ਫਿਰੋਜ਼ਪੁਰ, 14 ਫਰਵਰੀ (ਸੁਖਵਿੰਦਰ ਸਿੰਘ)-ਪਿਛਲੇ ਕਾਫ਼ੀ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ | ਜਿਸ ਕਾਰਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ ਹਾਲ ਹੀ 'ਚ ਵਿਕਰਮਜੀਤ ਉਰਫ਼ ਗੱਬਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ, ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਉਨ੍ਹਾਂ ਦੇ ਸਾਹਿਬਜ਼ਾਦਿਆਂ ਤੇ ਧੰਨ-ਧੰਨ ਬਾਬਾ ਦੀਪ ਸਿੰਘ ਬਾਰੇ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਹਰ ਵਰਗ 'ਚ ਕਾਫ਼ੀ ਗ਼ੁੱਸਾ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਗਾਬੜੀਆ ਨੇ ਕਿਹਾ ਕਿ ਆਏ ਦਿਨ ਬੇਅਦਬੀ ਦੀ ਕੋਈ ਨਾ ਕੋਈ ਘਟਨਾ ਵਾਪਰ ਰਹੀ ਹੈ | ਜਿਸ ਤੋਂ ਲੱਗਦਾ ਹੈ ਕਿ ਦੋਸ਼ੀ ਨੂੰ ਕਾਨੂੰਨ ਦਾ ਕੋਈ ਡਰ ਨਹੀਂ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ 'ਤੇ ਰੋਕ ਲੱਗ ਸਕੇ | ਸੁਸਾਇਟੀ ਦੇ ਪ੍ਰਧਾਨ ਨੇ ਫਿਰੋਜ਼ਪੁਰ ਦੇ ਵਕੀਲ ਭਾਈਚਾਰੇ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਕਰਮਜੀਤ ਉਰਫ਼ ਗੱਬਰ ਦਾ ਕੇਸ ਲੜਨ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਖ਼ਾਸ ਤੌਰ 'ਤੇ ਫਿਰੋਜ਼ਪੁਰ ਸ਼ਹਿਰ ਦੇ ਐਸ. ਐੱਚ. ਓ. ਕਸ਼ਮੀਰ ਸਿੰਘ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਪਰਚਾ ਦਰਜ ਕੀਤਾ ਤੇ ਜੇਲ੍ਹ ਭੇਜ ਦਿੱਤਾ | ਇਸ ਮÏਕੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕÏਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਨੇ ਕਿਹਾ ਕਿ ਧਾਰਮਿਕ ਮਹਾਨ ਹਸਤੀਆਂ ਬਾਰੇ ਅਪਸ਼ਬਦ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ | ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸਰਪ੍ਰਸਤ ਭਾਈ ਲਖਬੀਰ ਸਿੰਘ ਮਹਾਲਮ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ | ਇਸ ਮÏਕੇ ਸਰਵਣ ਸਿੰਘ, ਕੁਲਦੀਪ ਸਿੰਘ ਨੱਢਾ, ਅਮਰ ਸਿੰਘ, ਬਲਕਾਰ ਸਿੰਘ, ਸੇਵਾ ਸਿੰਘ, ਹਰਜਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ | ਸਮੂਹ ਹਾਜ਼ਰ ਲੋਕਾਂ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ |