16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਜਲਾਲਾਬਾਦ ਵਿਖੇ ਸਿਹਤ ਸੁਵਿਧਾਵਾਂ 'ਚ ਵਾਧਾ, 1 ਕਰੋੜ 64 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਲਿਆਂਦੀ ਮਸ਼ੀਨ ਤੇ ਵੈਂਟੀਲੇਟਰ-ਵਿਧਾਇਕ ਕੰਬੋਜ

ਸਿਵਲ ਹਸਪਤਾਲ ਜਲਾਲਾਬਾਦ ਵਿਖੇ ਆਈਆਂ ਨਵੀਆਂ ਮਸ਼ੀਨਾਂ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਜਗਦੀਪ ਕੰਬੋਜ ਗੋਲਡੀ | ਅਜੀਤ ਤਸਵੀਰ <br/> 15-02-2026
ਫ਼ਾਜ਼ਿਲਕਾ, 14 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਜਲਾਲਾਬਾਦ ਵਿਖੇ 1 ਕਰੋੜ 64 ਲੱਖ ਦੀ ਲਾਗਤ ਨਾਲ ਮਸ਼ੀਨੀ ਉਪਕਰਨ ਤੇ 2 ਵੈਂਟੀਲੇਟਰ ਲਿਆਂਦੇ ਗਏ ਹਨ | ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮਸ਼ੀਨ ਤੇ ਵੈਂਟੀਲੇਟਰ ਦੀ ਸ਼ੁਰੂਆਤ ਕਰਨ ਮÏਕੇ ਕੀਤਾ | ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮÏਜੂਦਾ ਸਰਕਾਰ ਵਲੋਂ ਸਿਹਤ ਸਹੂਲਤਾਂ 'ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਸ਼ਹਿਰਾਂ ਵਿਚ ਨਾ ਜਾਣਾ ਪਵੇ | ਇਸ ਨਾਲ ਜਿਥੇ ਉਨ੍ਹਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸੁਵਿਧਾ ਪ੍ਰਾਪਤ ਹੋਵੇਗੀ ਉਥੇ ਆਉਣ-ਜਾਣ ਦੀ ਖੱਜਲਖੁਆਰੀ ਤੋਂ ਵੀ ਨਿਜਾਤ ਮਿਲੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸੁਵਿਧਾਵਾਂ ਬਿਨਾਂ ਕਿਸੇ ਖੱਜਲ ਖ਼ੁਆਰੀ ਦੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਪਿਛਲੇ ਸਮੇਂ ਵਿਚ ਹੀ ਸਿਵਲ ਹਸਪਤਾਲ ਜਲਾਲਾਬਾਦ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਅਧੀਨ ਕੀਤਾ ਗਿਆ ਹੈ, ਜਿਸ ਨਾਲ ਜਿਸ ਤਰ੍ਹਾਂ ਯੂਨੀਵਰਸਿਟੀ ਫ਼ਰੀਦਕੋਟ ਵਿਖੇ ਲੋੜੀਂਦੀਆਂ ਸਿਹਤ ਸਹੂਲਤਾਂ ਉਪਲਬਧ ਹਨ, ਉਸੇ ਤਰ੍ਹਾਂ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਵੀ ਸੁਵਿਧਾਵਾਂ ਦੀ ਪੂਰਤੀ ਹੋਵੇਗੀ | ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਧੀਆ ਸਿਹਤ ਸਹੂਲਤਾਂ ਦੇਣ ਦੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮÏਜੂਦਾ ਸਰਕਾਰ ਦਾ ਇਕੋ ਇਕ ਮਕਸਦ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ, ਚੰਗੀ ਸਿੱਖਿਆ ਤੇ ਰੋਜ਼ਗਾਰ ਦੇ ਵਸੀਲੇ ਪੈਦਾ ਕਰਨੇ ਹਨ |
ਪਿਛਲੀ ਖ਼ਬਰ ਸਿੱਖ ਜਥੇਬੰਦੀਆਂ ਵਲੋਂ ਬੇਅਦਬੀ ਮਾਮਲੇ 'ਚ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਉੱਠੀ ਮੰਗ <br/> ਅਗਲੀ ਖ਼ਬਰ ਪਿੰਡ ਘੱਲ ਖ਼ੁਰਦ ਨਜ਼ਦੀਕ ਗੋਲਾਬਾਰੀ 'ਚ ਇਕ ਵਿਅਕਤੀ ਦੀ ਮÏਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।