20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

20 ਦੀ ਰੈਲੀ ਤੋਂ ਪਹਿਲਾਂ ਅਕਾਲੀ ਦਲ ਨੂੰ ਮਿਲੀ ਵੱਡੀ ਕਾਮਯਾਬੀ <br/>

ਜਸਵੰਤ ਸਿੰਘ ਸੋਭਾ ਰਸੂਲਪੁਰ ਸਰਕਲ ਪ੍ਰਧਾਨ ਪ੍ਰੇਰਨਾ ਸਦਕਾ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਦੀ ਅਗਵਾਈ ਹੇਠ ਘਰ ਵਾਪਸੀ ਕਰਦੇ ਹੋਏ ਅਕਾਲੀ ਆਗੂ ਅਤੇ ਵਰਕਰ | ਅਜੀਤ ਤਸਵੀਰ <br/> 14-02-2026
ਮੱਖੂ, 13 ਫਰਵਰੀ (ਕੁਲਵਿੰਦਰ ਸਿੰਘ ਸੰਧੂ)-20 ਫਰਵਰੀ 2026 ਨੂੰ ਜ਼ੀਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਜ਼ੀਰਾ ਤੋਂ ਹਲਕਾ ਇੰਚਾਰਜ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਹੇਠ ਵੱਡੀ ਰੈਲੀ ਕਰਨ ਜਾ ਰਿਹਾ ਜਿਸ ਨੂੰ ਲੈ ਕੇ ਹਲਕਾ ਜ਼ੀਰਾ ਦੇ ਵੱਖ-ਵੱਖ ਪਿੰਡਾਂ ਵਿਚ ਅਕਾਲੀ ਦਲ ਦੇ ਆਗੂਆਂ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਬਲਾਕ ਮੱਖੂ ਦੇ ਪਿੰਡ ਵਸਤੀ ਸੋਢੀਆਂ ਮਾਸਟਰ ਜਸਬੀਰ ਸਿੰਘ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ ਦੌਰਾਨ ਜਗਜੀਤ ਸਿੰਘ, ਸੁਖਦੇਵ ਸਿੰਘ, ਸੀਤਲ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਬਲਦੇਵ ਸਿੰਘ, ਗਗਨਦੀਪ ਸਿੰਘ, ਜਸਪ੍ਰੀਤ ਸਿੰਘ, ਪਰਮਜੀਤ ਸਿੰਘ ਰਵਿੰਦਰ ਸਿੰਘ ਗੁਰਬਚਨ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿੰਘ ਆਦਿ ਨੇ ਸਰਕਲ ਪ੍ਰਧਾਨ ਜਸਵੰਤ ਸਿੰਘ ਸੋਭਾ ਰਸੂਲਪੁਰ ਦੀ ਪ੍ਰੇਰਨਾ ਸਦਕਾ ਘਰ ਵਾਪਸੀ ਕੀਤੀ | ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਨੇ ਕਿਹਾ ਕਿ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਵਾਲੇ ਹਰੇਕ ਆਗੂ ਵਰਕਰ ਦਾ ਸਤਿਕਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੋ ਮਾਣ ਸਨਮਾਨ ਅਕਾਲੀ ਦਲ ਆਪਣੇ ਵਰਕਰਾਂ ਨੂੰ ਦਿੰਦਾ ਹੈ, ਉਹ ਕਿਸੇ ਵੀ ਪਾਰਟੀ ਵਿਚ ਨਹੀਂ ਮਿਲਦਾ, ਇਹ ਸਾਰੇ ਜਾਣਦੇ ਹਨ | ਉਨ੍ਹਾਂ ਕਿਹਾ ਕਿ ਮੈਂ ਸਮੂਹ ਹਲਕਾ ਜ਼ੀਰਾ ਦੇ ਜੋ ਅਕਾਲੀ ਆਗੂ ਅਤੇ ਵਰਕਰ ਘਰਾਂ ਵਿਚ ਬੈਠੇ ਹਨ, ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ ਉਹ 20 ਫਰਵਰੀ ਵਾਲੀ ਰੈਲੀ ਵਿਚ ਆਪਣੀ ਸ਼ਮੂਲੀਅਤ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣ ਕੇ ਆਪਣੀਆਂ ਪੁਰਾਣੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਸ਼ੁਰੂ ਕਰ ਦੇਣ ਕਿਉਂਕਿ ਹਲਕਾ ਜ਼ੀਰਾ ਅਕਾਲੀ ਦਲ ਦਾ ਗੜ੍ਹ ਮੰਨਿਆ ਜਾਂਦਾ ਸੀ ਅਤੇ ਇਸ ਨੂੰ ਫਿਰ ਅਕਾਲੀ ਦਲ ਦਾ ਹਲਕਾ ਬਣਾ ਕੇ ਫਿਰ ਵਿਕਾਸ ਦੀਆਂ ਲੀਹਾਂ ਤੇ ਲੈ ਆਈਏ | ਇਸ ਮੌਕੇ ਹਰਪ੍ਰੀਤ ਸਿੰਘ ਹੀਰੋ, ਜਸਵੰਤ ਸਿੰਘ ਸੋਭਾ ਰਸੂਲਪੁਰ ਸਰਕਲ ਪ੍ਰਧਾਨ ਮੱਖੂ, ਖੜਕ ਸਿੰਘ ਸਾਬਕਾ ਸਰਪੰਚ ਪੱਲੂਵਾਲਾ, ਜਸਪਾਲ ਸਿੰਘ ਸਾਬਕਾ ਸਰਪੰਚ ਤਲਵੰਡੀ, ਇੰਦਰਜੀਤ ਸਿੰਘ ਪੰਮਾ, ਜੱਗਾ ਸਿੰਘ ਨੰਗਲ, ਹਰਦੀਪ ਸਿੰਘ ਸਾਬਕਾ ਸਰਪੰਚ, ਗੁਰਜੰਟ ਸਿੰਘ ਨੰਬਰਦਾਰ, ਸਰਬਜੀਤ ਸਿੰਘ ਸਰਪੰਚ ਬੂਹ, ਸੰਧੂ ਪੀਏ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ 29 ਰੇਲਵੇ ਕਰਮਚਾਰੀ ਹੋਏ ਸੇਵਾਮੁਕਤ <br/> ਅਗਲੀ ਖ਼ਬਰ ਪੁਨਰ ਸੁਰਜੀਤ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ 16 ਨੂੰ -ਗੁਰਜਿੰਦਰ ਸਿੰਘ ਗਰੇਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।