24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਫੋਰਟਰੈਸ ਚੈੱਕ ਤਹਿਤ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ

ਅਜੀਤ ਡੈਸਕ 16-02-2026
ਫ਼ਿਰੋਜ਼ਪੁਰ, 15 ਫਰਵਰੀ (ਰਾਕੇਸ਼ ਚਾਵਲਾ)-ਬਿਨਾਂ ਟਿਕਟ ਸਫ਼ਰ ਕਰਨ 'ਤੇ ਨੱਥ ਪਾਉਣ ਦੇ ਉਦੇਸ਼ ਨਾਲ ਉੱਤਰ ਰੇਲਵੇ ਦੇ ਫਿਰੋਜ਼ਪੁਰ ਮੰਡਲ ਵਲੋਂ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ 'ਫੋਰਟਰੈਸ ਚੈੱਕ' ਚਲਾਈ ਗਈ | ਇਸ ਸਖ਼ਤ ਚੈਕਿੰਗ ਮੁਹਿੰਮ ਦੌਰਾਨ ਕੁੱਲ 243 ਬਿਨਾਂ ਟਿਕਟ ਯਾਤਰੀਆਂ ਨੂੰ ਫੜਿਆ ਗਿਆ, ਜਿਨ੍ਹਾਂ ਤੋਂ ਲਗਪਗ 1.67 ਲੱਖ ਦਾ ਮਾਲੀਆ ਵਸੂਲਿਆ ਗਿਆ | ਇਹ ਮੁਹਿੰਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਤਾਰ ਚਲਾਈ ਗਈ | ਇਸ ਮੁਹਿੰਮ 'ਚ 14 ਟਿਕਟ ਚੈਕਿੰਗ ਕਰਮਚਾਰੀਆਂ ਅਤੇ ਆਰ. ਪੀ. ਐਫ. ਦੇ ਜਵਾਨਾਂ ਨੇ ਸਾਂਝੇ ਤੌਰ 'ਤੇ ਹਿੱਸਾ ਲਿਆ | ਫੋਰਟਰੈਸ ਚੈਕਿੰਗ ਦੇ ਅਧੀਨ ਸਟੇਸ਼ਨ ਕੰਪਲੈਕਸ 'ਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਸਖ਼ਤ ਟਿਕਟ ਚੈਕਿੰਗ ਕੀਤੀ ਜਾਂਦੀ ਹੈ | ਇਸ ਦੌਰਾਨ ਯਾਤਰੀਆਂ ਦੀਆਂ ਟਿਕਟਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਬਿਨਾਂ ਟਿਕਟ ਜਾਂ ਨਿਯਮਾਂ ਦੇ ਉਲਟ ਯਾਤਰਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ | ਇਸ ਮੁਹਿੰਮ ਦਾ ਮੁੱਖ ਉਦੇਸ਼ ਰੇਲਵੇ ਦੇ ਮਾਲੀਏ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਤੇ ਯਾਤਰੀਆਂ ਵਿਚ ਟਿਕਟ ਲੈ ਕੇ ਸਫ਼ਰ ਕਰਨ ਦੀ ਆਦਤ ਨੂੰ ਉਤਸ਼ਾਹਿਤ ਕਰਨਾ ਹੈ | ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਪਰਮਦੀਪ ਸਿੰਘ ਸੈਣੀ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਮੇਸ਼ਾ ਜਾਇਜ਼ ਟਿਕਟ ਲੈ ਕੇ ਹੀ ਸਫ਼ਰ ਕਰਨ | ਯਾਤਰੀਆਂ ਦੀ ਸਹੂਲਤ ਤੇ ਮਾਲੀਏ ਦੇ ਬਚਾਅ ਨੂੰ ਧਿਆਨ ਵਿਚ ਰੱਖਦੇ ਹੋਏ ਭਵਿੱਖ 'ਚ ਵੀ ਇਸ ਤਰ੍ਹਾਂ ਦੀਆਂ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ |
ਪਿਛਲੀ ਖ਼ਬਰ ਫ਼ਿਰੋਜ਼ਪੁਰ 'ਚ ਅੱਜ ਲੱਗੇਗਾ ਮੁਫ਼ਤ ਫਾਈਬਰੋ ਸਕੈਨ ਜਾਂਚ ਕੈਂਪ ਅਗਲੀ ਖ਼ਬਰ ਬਾਬਾ ਬਿਧੀ ਚੰਦ ਦੀ ਯਾਦ 'ਚ ਤਿੰਨ ਦਿਨਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।