16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਮਹੀਨਾਵਾਰ ਮੀਟਿੰਗ <br/>

ਅਜੀਤ ਡੈਸਕ 15-02-2026
ਫ਼ਿਰੋਜ਼ਪੁਰ, 14 ਫਰਵਰੀ (ਗੁਰਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਮਹੀਨਾਵਾਰ ਮੀਟਿੰਗ ਓ. ਪੀ. ਗਾਬਾ ਐਡਵੋਕੇਟ ਤੇ ਫਾਊਾਡਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਬੂਟਾ ਸਿੰਘ ਸੀਨੀਅਰ ਮੀਤ ਪ੍ਰਧਾਨ ਗੁਰਪ੍ਰਤਾਪ ਸਿੰਘ ਪ੍ਰਧਾਨ, ਅਜੀਤ ਸਿੰਘ ਸੋਢੀ ਜਨਰਲ ਸਕੱਤਰ, ਸੁਰਿੰਦਰ ਕੁਮਾਰ ਜੋਸਨ ਵਿੱਤ ਸਕੱਤਰ ਆਦਿ ਸ਼ਾਮਿਲ ਹੋਏ | ਆਗੂਆਂ ਨੇ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਵਿਰੋਧੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ¢ ਮੀਟਿੰਗ ਦੌਰਾਨ ਇਹ ਵੀ ਮਤਾ ਪਾਸ ਕੀਤਾ ਗਿਆ ਕਿ 2027 ਚੋਣਾਂ ਤੋਂ ਪਹਿਲਾਂ ਸਰਕਾਰ ਨਾਲ ਕੋਈ ਮੀਟਿੰਗ ਨਾ ਕੀਤੀ ਜਾਵੇ ਤੇ ਨਾ ਹੀ ਮੰਗਾਂ ਦੀ ਪੂਰਤੀ ਲਈ ਸਰਕਾਰ ਨੂੰ ਅਪੀਲ ਕੀਤੀ ਜਾਵੇ | ਮਨੋਹਰ ਲਾਲ ਸੀਨੀਅਰ ਮੀਤ ਪ੍ਰਧਾਨ ਡੀ. ਸੀ. ਦਫਤਰ, ਦਿਨੇਸ਼ ਕਟਾਰੀਆ ਐਸ. ਡੀ. ਓ., ਸੰਤੋਖ ਸਿੰਘ ਤੱਖੀ ਨਾਇਬ ਤਹਿਸੀਲਦਾਰ, ਓ. ਪੀ. ਗੁੰਬਰ ਰਜਿੰਦਰ ਮੋਂਗਾ, ਓ. ਪੀ. ਕਟਾਰੀਆ (ਸੁਪਰਡੈਂਟ), ਨੌ ਨਿਹਾਲ ਸਿੰਘ ਸੁਪਰਡੈਂਟ, ਦਵਿੰਦਰ ਸਿੰਘ ਐਡਵੋਕੇਟ ਅਤੇ ਹੋਰ ਉੱਘੇ ਆਗੂਆਂ ਨੂੰ ਸੁਝਾਅ ਦਿੱਤਾ ਕਿ ਸਰਕਾਰ ਨੇ ਚਾਰ ਸਾਲਾਂ ਵਿਚ ਪੈਨਸ਼ਨਰਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਸਗੋਂ ਪੈਨਸ਼ਨਰ ਵਿਰੋਧੀ ਨੀਤੀਆਂ ਤਿਆਰ ਕਰ ਰਹੀ ਹੈ | ਇਸ ਲਈ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਆਰੰਭੇ ਜਾਣੇ ਚਾਹੀਦੇ ਹਨ | ਜਨਰਲ ਸਕੱਤਰ ਅਜੀਤ ਸਿੰਘ ਸੋਢੀ ਨੇ ਦੱਸਿਆ ਕਿ ਜੁਆਇੰਟ ਫ਼ਰੰਟ ਪੰਜਾਬ ਦੀ ਹਦਾਇਤ 'ਤੇ ਬੀਤੇ ਦਿਨ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੈਮੋਰੰਡਮ ਦਿੱਤਾ ਗਿਆ ਸੀ ਤਾਂਕਿ ਸਰਕਾਰ ਮੰਗਾਂ ਪ੍ਰਤੀ ਸੁਚੇਤ ਹੋ ਜਾਵੇ | ਉਨ੍ਹਾਂ ਦੱਸਿਆ ਕਿ ਫ਼ਿਰੋਜਪੁਰ ਦੇ ਸਾਰੇ ਪੈਨਸ਼ਨਰਜ਼ ਤੇ ਮੁਲਾਜ਼ਮ ਸਾਥੀ ਮੁਹਾਲੀ 'ਚ ਹੋਣ ਵਾਲੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਤਿਆਰ ਬਰ ਤਿਆਰ ਹਨ |

ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਪੀ. ਟੀ. ਐਮ. ਦਾ ਆਯੋਜਨ <br/> ਅਗਲੀ ਖ਼ਬਰ ਸੈਮ ਇੰਟਰਨੈਸ਼ਨਲ ਸਕੂਲ 'ਚ ਇਨਾਮ ਵੰਡ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।