17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਹਰਪ੍ਰੀਤ ਸਿੱਧੂ ਤੇ ਘਣਸ਼ਿਆਮ ਪੰਜਕੋਸੀ ਨੇ ਕਾਂਗਰਸ ਐੱਸ. ਸੀ. ਵਿੰਗ ਦੇ ਬਲਾਕ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਵੰਡੇ <br/>

ਅਜੀਤ ਡੈਸਕ 15-02-2026
ਅਬੋਹਰ, 14 ਫਰਵਰੀ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਤੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਘਣ ਸ਼ਿਆਮ ਪੰਜਕੋਸੀ ਵਲੋਂ ਪਿੰਡ ਦੌਲਤਪੁਰਾ ਵਿਖੇ ਇਕ ਸਮਾਗਮ ਕਰ ਹਲਕਾ ਅਬੋਹਰ ਦਿਹਾਤੀ ਦੇ ਕਾਂਗਰਸ ਐੱਸ. ਸੀ. ਵਿੰਗ ਦੇ ਨਵ-ਨਿਯੁਕਤ ਬਲਾਕ ਪ੍ਰਧਾਨ ਸਤਪਾਲ ਸਿੰਘ, ਬੱਲੂਆਣਾ ਹਲਕੇ ਦੇ ਬਲਾਕ ਬਹਾਵਵਾਲਾ ਦੇ ਐੱਸ. ਸੀ. ਵਿੰਗ ਦੇ ਨਵ-ਨਿਯੁਕਤ ਬਲਾਕ ਪ੍ਰਧਾਨ ਲਾਲ ਚੰਦ, ਉਪ ਪ੍ਰਧਾਨ ਗੁਰਵਿੰਦਰ ਸਿੰਘ ਨੂੰ ਨਿਯੁਕਤੀ ਪੱਤਰ ਵੰਡੇ ਗਏ | ਇਸ ਦੌਰਾਨ ਸੰਬੋਧਨ ਕਰਦਿਆਂ ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਗੱਪਾਂ ਮਾਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਕੁੱਝ ਮਹੀਨਿਆਂ ਦੀ ਮਹਿਮਾਨ ਹੈ | 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਸੂਬੇ 'ਚ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ | ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਘਣ ਸ਼ਿਆਮ ਪੰਜਕੋਸੀ ਨੇ ਕਿਹਾ ਕਿ ਜਦੋਂ ਵੀ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਉਸ 'ਚ ਐੱਸ. ਸੀ. ਭਾਈਚਾਰੇ ਦਾ ਹਮੇਸ਼ਾ ਵੱਡਾ ਯੋਗਦਾਨ ਰਿਹਾ ਹੈ | ਇਸ ਵਾਰ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ 'ਚ ਐੱਸ. ਸੀ. ਵਿੰਗ ਅਹਿਮ ਭੂਮਿਕਾ ਨਿਭਾਵੇਗਾ | ਇਸ ਮੌਕੇ ਸੀਨੀਅਰ ਆਗੂ ਸਾਬਕਾ ਸਰਪੰਚ ਕੁਲਦੀਪ ਸਿੰਘ ਸਿੱਧੂ, ਧਰਮਪਾਲ, ਓਮ ਪ੍ਰਕਾਸ਼, ਕਾਲਾ ਸਿੰਘ, ਰਾਜ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜਲਾਲਾਬਾਦ ਵਿਖੇ ਵਿਸ਼ੇਸ਼ ਸਹੂਲਤ ਕੈਂਪ ਦਾ ਆਯੋਜਨ ਸ਼ੂਗਰ ਤੇ ਬੀ. ਪੀ. ਦ... ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਪੀ. ਟੀ. ਐਮ. ਦੌਰਾਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਤੇ ਹੋਈ ਚਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।