ਮਮਦੋਟ, 13 ਫਰਵਰੀ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਵਲੋਂ ਮਮਦੋਟ ਖੇਤਰ ਦੇ ਇਕ ਦਰਜਨ ਪਿੰਡਾਂ ਦਾ ਦੌਰਾ ਕਰਦਿਆਂ ਪਾਰਟੀ ਵਰਕਰਾਂ ਨਾਲ ਰਾਬਤਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ਦਰੀਏ ਕੇ ਬੌਂਦਲ, ਮੱਦੜ ਉਤਾੜ, ਬਸਤੀ ਹਜ਼ਾਰਾ ਸਿੰਘ ਅਤੇ ਰਾਉ ਕੇ ਹਿਠਾੜ, ਜਾਮਾਂ ਰਖਈਆਂ ਆਦਿ ਵਿਚ ਜਨਤਕ ਇਕੱਠ ਨੂੰ ੂ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 24 ਫਰਵਰੀ ਨੂੰ ਹੋਣ ਜਾ ਰਹੀ ਫ਼ਿਰੋਜ਼ਪੁਰ ਰੈਲੀ ਵਿਚ ਵਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਿੰਦੂ ਨੇ ਕਿਹਾ ਕਿ ਮੌਜੂਦ ਸਮੇਂ ਸੂਬੇ ਦੀ ਆਪ ਸਰਕਾਰ ਹਰ ਪੱਖੋਂ ਕਮਜ਼ੋਰ ਹੋਣ ਕਾਰਨ ਲੋਕਾਂ ਦੇ ਦਿਲਾਂ ਵਿਚੋਂ ਲਹਿ ਚੱੁਕੀ ਹੈ ਕਿਉਂਕਿ ਸੂਬਾ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਪੰਜਾਬ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ ਅਤੇ ਨਾਂ ਹੀ ਕੋਈ ਨਵੀਂ ਜਨਤਕ ਸਹੂਲਤ ਲਿਆਂਦੀ ਹੈ | ਉਨ੍ਹਾਂ ਅੱਗੇ ਕਿਹਾ ਕ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੱੁਚੀ ਲੀਡਰਸ਼ਿਪ ਪੰਜਾਬ ਦੇ ਹਿਤਾਂ ਲਈ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਬਣਾ ਕੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਚਾਲੂ ਵਿਕਾਸ ਕੰਮ ਅਤੇ ਲੋਕ ਭਲਾਈ ਸਕੀਮਾਂ ਨੂੰ ਮੁੜ ਤੋਂ ਚਾਲੂ ਕੀਤਾ ਜਾ ਸਕੇ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਟਿੱਬੀ, ਜੋਗਾ ਸਿੰਘ ਮੁਰਕਵਾਲਾ ਸਕੱਤਰ ਜਨਰਲ, ਬਲਜੀਤ ਸਿੰਘ ਸਿੱਧੂ, ਜੱਜਬੀਰ ਸਿੰਘ ਸਰਕਲ ਪ੍ਰਧਾਨ, ਇੰਦਰਜੀਤ ਟਿੱਬੀ, ਰਾਜ ਕੁਮਾਰ ਮੈਣੀ, ਪਾਲਾ ਸਿੰਘ ਸਾਬਕਾ ਜੇ.ਈ, ਵਿੱਕੀ ਮੈਨੀ, ਨਰੇਸ਼ ਪੁਰੀ, ਸੂਬਾ ਸਿੰਘ ਅਤੇ ਹਰਮੀਤ ਮੱਤੜ ਆਦਿ ਮੌਜੂਦ ਸਨ |