ਤਲਵੰਡੀ ਭਾਈ, 13 ਫਰਵਰੀ(ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਕਾਮਰਸ ਵਿਭਾਗ ਵਲੋਂ ਵਿੱਤੀ ਜਾਗਰੂਕਤਾ ਸੰਬੰਧੀ ਗੈੱਸਟ ਲੈਕਚਰ ਕਰਵਾਇਆ ਗਿਆ | ਜਿਸ ਵਿਚ ਐੱਸ.ਬੀ.ਆਈ ਪੁਡੈਂਸ਼ਲ ਇੰਸ਼ੋਰੈਂਸ ਵਲੋਂ ਪੰਕਜ ਗੁਪਤਾ ਬਰਾਂਚ ਮੈਨੇਜਰ, ਮਨੋਜ ਪਥੀਜਾ ਹੈੱਡ ਅਵੇਅਰਨੈੱਸ ਪ੍ਰੋਗਰਾਮ, ਤਰਸਵੀਰ ਸਿੰਘ ਐੱਸ.ਬੀ.ਆਈ ਇੰਸ਼ੋਰੈਂਸ ਅਤੇ ਮਿਸ ਜਸਕਰਨ ਕੌਰ ਮਾਰਕੀਟਿੰਗ ਡਿਪਾਰਟਮੈਂਟ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਕਾਮਰਸ ਵਿਭਾਗ ਦੇ ਮੁਖੀ ਪ੍ਰੋਫੈਸਰ ਰੋਹਿਨੀ ਗੁਪਤਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ | ਜਿਸ ਦੌਰਾਨ ਪੰਕਜ ਗੁਪਤਾ ਨੇ ਵਿਦਿਆਰਥੀਆਂ ਵਿਚ ਵਿੱਤੀ ਜਾਗਰੂਕਤਾ ਵਧਾਉਣ ਅਤੇ ਵਿਦਿਆਰਥੀਆਂ ਨੂੰ ਨਿਵੇਸ਼ ਬੱਚਤ ਅਤੇ ਵਿੱਤੀ ਯੋਜਨਾਬੰਦੀ ਬਾਰੇ ਜਾਗਰੂਕ ਕਰਨ ਲਈ ਨੁਕਤੇ ਸਾਂਝੇ ਕੀਤੇ | ਜਿਸ ਵਿਚ ਬੱਚਤ ਸਬੰਧੀ ਫ਼ੈਸਲੇ ਲੈਣ ਲਈ ਅਤੇ ਵਿੱਤੀ ਤੌਰ 'ਤੇ ਸੁਰੱਖਿਅਤ ਹੋਣ ਦੇ ਗੁਰ ਸਮਝਾਏ ਗਏ | ਪ੍ਰੋਫੈਸਰ ਰਾਜਵਿੰਦਰ ਕੌਰ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਿੱਤੀ ਸਾਖਰਤਾ ਪ੍ਰਦਾਨ ਕਰਨਾ ਹੈ ਅਤੇ ਇਹ ਲੈਕਚਰ ਵਿਦਿਆਰਥੀਆਂ ਨੂੰ ਵਿੱਤੀ ਸਮਝ ਦੇਣ ਵਿਚ ਬਹੁਤ ਮਦਦਗਾਰ ਹੋਵੇਗਾ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਾਮਰਸ ਵਿਭਾਗ ਦੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ | ਇਸ ਸਮੇਂ ਪ੍ਰੋਫੈਸਰ ਗਗਨਦੀਪ ਕੌਰ, ਡਾ. ਸੁਖਜਿੰਦਰ ਕੌਰ, ਡਾ. ਗੁਰਪਾਲ ਸਿੰਘ, ਪ੍ਰੋਫੈਸਰ ਸੋਨਿਕਾ, ਪ੍ਰੋਫੈਸਰ ਅਨੁਸ਼ਕਾ, ਪ੍ਰੋਫੈਸਰ ਰਮਨਦੀਪ ਕੌਰ, ਪ੍ਰੋਫੈਸਰ ਰਾਜਵੀਰ ਕੌਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |