20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੰਤ ਕਰਤਾਰ ਸਿੰਘ ਖ਼ਾਲਸਾ ਅਕੈਡਮੀ ਵਿਖੇ ਸਾਲਾਨਾ ਅਰਦਾਸ ਦਿਵਸ ਮਨਾਇਆ <br/>

ਅਜੀਤ ਡੈਸਕ 14-02-2026
ਗੁਰੂਹਰਸਹਾਏ, 13 ਫਰਵਰੀ (ਹਰਚਰਨ ਸਿੰਘ ਸੰਧੂ)-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ, ਮੌਜੂਦਾ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸਰਪ੍ਰਸਤੀ ਹੇਠ ਚੱਲ ਰਹੇ ਬਹੁਤ ਸਾਰੇ ਅਦਾਰਿਆਂ ਵਿਚੋਂ ਇਕ ਅਦਾਰਾ ਸੰਤ ਕਰਤਾਰ ਸਿੰਘ ਖ਼ਾਲਸਾ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਬੁਰਜ ਮੱਖਣ ਸਿੰਘ ਵਾਲਾ ਵਿਖੇ ਸਾਲਾਨਾ ਅਰਦਾਸ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਓਟ ਆਸਰੇ ਸਦਕਾ ਮਨਾਇਆ ਗਿਆ | ਜਿਸ ਵਿਚ ਗੁਰੂ ਸਾਹਿਬ ਦੇ ਸਨਮੁੱਖ ਵਿਦਿਆਰਥੀਆਂ ਦੇ ਇਮਤਿਹਾਨ ਅਤੇ ਉਜਵਲ ਭਵਿੱਖਤਾ ਨਾਲ ਸੰਬੰਧਿਤ ਅਰਦਾਸ ਬੇਨਤੀ ਕੀਤੀ ਗਈ | ਸਮਾਗਮਾਂ ਵਿਚ ਵਿਸ਼ੇਸ਼ ਤੌਰ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਮੈਂਬਰ ਪ੍ਰੀਤਮ ਸਿੰਘ ਮਸਲੀਆਂ ਅਤੇ. ਗੁਰਦੀਪ ਸਿੰਘ (ਪਿ੍ੰਸੀਪਲ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਕਾਲਜ ਮਹਿਤਾ) ਨੇ ਸ਼ਿਰਕਤ ਕੀਤੀ | ਸ਼੍ਰੋਮਣੀ ਕਮੇਟੀ ਮੈਂਬਰ ਪ੍ਰੀਤਮ ਸਿੰਘ ਮਲਸ਼ੀਆਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਇਮਤਿਹਾਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਧਾਰਮਿਕ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ | ਇਨ੍ਹਾਂ ਤੋ ਬਾਅਦ ਪਿ੍ੰਸੀਪਲ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਮਹਾਪੁਰਖਾਂ ਵਲੋਂ ਚਲਾਏ ਜਾ ਰਹੇ ਅਦਾਰਿਆਂ ਸੰਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ | ਗਿਆਨੀ ਲਵਪ੍ਰੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ ਗਿਆ | ਆਈਆਂ ਹੋਈਆਂ ਮੁੱਖ ਸ਼ਖ਼ਸੀਅਤਾਂ ਨੇ ਸਮਾਗਮ ਵਿਚ ਸਾਲ ਦੇ ਸਰਵੋਤਮ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਦੇ ਨਾਲ ਹੀ ਧਾਰਮਿਕ ਪ੍ਰੀਖਿਆ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ | ਇਨ੍ਹਾਂ ਤੋਂ ਬਾਅਦ ਪਿ੍ੰਸੀਪਲ ਡਾ.ਅਰਜੁਨ ਸਿੰਘ ਨੇ ਆਈ ਹੋਈ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ | ਸਮਾਗਮ ਵਿਚ ਪ੍ਰੀਤਮ ਸਿੰਘ, ਪਿ੍ੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪਿ੍ੰਸੀਪਲ ਗੁਰਦੀਪ ਸਿੰਘ, ਪਿ੍ੰਸੀਪਲ ਡਾ. ਅਰਜੁਨ ਸਿੰਘ, ਮੈਡਮ ਪ੍ਰਭਜੀਤ ਕੌਰ, ਗਿਆਨੀ ਰਛਪਾਲ ਸਿੰਘ, ਗਿਆਨੀ ਲਵਪ੍ਰੀਤ ਸਿੰਘ , ਸ. ਬਲਜਿੰਦਰ ਸਿੰਘ ਸਿੱਧੂ ਲਾਹੌਰਾ, ਜੋਗਾ ਸਿੰਘ ਹਲਕਾ ਪ੍ਰਧਾਨ ਕਿਸਾਨ ਜਥੇਬੰਦੀ, ਸੁਖਦੇਵ ਸਿੰਘ , ਸ. ਸ਼ੇਰ ਸਿੰਘ ਮਹਿਤਾ ਚੌਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਵਿੱਤੀ ਜਾਗਰੂਕਤਾ ਸੰਬੰਧੀ ਲੈਕਚਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।