24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਵਿਧਾਇਕ ਦਹੀਆ ਠਾਠ ਨਾਨਕਸਰ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 16-02-2026
ਮਮਦੋਟ, 15 ਫਰਵਰੀ (ਸੁਖਦੇਵ ਸਿੰਘ ਸੰਗਮ)-ਮਮਦੋਟ ਨੇੜਲੇ ਗੁਰਦੁਆਰਾ ਠਾਠ ਨਾਨਕਸਰ ਛਾਂਗਾ ਖ਼ੁਰਦ ਵਿਚ ਹੋਏ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁੱਚਾ ਸਿੰਘ ਜੀ ਵਲੋਂ ਵਿਧਾਇਕ ਨੂੰ ਸਿਰੋਪਾਓ ਭੇਟ ਕੀਤਾ ਗਿਆ | ਇਸ ਮੌਕੇ ਵਿਧਾਇਕ ਦਹੀਆ ਨੇ ਕਿਹਾ ਕਿ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਹਮਣੇ ਹਾਜ਼ਰੀ ਭਰ ਕੇ ਉਨ੍ਹਾਂ ਨੂੰ ਦਿਲੀ ਸਕੂਲ ਪ੍ਰਾਪਤ ਹੋਇਆ ਹੈ | ਉਨ੍ਹਾਂ ਕਿਹਾ ਕਿ ਸੰਤਾਂ ਮਹਾਂਪੁਰਖਾਂ ਵਲੋਂ ਕਰਵਾਏ ਜਾਂਦੇ ਅਜਿਹੇ ਸਮਾਗਮ ਸਾਨੂੰ ਹੱਕ, ਸੱਚ 'ਤੇ ਪਹਿਰਾ ਦੇਣ ਅਤੇ ਗੁਰੂ ਲੜ ਲੱਗਣ ਦੀ ਪ੍ਰੇਰਨਾ ਦਿੰਦੇ ਹਨ | ਇਸ ਮੌਕੇ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਸੁਖਰਾਜ ਸਿੰਘ ਗੋਰਾ, ਬਲਾਕ ਪ੍ਰਧਾਨ ਸੋਨੂੰ ਸੇਠੀ, ਜਰਨੈਲ ਸਿੰਘ ਸਰਪੰਚ, ਨਿੱਜੀ ਸਕੱਤਰ ਪਵਨ ਸੋਲੰਕੀ, ਬੋਹੜ ਸਿੰਘ ਸਰਪੰਚ ਕਾਕੜ, ਅਜਮੇਰ ਸਿੰਘ ਸਰਪੰਚ ਮੁਰਕਵਾਲਾ, ਰਣਜੀਤ ਸਿੰਘ ਸਰਪੰਚ ਤਰਾਂਵਾਲਾ, ਹਰਮਨ ਸਿੰਘ ਸੰਧੂ, ਤਾਰਾ ਸਿੰਘ, ਕੁਲਵੰਤ ਸਿੰਘ ਕੰਬੋਜ, ਨਿਸ਼ਾਨ ਸਿੰਘ ਸਰਪੰਚ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਹਰਿਦੁਆਰ ਤੋਂ ਗੰਗਾਜਲ ਲੈ ਕੇ ਆਏ ਕਾਵੜੀਆਂ ਦਾ ਸ਼ਹਿਰ ਵਾਸੀਆਂ ਵਲੋਂ ਭਰਪੂਰ ਸਵਾਗਤ ਅਗਲੀ ਖ਼ਬਰ ਦਾ ਰੈਨੇਸਾਂ ਸਕੂਲ ਦੀ ਸਾਲਾਨਾ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।