16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਇਗਨੂ ਜਨਵਰੀ 2026 ਸੈਸ਼ਨ ਲਈ ਦਾਖ਼ਲੇ ਦੀ ਆਖ਼ਰੀ ਮਿਤੀ ਅੱਜ ਤੱਕ-ਡਾ. ਸੁਖਦੇਵ ਸਿੰਘ <br/>

ਅਜੀਤ ਡੈਸਕ 15-02-2026
ਜ਼ੀਰਾ, 14 ਫਰਵਰੀ (ਰਜਨੀਸ਼ ਕਥੂਰੀਆ)-ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂ) ਦੇ ਜਨਵਰੀ 2026 ਸੈਸ਼ਨ ਲਈ ਨਵੇਂ ਦਾਖ਼ਲਿਆਂ ਤੇ ਰੀ-ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜਾਰੀ ਹੈ | ਇਸ ਸੰਬੰਧੀ ਸੰਤ ਕਬੀਰ ਕਾਲਜ ਜ਼ੀਰਾ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਦਾਖ਼ਲੇ ਦੀ ਆਖ਼ਰੀ ਮਿਤੀ 15 ਫਰਵਰੀ 2026 ਨਿਰਧਾਰਿਤ ਕੀਤੀ ਗਈ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਖ਼ਰੀ ਮਿਤੀ ਤੋਂ ਪਹਿਲਾਂ ਆਪਣੀ ਅਰਜ਼ੀ ਆਨਲਾਈਨ ਜਾਂ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਪਹੁੰਚ ਕੇ ਜਮ੍ਹਾਂ ਕਰਵਾਉਣ | ਡਾ. ਸੁਖਦੇਵ ਸਿੰਘ ਨੇ ਹੋਰ ਦੱਸਿਆ ਕਿ ਬੈਚਲਰ ਡਿਗਰੀ ਕੋਰਸਾਂ ਜਿਵੇਂ ਬੀ. ਏ., ਬੀ. ਕਾਮ, ਬੀ. ਐਸ. ਸੀ., ਬੀ. ਸੀ. ਏ., ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਅਤੇ ਟੂਰਿਜ਼ਮ ਸਟੱਡੀਜ਼ ਆਦਿ ਵਿਚ ਦਾਖ਼ਲੇ ਲਈ ਇਹ ਸੁਨਹਿਰੀ ਮੌਕਾ ਹੈ | ਉਨ੍ਹਾਂ ਕਿਹਾ ਕਿ ਇਗਨੂ ਵਲੋਂ ਵਰਕਿੰਗ ਵਿਦਿਆਰਥੀਆਂ, ਨÏਕਰੀ ਪੇਸ਼ਾ ਵਿਅਕਤੀਆਂ ਤੇ ਘਰੇਲੂ ਮਹਿਲਾਵਾਂ ਲਈ ਘੱਟ ਖ਼ਰਚੇ ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਜਾਂਦੀ ਹੈ | ਇਸ ਦÏਰਾਨ ਕੋਆਰਡੀਨੇਟਰ ਡਾ. ਵੀਰਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਡਿਗਰੀ ਕੋਰਸਾਂ ਜਿਵੇਂ ਐਮ. ਏ., ਐਮ. ਕਾਮ, ਐਮ. ਐਸ. ਸੀ., ਐਮ. ਸੀ. ਏ. ਤੇ ਐੱਮ. ਐਸ. ਡਬਲਿਊ. ਵਿਚ ਵੀ ਦਾਖ਼ਲੇ ਜਾਰੀ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਦਾਖ਼ਲੇ ਦੀ ਪ੍ਰਕਿਰਿਆ ਧਿਆਨ ਨਾਲ ਪੂਰੀ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਗ਼ਲਤੀ ਤੋਂ ਬਚਣ | ਉਨ੍ਹਾਂ ਅੱਗੇ ਦੱਸਿਆ ਕਿ ਕੋਰਸਾਂ ਸੰਬੰਧੀ ਵਿਸਥਾਰਕ ਜਾਣਕਾਰੀ ਯੂਨੀਵਰਸਿਟੀ ਦੀ ਸਰਕਾਰੀ ਵੈੱਬਸਾਈਟ 'ਤੇ ਉਪਲਬਧ ਹੈ | ਵਧੇਰੇ ਜਾਣਕਾਰੀ ਅਤੇ ਦਾਖ਼ਲੇ ਸੰਬੰਧੀ ਮਦਦ ਲਈ ਵਿਦਿਆਰਥੀ ਸੰਤ ਕਬੀਰ ਕਾਲਜ ਜ਼ੀਰਾ ਨਾਲ ਸੰਪਰਕ ਕਰ ਸਕਦੇ ਹਨ |

ਪਿਛਲੀ ਖ਼ਬਰ ਸੈਮ ਇੰਟਰਨੈਸ਼ਨਲ ਸਕੂਲ 'ਚ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ 'ਚ ਡੈਕਲਾਮੇਸ਼ਨ, ਪੋਸਟਰ ਮੇਕਿੰਗ ਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।