂਰ ਚੰਡੀਗੜ੍ਹ ਲਈ ਰਵਾਨਾ ਕੀਤਾ ਗਿਆ | ਟੂਰ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਵਾਸਤੇ ਪ੍ਰੇਮ ਸਿੰਘ ਪਿ੍ੰਸੀਪਲ ਸ.ਸ.ਸ. ਸਕੂਲ ਪੰਜੇ ਕੇ ਉਤਾੜ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ | ਟੂਰ ਦੇ ਪਹਿਲੇ ਦਿਨ ਵਿਦਿਆਰਥੀ ਚੰਡੀਗੜ੍ਹ ਵਿਖੇ ਪੰਜਾਬ ਭਵਨ ਅਤੇ ਹੋਰ ਮਹੱਤਵਪੂਰਨ ਥਾਵਾਂ ਦਾ ਦੌਰਾ ਕਰਨਗੇ | ਇਸ ਮੌਕੇ ਪ੍ਰੇਮ ਸਿੰਘ ਪਿ੍ੰਸੀਪਲ ਸ.ਸ.ਸ.ਸ ਪੰਜੇ ਕੇ ਉਤਾੜ ਨੇ ਦੱਸਿਆ ਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਬੇਟੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਦੋ ਰੋਜ਼ਾ ਟੂਰ ਦੀ ਮਨਜ਼ੂਰੀ ਪ੍ਰਾਪਤ ਹੋਈ ਹੈ | ਇਸ ਟੂਰ 'ਤੇ ਜਾਣ ਵਾਲੀਆਂ ਵਿਦਿਆਰਥਣਾਂ ਬਹੁਤ ਉਤਸ਼ਾਹਿਤ ਹਨ ਅਤੇ ਇਹ ਟੂਰ ਇਹਨਾਂ ਵਿਦਿਆਰਥਣਾਂ ਲਈ ਲਾਭਦਾਇਕ ਸਾਬਤ ਹੋਵੇਗਾ | ਇਸ ਮੌਕੇ ਪ੍ਰੇਮ ਸਿੰਘ ਪਿ੍ੰਸੀਪਲ ਸ.ਸ.ਸ.ਸ ਪੰਜੇ ਕੇ ਉਤਾੜ ਨੇ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਿਰੋਜ਼ਪੁਰ ਦਾ ਧੰਨਵਾਦ ਕੀਤਾ | ਇਸ ਟੂਰ 'ਤੇ ਵਿਦਿਆਰਥੀਆਂ ਨਾਲ ਪ੍ਰੇਮ ਸਿੰਘ ਪਿ੍ੰਸੀਪਲ ਸ.ਸ.ਸ.ਸ ਪੰਜੇ ਕੇ ਉਤਾੜ, ਬਲਵਿੰਦਰ ਕੌਰ ਲੈਕਚਰਾਰ ਕਮਰਸ ਸ.ਸ.ਸ.ਸ ਮੇਘਾ ਰਾਏ, ਜੋਤੀ ਅੰਗਰੇਜ਼ੀ ਮਿਸਟ੍ਰੈਸ ਸ.ਸ.ਸ.ਸ ਦੋਨਾ ਮੱਤੜ, ਗੁਰਲਿਆਕਤ ਸਿੰਘ, ਅਮਰਿੰਦਰ ਸਿੰਘ ਅਤੇ ਸਰੋਜ ਰਾਣੀ ਸ.ਸ.ਸ.ਸ ਪੰਜੇ ਕੇ ਉਤਾੜ ਨੇ ਸਹਿਯੋਗ ਕੀਤਾ |

ਪਿਛਲੀ ਖ਼ਬਰ ਸੁਖਬੀਰ ਦੀ ਸੁਰੱਖਿਆ 'ਚ ਤਾਇਨਾਤ ਹਰਜਿੰਦਰ ਸਿੰਘ ਨੂੰ ਸਬ ਇੰਸਪੈਕਟਰ ਵਜੋਂ ਮਿਲੀ ਤਰੱਕੀ <br/> ਅਗਲੀ ਖ਼ਬਰ ਪੰਜਾਬ ਗ੍ਰਾਮੀਣ ਬੈਂਕ ਗੁਰੂਹਰਸਹਾਏ ਵਲੋਂ ਮਿ੍ਤਕ ਦੇ ਪਰਿਵਾਰ ਨੂੰ ਸੌਂਪਿਆ 2 ਲੱਖ ਦਾ ਚੈੱਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।