16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਅਧਿਆਪਕ ਜਥੇਬੰਦੀਆਂ ਵਲੋਂ 22 ਦੇ ਟੈੱਟ ਵਿਰੋਧੀ ਮਹਾਂ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਵਿੱਢੀਆਂ <br/>

ਅਜੀਤ ਡੈਸਕ 15-02-2026
ਫ਼ਾਜ਼ਿਲਕਾ, 14 ਫਰਵਰੀ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਵਲੋਂ ਜਬਰੀ ਥੋਪੇ ਜਾ ਰਹੇ ਟੈੱਟ ਦੇ ਵਿਰੋਧ 'ਚ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ | ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਇਕ ਸਾਂਝੀ ਮੀਟਿੰਗ 'ਚ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਮਹਾਂ ਰੋਸ ਪ੍ਰਦਰਸ਼ਨ ਦੀ ਰੂਪ-ਰੇਖਾ ਉਲੀਕੀ ਗਈ | ਮੀਟਿੰਗ 'ਚ ਸੁਰਿੰਦਰ ਕੰਬੋਜ, ਸੁਰਿੰਦਰ ਕੁਮਾਰ, ਦਿਗਵਿਜੇ ਪਾਲ ਸ਼ਰਮਾ, ਵਿਕਰਮ ਦੇਵ ਸਿੰਘ, ਲਛਮਣ ਸਿੰਘ, ਬਾਜ਼ ਸਿੰਘ ਖਹਿਰਾ ਤੇ ਹੋਰ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ | ਜਥੇਬੰਦੀਆਂ ਨੇ 10, 11 ਫਰਵਰੀ ਨੂੰ ਬਲਾਕ ਤੇ ਜ਼ਿਲ੍ਹਾ ਪੱਧਰ 'ਤੇ ਪ੍ਰਮੋਸ਼ਨ ਲਈ ਟੈੱਟ ਲਾਜ਼ਮੀ ਕਰਨ ਵਾਲੇ ਪੱਤਰ ਦੀਆਂ ਕਾਪੀਆਂ ਫੂਕਣ ਦੇ ਸੱਦੇ ਨੂੰ ਸਫਲ ਬਣਾਉਣ ਲਈ ਅਧਿਆਪਕ ਵਰਗ ਦਾ ਧੰਨਵਾਦ ਕੀਤਾ | ਜਾਣਕਾਰੀ ਦਿੰਦਿਆਂ ਸੁਰਿੰਦਰ ਕੰਬੋਜ ਨੇ ਦੱਸਿਆ ਕਿ 14, 15 ਫਰਵਰੀ ਨੂੰ ਸਾਰੀਆਂ ਜਥੇਬੰਦੀਆਂ ਆਪਣੀਆਂ ਸੂਬਾ ਕਮੇਟੀਆਂ ਦੀਆਂ ਮੀਟਿੰਗਾਂ ਕਰਨਗੀਆਂ | 16 ਤੇ 17 ਫਰਵਰੀ ਨੂੰ ਬਲਾਕ ਅਤੇ ਤਹਿਸੀਲ ਪੱਧਰ 'ਤੇ ਸਾਂਝੀਆਂ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ | ਅਧਿਆਪਕ ਆਗੂਆਂ ਨੇ ਸਮੂਹ ਅਧਿਆਪਕ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ ਜਬਰੀ ਥੋਪੇ ਜਾ ਰਹੇ ਟੈੱਟ ਦਾ ਹਿੱਸਾ ਬਣਨ ਦੀ ਬਜਾਏ ਇਸ ਨੂੰ ਰੁਕਵਾਉਣ ਲਈ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮਹਾਂ ਰੋਸ ਪ੍ਰਦਰਸ਼ਨ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਹਿਤਾਂ ਦੀ ਰਾਖੀ ਲਈ ਇਹ ਸੰਘਰਸ਼ ਆਖ਼ਰੀ ਦਮ ਤੱਕ ਜਾਰੀ ਰਹੇਗਾ |

ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਕੇਰੀਆ ਵਲੋਂ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਜਾਗਰੂਕਤਾ ਰੈਲੀ ਦਾ ਆਯੋਜਨ <br/> ਅਗਲੀ ਖ਼ਬਰ ਓਵਰਲੋਡ ਵਾਹਨ ਤੇ ਵਾਹਨਾਂ 'ਤੇ ਉੱਚੀ ਅਵਾਜਾਂ 'ਚ ਚੱਲ ਰਹੇ ਸਪੀਕਰ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।