ਜ਼ੀਰਾ, 13 ਫਰਵਰੀ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਹਿਕਾਰੀ ਸਭਾਵਾਂ 'ਚ ਕਥਿਤ ਤÏਰ 'ਤੇ ਹੇਠਲੇ ਪੱਧਰ ਤੇ ਸੈਕਟਰੀਆਂ ਵਲੋਂ ਕੀਤੀਆਂ ਜਾ ਰਹੀਆਂ ਧਾਂਦਲੀਆਂ ਸੰਬੰਧੀ ਜਾਣੂ ਕਰਵਾਉਣ ਲਈ ਜਲਦੀ ਹੀ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਨਾਲ ਮੀਟਿੰਗ ਕਰੇਗੀ | ਇਹ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਤੇ ਕਿਰਨਪਾਲ ਸਿੰਘ ਸੋਢੀ ਵਾਲਾ ਨੇ ਦੱਸਿਆ ਕਿ ਕਈ ਸਾਲ ਪਹਿਲਾਂ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਨਾਲ ਸੰਬੰਧਿਤ ਕੰਮ ਕਾਰ ਨੂੰ ਸੁਖਾਲਾ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸਹਿਕਾਰੀ ਸਭਾਵਾਂ ਦਾ ਗਠਨ ਕੀਤਾ ਗਿਆ ਸੀ, ਤਾਂ ਜੋ ਕਿਸਾਨ ਸਖ਼ਤ ਮਿਹਨਤ ਕਰਕੇ ਆਪਣੇ ਧੰਦੇ 'ਚੋਂ ਬਿਹਤਰ ਮੁਨਾਫ਼ਾ ਕਮਾ ਸਕਣ | ਉਨ੍ਹਾਂ ਦੱਸਿਆ ਕਿ ਸਮੇਂ ਦੇ ਨਾਲ-ਨਾਲ ਹੇਠਲੇ ਪੱਧਰ 'ਤੇ ਸਹਿਕਾਰੀ ਸਭਾਵਾਂ 'ਚ ਨਿਯੁਕਤ ਕੀਤੇ ਸੈਕਟਰੀ ਕਥਿਤ ਤÏਰ 'ਤੇ ਚੋਰ ਮੋਰੀਆਂ ਦੇ ਰਾਹੀਂ ਆਪਣੇ ਘਰ ਭਰਨ ਲੱਗ ਪਏ ਤੇ ਸੁਸਾਇਟੀਆਂ ਨੂੰ ਆਪਣੀ ਨਿੱਜੀ ਜਾਗੀਰ ਸਮਝਣ ਲੱਗ ਪਏ | ਉਨ੍ਹਾਂ ਦੱਸਿਆ ਕਿ ਹੁਣ ਤਾਂ ਆਲਮ ਇਹ ਹੈ ਕਿ ਸਹਿਕਾਰੀ ਸਭਾਵਾਂ 'ਚ ਸਬਸਿਡੀ 'ਤੇ ਆਉਂਦੀ ਡੀ. ਏ. ਪੀ. ਤੇ ਯੂਰੀਆ ਖਾਦ 60-40 ਦੇ ਅਨੁਪਾਤ ਦੇ ਮੁਤਾਬਿਕ ਦੁਕਾਨਦਾਰਾਂ ਅਤੇ ਕਿਸਾਨਾਂ ਨੂੰ ਵੰਡਣ ਦੀ ਬਜਾਏ ਕਿਸਾਨਾਂ ਨੂੰ ਥੋੜੀ ਮਾਤਰਾ ਵਿਚ ਦੇ ਕੇ ਕਾਲਾਬਜਾਰੀ ਕਰਦਿਆਂ ਬਾਜ਼ਾਰ ਦੇ ਵਪਾਰੀਆਂ ਨੂੰ ਦੇ ਦਿੰਦੇ ਹਨ | ਜਿਸ ਕਾਰਨ ਸਮਾਂ ਰਹਿੰਦਿਆਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਕਰਨ ਲਈ ਇਹ ਖਾਦ ਵਪਾਰੀਆਂ ਪਾਸੋਂ ਖ਼ਰੀਦਣ ਲਈ ਮਜਬੂਰ ਹੋਣਾ ਪੈਂਦਾ ਹੈ ਤੇ ਕਿਸਾਨਾਂ ਦੀ ਮਜਬੂਰੀ ਦਾ ਨਜਾਇਜ਼ ਫ਼ਾਇਦਾ ਉਠਾ ਕੇ ਦੁਕਾਨਦਾਰ ਉਨ੍ਹਾਂ ਨੂੰ ਨਾਲ ਹੋਰ ਸਾਮਾਨ ਲੈਣ ਲਈ ਮਜਬੂਰ ਕਰਦੇ ਹਨ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹਰ ਸਾਲ ਡੀ. ਏ. ਪੀ. ਤੇ ਯੂਰੀਆ ਦੀ ਥੁੜ ਪੈਦਾ ਕਰਕੇ ਇਸ ਦੀ ਆੜ ਵਿਚ ਵੱਡੇ ਪੱਧਰ 'ਤੇ ਘਪਲੇਬਾਜ਼ੀ ਕੀਤੀ ਜਾਂਦੀ ਹੈ | ਕਿਸਾਨ ਆਗੂ ਹਰਦਿਆਲ ਸਿੰਘ ਅਲੀਪੁਰ ਤੇ ਕਿਰਨਪਾਲ ਸਿੰਘ ਸੋਢੀ ਵਾਲਾ ਨੇ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸਬਸਿਡੀ 'ਤੇ ਦਿੱਤੇ ਜਾਂਦੇ ਖੇਤੀਬਾੜੀ ਦੇ ਸੰਦਾਂ ਦੇ ਵਿਚ ਵੀ ਮਹਿਕਮੇ ਦੀ ਮਿਲੀਭੁਗਤ ਨਾਲ ਹਰ ਸਾਲ ਵੱਡੀ ਘਪਲੇਬਾਜ਼ੀ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਹਿਕਾਰੀ ਸਭਾਵਾਂ ਦੀਆਂ ਹੋਰ ਊਣਤਾਈਆਂ ਸੰਬੰਧੀ ਸਾਡੀ ਜਥੇਬੰਦੀ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਵਿਚ ਹੋਈ | ਜਿਸ 'ਚ ਪੰਜਾਬ ਭਰ ਦੇ ਆਗੂ ਸ਼ਾਮਿਲ ਹੋਏ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੇ ਦÏਰਾਨ ਇਹ ਸਾਰਾ ਮਾਮਲਾ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਧਿਆਨ 'ਚ ਲਿਆਂਦਾ ਗਿਆ, ਜਿਨ੍ਹਾਂ ਨੇ ਯੂਨੀਅਨ ਦੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਪਰਮਿੰਦਰ ਸਿੰਘ ਚਲਾਕੀ ਦੀ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ ਨਾਲ ਮੀਟਿੰਗ ਕਰਨ ਲਈ ਸਮਾਂ ਲੈਣ ਦੀ ਡਿਊਟੀ ਲਗਾਈ ਹੈ ਅਤੇ ਸਮਾਂ ਮਿਲਣ 'ਤੇ ਜਲਦੀ ਹੀ ਇਹ ਸਾਰਾ ਮਾਮਲਾ ਸਹਾਇਕ ਰਜਿਸਟਰਾਰ ਦੇ ਧਿਆਨ 'ਚ ਲਿਆਂਦਾ ਜਾਵੇਗਾ, ਤਾਂ ਜੋ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕੇ | ਮੀਟਿੰਗ 'ਚ ਅਵਤਾਰ ਸਿੰਘ ਮਹਿਲੋਂ ਸਰਪ੍ਰਸਤ, ਪ੍ਰਸ਼ੋਤਮ ਸਿੰਘ ਗਿੱਲ ਮੀਤ ਪ੍ਰਧਾਨ ਪੰਜਾਬ, ਪਲਵਿੰਦਰ ਸਿੰਘ, ਜਲÏਰ ਸਿੰਘ ਮਣਕਿਆਂ ਵਾਲੀ ਵਿੱਤ ਸਕੱਤਰ ਫ਼ਿਰੋਜ਼ਪੁਰ, ਬਲਵਿੰਦਰ ਸਿੰਘ ਪ੍ਰੈੱਸ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਸੁਖਮੰਦਰ ਸਿੰਘ ਸ਼ੂਸ਼ਕ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਚਮਕÏਰ ਸਿੰਘ ਖੋਸਾ ਜ਼ਿਲ੍ਹਾ ਮੀਤ ਪ੍ਰਧਾਨ, ਸੁਖ ਜ਼ੀਰਾ, ਰੇਸ਼ਮ ਸਿੰਘ ਸੈਕਟਰੀ, ਕੁਲਦੀਪ ਸਿੰਘ ਸਨੇਰ, ਚਮਕÏਰ ਸਿੰਘ ਬੱਲ ਬਲਾਕ ਪ੍ਰਧਾਨ ਜ਼ੀਰਾ, ਜਗਤਾਰ ਸਿੰਘ ਲਹਿਰਾ, ਬਲਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਮੱਖੂ, ਗੁਰਵਿੰਦਰ ਸਿੰਘ ਮੁੱਖ ਸਕੱਤਰ ਮੱਖੂ, ਰਵੀ ਸਿੰਘ, ਤੀਰਥ ਸਿੰਘ ਧੰਨਾ ਸ਼ਹੀਦ, ਡਾ. ਸਰਵਨ ਸਿੰਘ ਪ੍ਰਧਾਨ ਮੱਲਾਂਵਾਲਾ, ਨੰਦ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਗੁਰਪ੍ਰਤਾਪ ਸਿੰਘ ਅਲੀਪੁਰ ਆਦਿ ਹਾਜ਼ਰ ਸਨ |