ਅਬੋਹਰ, 14 ਫਰਵਰੀ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਸੀ. ਐੱਚ. ਸੀ. ਖੂਈ ਖੇੜਾ ਦੀ ਇਕ ਟੀਮ ਦੁਆਰਾ ਕਿੱਲਿ੍ਹਆਂਵਾਲੀ ਪਿੰਡ ਵਿਚ ਵਿਸ਼ੇਸ਼ ਤੰਬਾਕੂ ਕੰਟਰੋਲ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਦੀ ਅਗਵਾਈ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ, ਜ਼ਿਲ੍ਹਾ ਐਨ. ਟੀ. ਸੀ. ਪੀ. ਨੋਡਲ ਅਫ਼ਸਰ ਡਾ. ਪੰਕਜ ਚÏਹਾਨ, ਜ਼ਿਲ੍ਹਾ ਮਹਾਂਮਾਰੀ ਵਿਗਿਆਨੀ ਡਾ. ਸੁਨੀਤਾ ਕੰਬੋਜ ਤੇ ਐੱਸ. ਐਮ. ਓ. ਖੂਈ ਖੇੜਾ ਡਾ. ਉਪਿੰਦਰ ਸਿੰਘ ਕਰ ਰਹੇ ਸਨ | ਮੁਹਿੰਮ ਦÏਰਾਨ ਐੱਸ. ਆਈ. ਪਵਨਜੀਤ ਸਿੰਘ ਵਿਰਕ ਨੇ ਪਿੰਡ ਵਾਸੀਆਂ ਤੇ ਦੁਕਾਨਦਾਰਾਂ ਨੂੰ ਤੰਬਾਕੂ ਸੇਵਨ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਤੰਬਾਕੂ ਸੇਵਨ ਕੈਂਸਰ, ਦਿਲ ਦੀ ਬਿਮਾਰੀ, ਫੇਫੜਿਆਂ ਦੀਆਂ ਗੰਭੀਰ ਬਿਮਾਰੀਆਂ ਅਤੇ ਹੋਰ ਕਈ ਜਾਨਲੇਵਾ ਬਿਮਾਰੀਆਂ ਦਾ ਇਕ ਵੱਡਾ ਕਾਰਨ ਹੈ | ਖ਼ਾਸ ਕਰਕੇ ਨÏਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ | ਨਿਰਦੇਸ਼ ਦÏਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਸਿਗਰਟ ਤੇ ਹੋਰ ਤੰਬਾਕੂ ਉਤਪਾਦ ਐਕਟ ਤਹਿਤ ਚਲਾਨ ਜਾਰੀ ਕੀਤੇ ਗਏ | 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦਾਂ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਸੰਬੰਧੀ ਸਖ਼ਤ ਚਿਤਾਵਨੀ ਜਾਰੀ ਕੀਤੀ ਗਈ ਅਤੇ ਭਵਿੱਖ 'ਚ ਉਲੰਘਣਾ ਕਰਨ 'ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਧਮਕੀ ਦਿੱਤੀ ਗਈ | ਇਸ ਮÏਕੇ ਸਿਹਤ ਕਰਮਚਾਰੀ ਰਾਮ ਪ੍ਰਤਾਪ, ਚੰਦਰ ਪ੍ਰਕਾਸ਼, ਬਲਰਾਮ ਤੇ ਓਮ ਪ੍ਰਕਾਸ਼ ਵੀ ਮÏਜੂਦ ਸਨ | ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਸਮੇਂ-ਸਮੇਂ 'ਤੇ ਸਮਾਜ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਵਿਸ਼ੇਸ਼ ਤੰਬਾਕੂ ਕੰਟਰੋਲ ਮੁਹਿੰਮਾਂ ਚਲਾਉਂਦਾ ਹੈ | ਉਨ੍ਹਾਂ ਕਿਹਾ ਕਿ ਤੰਬਾਕੂ ਨਾ ਸਿਰਫ਼ ਵਿਅਕਤੀਗਤ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ ਸਗੋਂ ਪੂਰੇ ਪਰਿਵਾਰ ਦੀ ਖ਼ੁਸ਼ੀ ਨੂੰ ਵੀ ਪ੍ਰਭਾਵਿਤ ਕਰਦਾ ਹੈ | ਇਸ ਲਈ, ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਨਸ਼ੇ ਤੋਂ ਦੂਰ ਰਹੇ ਤੇ ਇਸ ਵਿਰੁੱਧ ਜਾਗਰੂਕਤਾ ਪੈਦਾ ਕਰੇ | ਸਿਹਤ ਵਿਭਾਗ ਭਵਿੱਖ ਵਿਚ ਵੀ ਅਜਿਹੀਆਂ ਮੁਹਿੰਮਾਂ ਜਾਰੀ ਰੱਖੇਗਾ |