ਫ਼ਾਜ਼ਿਲਕਾ, 14 ਫਰਵਰੀ (ਦਵਿੰਦਰ ਪਾਲ ਸਿੰਘ)-ਉਪ ਮੰਡਲ ਦੇ ਪਿੰਡ ਘੱਲੂ ਸਥਿਤ ਗਾਡਵਿਨ ਪਬਲਿਕ ਸਕੂਲ ਵਿਖੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕÏਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਧਿਆਪਕ-ਮਾਪੇ ਮੀਟਿੰਗ ਦਾ ਸ਼ਾਨਦਾਰ ਆਯੋਜਨ ਕੀਤਾ | ਮੀਟਿੰਗ ਦÏਰਾਨ ਵਿਦਿਆਰਥੀਆਂ ਦੇ ਵਿੱਦਿਅਕ ਮਿਆਰ, ਅਨੁਸ਼ਾਸਨ ਤੇ ਸਰਬਪੱਖੀ ਵਿਕਾਸ ਨੂੰ ਲੈ ਕੇ ਮਾਪਿਆਂ ਨਾਲ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ | ਇਸ ਮÏਕੇ ਸਕੂਲ ਦੇ ਪਿ੍ੰਸੀਪਲ ਅਭਿਲੇਖ ਸ਼ਰਮਾ, ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕÏਰ ਬਰਾੜ, ਐਡਵੋਕੇਟ ਮਨਿੰਦਰ ਸਿੰਘ ਸਰਾਂ, ਸਮੂਹ ਸਟਾਫ਼ ਤੇ ਵੱਡੀ ਗਿਣਤੀ ਵਿਚ ਮਾਪੇ ਹਾਜ਼ਰ ਸਨ | ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਦੱਸਿਆ ਕਿ ਵਿਸ਼ਾ ਅਧਿਆਪਕਾਂ ਨੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ, ਹਾਜ਼ਰੀ, ਪ੍ਰੀਖਿਆ ਨਤੀਜਿਆਂ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਮੈਡਮ ਲਖਵਿੰਦਰ ਕÏਰ ਬਰਾੜ ਨੇ ਕਿਹਾ ਕਿ ਸਕੂਲ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹੈ, ਸਗੋਂ ਵਿਦਿਆਰਥੀਆਂ 'ਚ ਲੀਡਰਸ਼ਿਪ ਦੇ ਗੁਣ ਅਤੇ ਨੈਤਿਕ ਮੁੱਲ ਵਿਕਸਿਤ ਕਰਨਾ ਹੈ | ਮੀਟਿੰਗ 'ਚ ਬੱਚਿਆਂ ਦੇ ਅਨੁਸ਼ਾਸਨ ਤੇ ਡਿਜੀਟਲ ਉਪਕਰਨਾਂ (ਮੋਬਾਈਲ ਆਦਿ) ਦੀ ਸੰਤੁਲਿਤ ਵਰਤੋਂ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ | ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ 'ਚ ਵੀ ਨਾਂਅ ਰÏਸ਼ਨ ਕਰਨ ਦਾ ਭਰੋਸਾ ਪ੍ਰਗਟਾਇਆ | ਮੀਟਿੰਗ ਦੇ ਅੰਤ 'ਚ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ |