ਅਬੋਹਰ, 13 ਫਰਵਰੀ (ਸੁਖਜੀਤ ਸਿੰਘ ਬਰਾੜ)-ਸੁਪਰੀਮ ਕੋਰਟ ਦੀ ਬਾਰ ਕੌਂਸਲ ਮੈਂਬਰ ਸੁਵੀਰ ਸਿੰਘ ਨੇ ਸਥਾਨਕ ਬਾਰ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਪੁੱਜ ਕੇ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ | ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ ਨੇ ਸੁਪਰੀਮ ਕੋਰਟ ਦੀ ਬਾਰ ਕੌਂਸਲ ਦੇ ਮੈਂਬਰ ਸੁਵੀਰ ਸਿੰਘ ਦਾ ਅਬੋਹਰ ਪੁੱਜਣ 'ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਕੀਲ ਭਾਈਚਾਰੇ ਦੀਆਂ ਮੰਗਾਂ ਅਤੇ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਬਾਰ ਕੌਂਸਲ ਮੈਂਬਰ ਸੁਵੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਬਾਰ ਕੌਂਸਲ ਪਾਸ ਉਠਾਉਣਗੇ | ਉਨ੍ਹਾਂ ਕਿਹਾ ਕਿ ਵਕੀਲਾਂ ਦੀ ਸੁਰੱਖਿਆ ਲਈ ਐਕਟ ਜਲਦੀ ਲਾਗੂ ਕਰਵਾਉਣ ਲਈ ਯਤਨ ਜਾਰੀ ਹਨ | ਇਹ ਐਕਟ ਜਲਦੀ ਲਾਗੂ ਹੋਣ ਦੀ ਪੂਰੀ ਸੰਭਾਵਨਾ ਹੈ | ਇਸ ਮੌਕੇ ਬਾਰ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ, ਸਾਬਕਾ ਪ੍ਰਧਾਨ ਆਰ. ਐੱਸ. ਫੋਰ, ਬੀ. ਐੱਸ. ਹੇਅਰ, ਸੈਕਟਰੀ ਅੰਮਿ੍ਤਪਾਲ ਸਿੰਘ ਤਿੰਨਾ, ਸੰਯੁਕਤ ਸੈਕਟਰੀ ਅਨੁੱਜ ਚੌਧਰੀ, ਖ਼ਜ਼ਾਨਚੀ ਪਵਨ ਕੁਮਾਰ, ਸਾਬਕਾ ਪ੍ਰਧਾਨ ਲਖਵਿੰਦਰ ਸਿੰਘ ਸਿੱਧੂ, ਸੁਖਪਾਲ ਸਿੰਘ ਸਿੱਧੂ, ਸੁਖਜੀਤ ਸਿੰਘ ਦਾਨੇਵਾਲੀਆ, ਮਨਜੀਤ ਜਸੂਜਾ, ਧਰਮਿੰਦਰ ਸਿੰਘ ਬਰਾੜ, ਪ੍ਰਤਾਪ ਸਿੰਘ ਤਿੰਨਾ, ਰਾਹਤ ਸਿੱਧੂ, ਸਿਕੰਦਰ ਸਿੰਘ ਸਿੱਧੂ, ਸੰਦੀਪ ਬਜਾਜ, ਜਸਕਰਨ ਸਿੰਘ ਬਰਾੜ ਆਦਿ ਹਾਜ਼ਰ ਸਨ |