20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੁਖਬੀਰ ਦੀ ਸੁਰੱਖਿਆ 'ਚ ਤਾਇਨਾਤ ਹਰਜਿੰਦਰ ਸਿੰਘ ਨੂੰ ਸਬ ਇੰਸਪੈਕਟਰ ਵਜੋਂ ਮਿਲੀ ਤਰੱਕੀ <br/>

ਅਜੀਤ ਡੈਸਕ 14-02-2026
ਫ਼ਿਰੋਜ਼ਪੁਰ, 13 ਫਰਵਰੀ (ਗੁਰਿੰਦਰ ਸਿੰਘ)-ਪੰਜਾਬ ਪੁਲਿਸ ਵਿਚ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਏ. ਐੱਸ. ਆਈ. ਹਰਜਿੰਦਰ ਸਿੰਘ ਨੂੰ ਵਿਭਾਗ ਵਲੋਂ ਤਰੱਕੀ ਦੇ ਕੇ ਸਬ ਇੰਸਪੈਕਟਰ ਦੇ ਅਹੁਦੇ 'ਤੇ ਪਦ ਉੱਨਤ ਕੀਤਾ ਗਿਆ ਹੈ¢ ਇਸ ਸੰਬੰਧੀ ਕਰਵਾਈ ਪਾਈਪਿੰਗ ਸੈਰੇਮਨੀ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਹਰਜਿੰਦਰ ਸਿੰਘ ਨੂੰ ੰ ਸਟਾਰ ਲਗਾ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਐੱਸ. ਐੱਸ. ਪੀ. ਨੇ ਕਿਹਾ ਕਿ ਹਰਜਿੰਦਰ ਸਿੰਘ ਨੇ ਆਪਣੀ ਡਿਊਟੀ ਨੂੰ ਹਮੇਸ਼ਾ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਇਆ ਹੈ, ਜਿਸ ਦੇ ਚੱਲਦੇ ਉਹ ਇਸ ਤਰੱਕੀ ਦੇ ਹੱਕਦਾਰ ਬਣੇ ਹਨ | ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਸਾਲ 2006 ਤੋਂ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਟੀਮ ਵਿਚ ਤਾਇਨਾਤ ਹਨ ਅਤੇ ਉਨ੍ਹਾਂ ਨੇ ਆਪਣੀਆ ਡਿਊਟੀਆਂ ਬਿਹਤਰੀਨ ਢੰਗ ਨਾਲ ਨਿਭਾਈਆਂ ਹਨ | ਇਸ ਤਰੱਕੀ ਨਾਲ ਉਨ੍ਹਾਂ ਦੇ ਪਰਿਵਾਰ ਤੇ ਸਹਿਕਰਮੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ | ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਹਰਜਿੰਦਰ ਸਿੰਘ ਨੂੰ ਤਰੱਕੀ ਮਿਲਣ 'ਤੇ ਵਧਾਈਆਂ ਦਿੱਤੀਆਂ | ਇਸ ਮੌਕੇ ਐੱਸ. ਐੱਸ. ਪੀ. ਦੇ ਰੀਡਰ ਜੈਯੰਤ ਕੁਮਾਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਸਹਿਕਾਰੀ ਸਭਾਵਾਂ 'ਚ ਹੁੰਦੀਆਂ ਧਾਂਦਲੀਆਂ ਸੰਬੰਧੀ ਜਾਣੂ ਕਰਵਾਉਣ ਲਈ ਸਹਾਇਕ ਰਜਿਸਟਰਾਰ ਨਾਲ ਕਰੇਗੀ ਮੀ... ਅਗਲੀ ਖ਼ਬਰ ਸਰਕਾਰੀ ਸਕੂਲ ਪੰਜੇ ਕੇ ਉਤਾੜ ਦਾ ਦੋ ਰੋਜ਼ਾ ਵਿੱਦਿਅਕ ਟੂਰ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।