16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸੈਮ ਇੰਟਰਨੈਸ਼ਨਲ ਸਕੂਲ 'ਚ ਇਨਾਮ ਵੰਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 15-02-2026
ਪੰਜੇ ਕੇ ਉਤਾੜ, 14 ਫਰਵਰੀ (ਪੱਪੂ ਸੰਧਾ)-ਸੈਮ ਇੰਟਰਨੈਸ਼ਨਲ ਸਕੂਲ (ਆਈ. ਸੀ. ਐੱਸ. ਈ. ਨਵੀਂ ਦਿੱਲੀ ਨਾਲ ਸੰਬੰਧਿਤ) ਵਲੋਂ ਸੈਸ਼ਨ 2025-26 ਲਈ ਸਾਲਾਨਾ ਸਮਾਰੋਹ ਤੇ ਸਾਲਾਨਾ ਇਨਾਮ ਵੰਡ ਸਮਾਰੋਹ ਨੂੰ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ | ਸਮਾਰੋਹ ਸਕੂਲ ਪ੍ਰਾਂਗਣ ਵਿਚ ਕਰਵਾਇਆ, ਜਿਸ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਵੱਡੀ ਗਿਣਤੀ 'ਚ ਹਾਜ਼ਰੀ ਰਹੀ | ਸਮਾਰੋਹ ਦੀ ਸ਼ੁਰੂਆਤ ਦੀਵੇ ਦੀ ਰੌਸ਼ਨੀ ਨਾਲ ਕੀਤੀ ਗਈ | ਇਸ ਬਾਅਦ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ਤੇ ਰੰਗਾਰੰਗ ਸਾਂਸਕਿ੍ਤਿਕ ਪ੍ਰਸਤੁਤੀਆਂ ਜਿਵੇਂ ਕਿ ਨਿ੍ਤਯ, ਨਾਟਕ ਅਤੇ ਦੇਸ਼ ਭਗਤੀ ਗੀਤ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਵਿਦਿਆਰਥੀਆਂ ਦੀ ਕਲਾਤਮਿਕ ਪ੍ਰਤਿਭਾ ਤੇ ਆਤਮ-ਵਿਸ਼ਵਾਸ ਨੂੰ ਦਰਸਾਇਆ | ਸਕੂਲ ਦੇ ਪਿ੍ੰਸੀਪਲ ਅਖਿਲ ਗੁਗਲਾਨੀ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਸਕੂਲ ਦੀਆਂ ਅਕਾਦਮਿਕ ਉਪਲਬਧੀਆਂ ਤੇ ਸਹਿ-ਪਾਠਕ੍ਰਮਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਚੇਅਰਮੈਨ ਪਵਨ ਕੁਮਾਰ ਸਾਮਾ ਤੇ ਡਾਇਰੈਕਟਰ ਗੋਲਡੀ ਸਾਮਾ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਿਕ ਸੋਚ ਨਾਲ ਅੱਗੇ ਵਧਣ ਲਈ ਪੇ੍ਰਰਿਤ ਕੀਤਾ | ਇਸ ਮੌਕੇ ਸਾਲਾਨਾ ਇਨਾਮ ਵੰਡ ਸਮਾਰੋਹ (ਸੈਸ਼ਨ 2024-25) ਵੀ ਕਰਵਾਇਆ, ਜਿਸ ਦੌਰਾਨ ਅਕਾਦਮਿਕ, ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ | ਸਾਰਿਆਂ ਨੇ ਵਿਦਿਆਰਥੀਆਂ ਦੀਆਂ ਪ੍ਰਸਤੁਤੀਆਂ ਦੀ ਭਰਪੂਰ ਸਰਾਹਨਾ ਕੀਤੀ ਤੇ ਸਕੂਲ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ | ਸਮਾਰੋਹ ਦਾ ਸਮਾਪਨ ਧੰਨਵਾਦ ਪ੍ਰਸਤਾਵ ਨਾਲ ਕੀਤਾ | ਇਹ ਸਮਾਰੋਹ ਸਭ ਲਈ ਯਾਦਗਾਰ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ |

ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਇਗਨੂ ਜਨਵਰੀ 2026 ਸੈਸ਼ਨ ਲਈ ਦਾਖ਼ਲੇ ਦੀ ਆਖ਼ਰੀ ਮਿਤੀ ਅੱਜ ਤੱਕ-ਡਾ. ਸੁਖਦੇਵ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।