ਫਿਰੋਜ਼ਪੁਰ, 13 ਫਰਵਰੀ (ਸੁਖਵਿੰਦਰ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਇਨ੍ਹਾਂ ਦਿਨਾਂ ਇਲਾਜ ਅਧੀਨ ਹਨ, ਨਾਲ ਭਾਰਤੀ ਜਨਤਾ ਪਾਰਟੀ ਦੇ ਕਾਰਜਕਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਗਈ | ਰਾਣਾ ਸੋਢੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਤੇ ਉਨ੍ਹਾਂ ਦਾ ਹÏਸਲਾ ਵਧਾਇਆ | ਇਸ ਦÏਰਾਨ ਉਨ੍ਹਾਂ ਨੇ ਡਾਕਟਰਾਂ ਨਾਲ ਵੀ ਵਿਚਾਰ-ਵਟਾਂਦਰਾ ਕਰਦੇ ਹੋਏ ਇਲਾਜ ਸੰਬੰਧੀ ਪੂਰੀ ਜਾਣਕਾਰੀ ਲਈ | ਡਾਕਟਰਾਂ ਦੀ ਦੇਖ-ਰੇਖ ਹੇਠ ਉਨ੍ਹਾਂ ਦਾ ਇਲਾਜ ਜਾਰੀ ਹੈ ਤੇ ਸਿਹਤ 'ਚ ਸੁਧਾਰ ਦੀ ਉਮੀਦ ਜਤਾਈ ਜਾ ਰਹੀ ਹੈ | ਕੈਪਟਨ ਅਮਰਿੰਦਰ ਸਿੰਘ ਦਾ ਮਨੋਬਲ ਮਜ਼ਬੂਤ ਹੈ ਤੇ ਉਹ ਡਾਕਟਰੀ ਸਲਾਹ ਅਨੁਸਾਰ ਇਲਾਜ ਲੈ ਰਹੇ ਹਨ | ਉਨ੍ਹਾਂ ਦੇ ਚਾਹੁਣ ਵਾਲਿਆਂ ਤੇ ਸਮਰਥਕਾਂ ਵਲੋਂ ਉਨ੍ਹਾਂ ਦੀ ਜਲਦੀ ਤੰਦਰੁਸਤੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ | ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਕੈਪਟਨ ਸਾਹਿਬ ਜਲਦ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ਮੁੜ ਜਨਤਾ ਦੀ ਸੇਵਾ 'ਚ ਹਾਜ਼ਰ ਹੋਣ |