16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਰਕਾਰੀ ਹਾਈ ਸਕੂਲ ਕੇਰੀਆ ਵਲੋਂ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਜਾਗਰੂਕਤਾ ਰੈਲੀ ਦਾ ਆਯੋਜਨ <br/>

ਅਜੀਤ ਡੈਸਕ 15-02-2026
ਫ਼ਾਜ਼ਿਲਕਾ, 14 ਫਰਵਰੀ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਾਈ ਸਕੂਲ ਕੇਰੀਆ ਵਲੋਂ ਨਵੇਂ ਵਿੱਦਿਅਕ ਸੈਸ਼ਨ ਦÏਰਾਨ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣ ਤੇ ਮਾਪਿਆਂ ਨੂੰ ਸਰਕਾਰੀ ਸਹੂਲਤਾਂ ਬਾਰੇ ਜਾਣੂ ਕਰਵਾਉਣ ਲਈ ਇਕ ਵਿਸ਼ੇਸ਼ ਦਾਖਲਾ ਰੈਲੀ ਕੱਢੀ ਗਈ | ਰੈਲੀ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਲਈ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਨਾ ਸੀ | ਸਕੂਲ ਦੀ ਮੁੱਖ ਅਧਿਆਪਕਾ ਰਜਨੀ ਨੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮÏਕੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਅਧਿਆਪਕਾ ਨੇ ਦੱਸਿਆ ਕਿ ਮÏਜੂਦਾ ਸਮੇਂ ਵਿਚ ਸਰਕਾਰੀ ਸਕੂਲਾਂ 'ਚ ਆਧੁਨਿਕ ਸਹੂਲਤਾਂ, ਸਮਾਰਟ ਕਲਾਸ-ਰੂਮ ਤੇ ਉੱਚ ਯੋਗਤਾ ਪ੍ਰਾਪਤ ਸਟਾਫ਼ ਉਪਲਬਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਤੇ ਮਿਡ-ਡੇ-ਮੀਲ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਰੈਲੀ ਦÏਰਾਨ ਸਕੂਲੀ ਵਿਦਿਆਰਥੀਆਂ ਨੇ ਹੱਥਾਂ 'ਚ ਸਿੱਖਿਆ ਨਾਲ ਸੰਬੰਧਿਤ ਨਾਅਰਿਆਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਸਰਕਾਰੀ ਸਕੂਲ-ਸਭ ਤੋਂ ਚੰਗੇ ਸਕੂਲ ਦੇ ਨਾਅਰੇ ਲਗਾਉਂਦੇ ਹੋਏ ਪੂਰੇ ਪਿੰਡ ਦਾ ਦÏਰਾ ਕੀਤਾ | ਅਧਿਆਪਕਾਂ ਨੇ ਘਰ-ਘਰ ਜਾ ਕੇ ਮਾਪਿਆਂ ਨਾਲ ਸੰਪਰਕ ਕੀਤਾ ਤੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ 'ਚ ਮਿਲਣ ਵਾਲੀ ਗੁਣਵੱਤਾ ਭਰਪੂਰ ਸਿੱਖਿਆ ਬਾਰੇ ਵਿਸਥਾਰ ਨਾਲ ਦੱਸਿਆ | ਇਸ ਮÏਕੇ ਬਲਾਕ ਰਿਸੋਰਸ ਪਰਸਨ ਪ੍ਰਵੀਨ ਅੰਗੀ ਨੇ ਵਿਸ਼ੇਸ਼ ਤÏਰ 'ਤੇ ਸ਼ਿਰਕਤ ਕੀਤੀ ਤੇ ਸਕੂਲ ਸਟਾਫ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੀਆਂ ਰੈਲੀਆਂ ਨਾਲ ਆਮ ਜਨਤਾ 'ਚ ਸਰਕਾਰੀ ਸਿੱਖਿਆ ਪ੍ਰਤੀ ਵਿਸ਼ਵਾਸ ਵਧਦਾ ਹੈ | ਰੈਲੀ ਨੂੰ ਸਫਲ ਬਣਾਉਣ ਵਿਚ ਸਮੂਹ ਸਟਾਫ਼ ਮੈਂਬਰਾਂ, ਜਿਨ੍ਹਾਂ 'ਚ ਅਸ਼ਵਨੀ ਕੁਮਾਰ, ਸਵਰਨ ਸਿੰਘ, ਵਿਜੇ ਕੁਮਾਰ, ਮਿਹਰਬਾਨ, ਸੁਖਵਿੰਦਰ ਸਿੰਘ, ਸੋਨੀਆ ਮੈਡਮ, ਹਰਿੰਦਰ ਮੈਡਮ, ਜਸਵੀਰ ਮੈਡਮ ਤੇ ਸੀਮਾ ਮੈਡਮ ਸ਼ਾਮਿਲ ਸਨ, ਨੇ ਅਹਿਮ ਭੂਮਿਕਾ ਨਿਭਾਈ | ਅਧਿਆਪਕਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਦਾ ਦਾਖਲਾ ਸਰਕਾਰੀ ਹਾਈ ਸਕੂਲ ਕੇਰੀਆ

ਪਿਛਲੀ ਖ਼ਬਰ ਸੁਨਿਆਰੇ ਦੀ ਦੁਕਾਨ ਤੋਂ ਚੋਰੀ ਕਰਨ ਵਾਲੇ ਦੋ ਮੁਲਜ਼ਮ ਕਾਬੂ <br/> ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ 22 ਦੇ ਟੈੱਟ ਵਿਰੋਧੀ ਮਹਾਂ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਵਿੱਢੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।