ਫ਼ਾਜ਼ਿਲਕਾ, 14 ਫਰਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਸ੍ਰੀ ਗੁਰੂ ਨਾਨਕ ਪਲੇਅ ਵੇਅ ਸਕੂਲ, ਜੋ ਕਿ ਪਿਛਲੇ 8 ਸਾਲਾਂ ਤੋਂ ਸਿੱਖਿਆ ਦੇ ਖੇਤਰ 'ਚ ਸਰਗਰਮ ਹੈ, ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਨਾਲ ਕੀਤੀ ਗਈ | ਇਸ ਮÏਕੇ ਮੈਡਮ ਖ਼ੁਸ਼ਬੂ ਸਵਨਾ ਨੇ ਵਿਸ਼ੇਸ਼ ਤÏਰ 'ਤੇ ਸ਼ਿਰਕਤ ਕੀਤੀ ਤੇ ਸਕੂਲ ਸਟਾਫ਼ ਤੇ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮ ਦÏਰਾਨ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਵਨਾ ਨੇ ਸਕੂਲ ਦੇ ਸੰਚਾਲਕ ਸ਼ਿਵ ਸ਼ਰਮਾ ਤੇ ਪੂਜਾ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪਲੇਅ ਵੇਅ ਸਕੂਲ ਛੋਟੇ ਬੱਚਿਆਂ ਲਈ ਅਜਿਹਾ ਆਧਾਰ ਹੁੰਦਾ ਹੈ ਜਿੱਥੇ ਉਨ੍ਹਾਂ ਨੂੰ ਨਾ ਸਿਰਫ਼ ਅੱਖਰ ਗਿਆਨ, ਸਗੋਂ ਰੋਜ਼ਾਨਾ ਦੀਆਂ ਗਤੀਵਿਧੀਆਂ ਜਿਵੇਂ ਕਿ ਉੱਠਣਾ-ਬੈਠਣਾ, ਖਾਣਾ-ਪੀਣਾ ਅਤੇ ਦੂਜਿਆਂ ਦਾ ਆਦਰ-ਸਤਿਕਾਰ ਕਰਨਾ ਸਿਖਾਇਆ ਜਾਂਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਪਲੇਅ ਵੇਅ ਤੋਂ ਹਾਸਿਲ ਕੀਤੀ ਸਿੱਖਿਆ ਹੀ ਬੱਚੇ ਦੇ ਸੁਨਹਿਰੇ ਭਵਿੱਖ ਦੀ ਅਸਲ ਸ਼ੁਰੂਆਤ ਹੁੰਦੀ ਹੈ | ਸਿੱਖਿਆ ਦੇ ਮਹੱਤਵ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਲਈ ਸਿੱਖਿਆ ਦੀ ਅਹਿਮੀਅਤ ਨੂੰ ਸਮਝਣਾ ਬਹੁਤ ਲਾਜ਼ਮੀ ਹੈ | ਉਨ੍ਹਾਂ ਅਪੀਲ ਕੀਤੀ ਕਿ ਕਿਸੇ ਵੀ ਬੱਚੇ ਨੂੰ ਸਿੱਖਿਆ ਤੋਂ ਵਾਂਝਾ ਨਹੀਂ ਰੱਖਣਾ ਚਾਹੀਦਾ | ਮੈਡਮ ਸਵਨਾ ਨੇ ਇਹ ਵੀ ਸਾਂਝਾ ਕੀਤਾ ਕਿ ਉਹ ਖ਼ੁਦ ਵੀ ਹਰ ਘਰ ਤੇ ਹਰ ਬੱਚੇ ਤੱਕ ਸਿੱਖਿਆ ਦੀ ਰÏਸ਼ਨੀ ਪਹੁੰਚਾਉਣ ਲਈ ਨਿਰੰਤਰ ਉਪਰਾਲੇ ਕਰ ਰਹੇ ਹਨ |