20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੰਤ ਬਾਬਾ ਦਯਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 17 ਤੋਂ <br/>

ਅਜੀਤ ਡੈਸਕ 14-02-2026
ਮੱਲਾਂਵਾਲਾ, 13 ਫਰਵਰੀ (ਗੁਰਦੇਵ ਸਿੰਘ/ਸੁਰਜਨ ਸਿੰਘ ਸੰਧੂ)-ਸੱਚਖੰਡ ਵਾਸੀ ਸੰਤ ਬਾਬਾ ਦਯਾ ਸਿੰਘ ਦੀ ਮਿੱਠੀ ਯਾਦ 'ਚ 13ਵਾਂ ਮਹਾਨ ਗੁਰਮਤਿ ਸਮਾਗਮ ਮਿਤੀ 17,18 ਅਤੇ 19 ਫਰਵਰੀ 2026 ਨੂੰ ਦਾਣਾ ਮੰਡੀ ਮੱਲਾਂਵਾਲਾ ਖ਼ਾਸ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਸੰਤ ਬਾਬਾ ਅਵਤਾਰ ਸਿੰਘ 12ਵੇਂ ਮੁਖੀ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ ਸੁਰ ਸਿੰਘ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਹ ਜਾਣਕਾਰੀ ਸੁਰਿੰਦਰ ਸਿੰਘ ਜੌੜਾ ਮੈਂਬਰ ਡੈਲੀਗੇਟ, ਬਲਵਿੰਦਰ ਸਿੰਘ ਭੁੱਲਰ ਪ੍ਰਧਾਨ ਆੜ੍ਹਤੀਆ ਯੂਨੀਅਨ, ਗੁਰਸੇਵਕ ਸਿੰਘ ਲਾਡੀ ਨੇ ਦਿੰਦਿਆਂ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ ਮਿਤੀ 17 ਫਰਵਰੀ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਜਾਵੇਗੀ | ਮਿਤੀ 18 ਫਰਵਰੀ ਨੂੰ ਰਾਤਰੀ ਦੇ ਦੀਵਾਨ ਵਿਚ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਵਲੋਂ ਹਾਜ਼ਰੀ ਭਰੀ ਜਾਵੇਗੀ | ਮਿਤੀ 19 ਫਰਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਵਲੋਂ ਹਾਜ਼ਰੀ ਭਰੀ ਜਾਵੇਗੀ | ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਖੁੱਲੇ੍ਹ ਦੀਵਾਨ ਸਜਣਗੇ, ਜਿੱਥੇ ਨਿਹੰਗ ਸਿੰਘ ਜਥੇਬੰਦੀਆਂ ਦੇ ਮਹਾਂਪੁਰਖ, ਕਾਰ ਸੇਵਾ ਵਾਲੇ ਸੰਤ ਮਹਾਂਪੁਰਖ ਅਤੇ ਪੰਥ ਪ੍ਰਸਿੱਧ ਵਿਦਵਾਨ ਰਾਗੀ ਢਾਡੀ ਕਵੀਸ਼ਰ ਗੁਰੂ ਕਾ ਹਰਜਸ ਸਰਵਣ ਕਰਵਾਉਣਗੇ | ਦੀਵਾਨ ਦੀ ਸਮਾਪਤੀ ਉਪਰੰਤ ਖੰਡੇ ਬਾਟੇ ਦਾ ਅੰਮਿ੍ਤ ਸੰਚਾਰ ਵੀ ਕੀਤਾ ਜਾਵੇਗਾ ਅਤੇ ਅੰਮਿ੍ਤ ਅਭਿਲਾਖੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ | ਇਸ ਤੋਂ ਇਲਾਵਾ ਸ਼ਾਮ 5 ਵਜੇ ਖ਼ਾਲਸਾ ਪੰਥ ਦੀ ਰਵਾਇਤੀ ਖੇਡਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਘੋੜ ਦੌੜਾਂ, ਨੇਜ਼ਾ ਬਾਜ਼ੀ ਅਤੇ ਗਤਕੇ ਦੇ ਜੌਹਰ ਦਿਖਾਏ ਜਾਣਗੇ |

ਪਿਛਲੀ ਖ਼ਬਰ ਸੰਪੂਰਨਤਾ ਅਭਿਆਨ 2.0 ਨੂੰ ਚਾਲੂ ਕਰਨ ਲਈ ਨੀਤੀ ਅਯੋਗ ਵਲੋਂ ਸੈਮੀਨਾਰ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਜਿੰਦੂ ਵਲੋਂ ਮਮਦੋਟ ਖੇਤਰ ਦੇ ਇਕ ਦਰਜਨ ਪਿੰਡਾਂ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।