ਮੱਖੂ, 14 ਫਰਵਰੀ (ਕੁਲਵਿੰਦਰ ਸਿੰਘ ਸੰਧੂ)-ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਈ, ਜਿਸ ਦੌਰਾਨ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਭੁਪਿੰਦਰ ਸਿੰਘ ਔਲਖ ਸੂਬਾ ਜਨਰਲ ਸਕੱਤਰ ਅਤੇ ਸਮੂਹ ਪੰਜਾਬ ਕਮੇਟੀ ਵਲੋਂ ਫ਼ਿਰੋਜ਼ਪੁਰ ਤੇ ਮੋਗਾ ਦੀ ਚੋਣ 6 ਮੈਂਬਰੀ ਕਮੇਟੀ ਬਣਾਈ ਗਈ | ਜਿਸ 'ਚ ਬਾਪੂ ਗੁਰਦੇਵ ਸਿੰਘ ਸਰਪ੍ਰਸਤ, ਜਥੇਦਾਰ ਗੁਰਚਰਨ ਸਿੰਘ ਪੀਰ ਮੁਹੰਮਦ, ਜਥੇਦਾਰ ਜੋਗਿੰਦਰ ਸਿੰਘ ਸਭਰਾ, ਫ਼ਤਿਹ ਸਿੰਘ ਭਿੰਡਰ, ਦਵਿੰਦਰ ਸਿੰਘ ਸਰਾਂ, ਗੈਰੀ ਸਿੰਘ ਬੰਡਾਲਾ, ਭੁਪਿੰਦਰ ਸਿੰਘ ਔਲਖ ਸੂਬਾ ਜਨਰਲ ਸਕੱਤਰ ਆਦਿ ਕਮੇਟੀ ਮੈਂਬਰਾਂ ਵਲੋਂ ਨਵੀਂ ਬਣੀ ਕਮੇਟੀ ਦਾ ਐਲਾਨ ਕੀਤਾ, ਜਿਸ ਨੂੰ ਦੋਵਾਂ ਜ਼ਿਲਿ੍ਹਆਂ ਦੇ ਕਿਸਾਨ ਆਗੂਆਂ ਵਲੋਂ ਸੰਪੂਰਨ ਸਮਰਥਨ ਦਿੱਤਾ ਗਿਆ | ਜਿਸ 'ਚ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਚੋਣ ਕਰਦਿਆਂ ਹਰਦੀਪ ਸਿੰਘ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਸੁਖਵੰਤ ਸਿੰਘ ਖੋਸਾ ਜਰਨਲ ਸਕੱਤਰ, ਦਵਿੰਦਰ ਸਿੰਘ ਸੰਘਾ ਜ਼ਿਲ੍ਹਾ ਖ਼ਜ਼ਾਨਚੀ, ਜਰਨੈਲ ਸਿੰਘ ਸਭਰਾ ਮੀਤ ਪ੍ਰਧਾਨ, ਸੁਰਿੰਦਰ ਸਿੰਘ ਪੀਰ ਮੁਹੰਮਦ ਮੀਤ ਪ੍ਰਧਾਨ ਤੇ ਕੋਰ ਕਮੇਟੀ ਟੀਮ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਗੁਰਵਿੰਦਰ ਸਿੰਘ ਮੋਹਕਮ ਵਾਲਾ, ਗੁਰਪਾਲ ਸਿੰਘ ਸਭਰਾ, ਗੁਰਮੀਤ ਸਿੰਘ ਗਿੱਲ ਨਿਜਾਮਦੀਨ ਵਾਲਾ, ਰਣਜੀਤ ਸਿੰਘ ਬੰਡਾਲਾ, ਮਲਕੀਤ ਸਿੰਘ ਰੋਡੇਵਾਲਾ, ਸੁਖਵਿੰਦਰ ਸਿੰਘ ਭੜਾਣਾ ਦੀ ਚੋਣ ਕੀਤੀ ਗਈ ਅਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁੱਖਾ ਸਿੰਘ ਵਿਰਕ ਵਿਦੇਸ਼ ਜਾਣ ਕਾਰਨ ਤਿੰਨ ਮਹੀਨੇ ਲਈ ਜਰਨਲ ਸਕੱਤਰ ਹਰਬੰਸ ਸਿੰਘ ਬ੍ਰਹਮ ਕੇ ਨੂੰ ਜ਼ਿਲ੍ਹਾ ਮੋਗਾ ਦੀ ਜਿੰਮੇਵਾਰੀ ਸੌਂਪੀ ਗਈ ਅਤੇ ਰਾਜਵੀਰ ਸਿੰਘ ਰਾਜਾ ਰੌਂਤਾ ਨੂੰ ਜ਼ਿਲ੍ਹਾ ਜਰਨਲ ਸਕੱਤਰ, ਸੁਰਜੀਤ ਸਿੰਘ ਰੰਧਾਵਾ ਨੂੰ ਜ਼ਿਲ੍ਹਾ ਪ੍ਰਚਾਰਕ ਸਕੱਤਰ ਦਾ ਅਹੁਦਾ ਦੇ ਕੇ ਨਿਵਾਜਿਆ | ਸਾਰੇ ਨਵੇਂ ਚੁਣੇ ਪ੍ਰਧਾਨ ਸਹਿਬਾਨਾਂ ਵਲੋਂ ਮਿਲੀ ਜਿੰਮੇਵਾਰੀ ਨੂੰ ਮੁੱਖ ਰੱਖਦਿਆਂ ਦਿਨ ਰਾਤ ਜਥੇਬੰਦੀ ਲਈ ਮਿਹਨਤ ਕਰਨ ਦਾ ਵਿਸ਼ਵਾਸ ਦਿਵਾਇਆ ਅਤੇ ਜਥੇਬੰਦੀ ਦੀ ਮਾਣ ਮਰਿਆਦਾ ਨੂੰ ਵਧਾਉਣ ਲਈ ਮਿਹਨਤ ਕਰਨ ਦਾ ਤਿਹਾਈਆਂ ਕੀਤਾ | ਇਸ ਮੌਕੇ ਪਰਗਟ ਸਿੰਘ ਲਹਿਰਾ ਕੋਰ ਕਮੇਟੀ ਮੈਂਬਰ ਪੰਜਾਬ, ਬਲਦੇਵ ਸਿੰਘ ਵਾਈਆ ਕੋਰ ਕਮੇਟੀ ਮੈਂਬਰ ਪੰਜਾਬ, ਰਾਜਬੀਰ ਸਿੰਘ ਗਿੱਲ ਸੰਧਵਾਂ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਸੁਖਚੈਨ ਸਿੰਘ ਬੰਡਾਲਾ ਬਲਾਕ ਪ੍ਰਧਾਨ ਜ਼ੀਰਾ, ਨਿਸ਼ਾਨ ਸਿੰਘ ਗਿੱਲ ਫ਼ੌਜੀ ਸੀਂਹਾਂਪਾੜੀ ਬਲਾਕ ਪ੍ਰਧਾਨ ਮੱਖੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |