24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਵਿਧਾਇਕ ਰਣਬੀਰ ਭੁੱਲਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮਿ੍ਤਸਰ ਨੂੰ ਪੰਜਵੀਂ ਬੱਸ ਰਵਾਨਾ

ਅਜੀਤ ਡੈਸਕ 16-02-2026
ਫ਼ਿਰੋਜ਼ਪੁਰ, 15 ਫਰਵਰੀ (ਦਵਿੰਦਰ ਪਾਲ ਸਿੰਘ)-ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਪੰਜਵੀਂ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸ਼ਰਧਾਲੂਆਂ ਨੂੰ ਮੁਫ਼ਤ ਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਅੱਜ ਇਸ ਯੋਜਨਾ ਤਹਿਤ ਪਿੰਡ ਟੇਂਡੀ ਵਾਲਾ ਦੇ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ ਹੈ | ਜਿਸ ਰਾਹੀਂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ | ਇਸ ਤੋਂ ਇਲਾਵਾ ਹੋਰ ਸਥਾਨ ਜਿਵੇਂ ਕਿ ਪਾਰਟੀਸ਼ਨ ਮਿਊਜ਼ੀਅਮ, ਜਲਿ੍ਹਆਵਾਲਾ ਬਾਗ਼ ਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸੈਰੇਮਨੀ ਵੀ ਵਿਖਾਈ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਯੋਜਨਾ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨੂੰ ਅਤੇ ਵੱਡੀ ਉਮਰ ਦੇ ਨਾਗਰਿਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਵੱਡੀ ਸਹੂਲਤ ਪ੍ਰਾਪਤ ਹੋਈ ਹੈ | ਇਸ ਯਾਤਰਾ ਦੌਰਾਨ ਪੰਜਾਬ ਸਰਕਾਰ ਵਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਤੇ ਹੋਰ ਜ਼ਰੂਰੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਨੂੰ ਵੀ ਯਾਤਰਾ ਦੌਰਾਨ ਕੋਈ ਦਿੱਕਤ ਨਾ ਆਵੇ | ਉਨ੍ਹਾਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਜਥੇਬੰਦੀਆਂ ਤੇ ਸੰਸਥਾਵਾਂ ਨੇ ਧਾਰਮਿਕ ਅਪਮਾਨ ਦੇ ਮਾਮਲੇ 'ਚ ਕੀਤਾ ਸਾਂਝਾ ਮਤਾ ਪਾਸ ਅਗਲੀ ਖ਼ਬਰ ਹਰਿਦੁਆਰ ਤੋਂ ਗੰਗਾਜਲ ਲੈ ਕੇ ਆਏ ਕਾਵੜੀਆਂ ਦਾ ਸ਼ਹਿਰ ਵਾਸੀਆਂ ਵਲੋਂ ਭਰਪੂਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।