20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਲੋਂ ਆਰਮੀ ਅਗਨੀਵੀਰ ਲਿਖਤੀ ਪੇਪਰ ਲਈ ਮੁਫ਼ਤ ਤਿਆਰੀ ਕੈਂਪ ਸ਼ੁਰੂ <br/>

ਅਜੀਤ ਡੈਸਕ 14-02-2026
ਫ਼ਿਰੋਜ਼ਪੁਰ, 13 ਫ਼ਰਵਰੀ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੇ ਸੀ-ਪਾਈਟ ਕੈਂਪ, ਪਿੰਡ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ-ਤਲਵੰਡੀ ਭਾਈ ਰੋਡ) ਵਲੋਂ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਅਤੇ ਮੋਗਾ ਜ਼ਿਲਿ੍ਹਆਂ ਦੇ ਨੌਜਵਾਨਾਂ ਲਈ ਆਰਮੀ ਅਗਨੀਵੀਰ ਭਰਤੀ ਰੈਲੀ ਏ. ਆਰ. ਓ. ਫ਼ਿਰੋਜ਼ਪੁਰ ਤੇ ਲੁਧਿਆਣਾ ਦੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ ਹੈ | ਇਸ ਬਾਰੇ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਨੇ ਦੱਸਿਆ ਕਿ ਆਰਮੀ ਅਗਨੀਵੀਰ ਭਰਤੀ ਲਈ ਆਨਲਾਈਨ ਅਰਜ਼ੀਆਂ 13 ਫਰਵਰੀ ਤੋਂ ਪਹਿਲੀ ਅਪ੍ਰੈਲ 2026 ਤੱਕ ਭਰੀਆਂ ਜਾ ਸਕਦੀਆਂ ਹਨ | ਇੱਛੁਕ ਉਮੀਦਵਾਰ ਨਿਰਧਾਰਿਤ ਮਿਤੀ ਤੱਕ ਭਾਰਤੀ ਫ਼ੌਜ ਦੀ ਅਧਿਕਾਰਤ ਵੈੱਬਸਾਈਟ www.joinindianarmy.nic.in 'ਤੇ ਆਪਣੀ ਅਰਜ਼ੀ ਆਨਲਾਈਨ ਜਮਾਂ ਕਰਵਾ ਸਕਦੇ ਹਨ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਨਲਾਈਨ ਅਰਜ਼ੀ ਦੇਣ ਤੋਂ ਬਾਅਦ ਸੰਬੰਧਿਤ ਜ਼ਿਲਿ੍ਹਆਂ ਦੇ ਉਮੀਦਵਾਰ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਪਹੁੰਚ ਕੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕਰਨ | ਉਨ੍ਹਾਂ ਦੱਸਿਆ ਕਿ ਤਿਆਰੀ ਡਿਜੀਟਲ ਸਮਾਰਟ ਕਲਾਸ-ਰੂਮਾਂ ਵਿਚ ਤਜਰਬੇਕਾਰ ਇੰਸਟਰਕਟਰਾਂ ਵਲੋਂ ਕਰਵਾਈ ਜਾਵੇਗੀ | ਸਿਖਲਾਈ ਲੈਣ ਦੇ ਇੱਛੁਕ ਯੁਵਕ 16 ਫਰਵਰੀ ਤੋਂ ਹਰ ਰੋਜ਼ ਸਵੇਰੇ 9 ਵਜੇ ਕੈਂਪ ਵਿਖੇ ਨਿੱਜੀ ਤੌਰ 'ਤੇ ਹਾਜ਼ਰ ਹੋ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਰਜਿਸਟ੍ਰੇਸ਼ਨ ਸਮੇਂ ਦਸਵੀਂ ਕਲਾਸ ਦੇ ਸਰਟੀਫਿਕੇਟ ਦੀ ਫੋਟੋਕਾਪੀ, ਆਨਲਾਈਨ ਭਰੇ ਫਾਰਮ ਦੀ ਕਾਪੀ, ਆਧਾਰ ਕਾਰਡ ਦੀ ਫੋਟੋਕਾਪੀ, ਜਾਤੀ ਤੇ ਰਿਹਾਇਸ਼ ਸਰਟੀਫਿਕੇਟ ਦੀ ਫੋਟੋਕਾਪੀ ਅਤੇ ਦੋ ਤਾਜ਼ਾ ਪਾਸਪੋਰਟ ਸਾਈਜ਼ ਫ਼ੋਟੋਆਂ ਨਾਲ ਲਿਆਉਣਾ ਲਾਜ਼ਮੀ ਹੋਵੇਗਾ | ਸਿਖਲਾਈ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਫ਼ਤ ਰਹਿਣ-ਸਹਿਣ ਅਤੇ ਖਾਣ-ਪੀਣ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ | ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰ 73476-66557 'ਤੇ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਗੁਰੂਹਰਸਹਾਏ ਵਲੋਂ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਹਿਰੀ ਵਾਲਾ ਨੇ ਚਿਰਾਗ਼ ਪਾਸਵਾਨ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।