24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਫ਼ਿਰੋਜ਼ਪੁਰ 'ਚ ਅੱਜ ਲੱਗੇਗਾ ਮੁਫ਼ਤ ਫਾਈਬਰੋ ਸਕੈਨ ਜਾਂਚ ਕੈਂਪ

ਅਜੀਤ ਡੈਸਕ 16-02-2026
ਫ਼ਿਰੋਜ਼ਪੁਰ, 15 ਫਰਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ-ਮੋਗਾ ਰੋਡ ਸਥਿਤ ਅਮਨਦੀਪ ਹਸਪਤਾਲ ਵਿਖੇ ਉਜਾਲਾ ਸਿਗਨਸ ਹੈਲਥਕੇਅਰ ਸਰਵਿਸਿਜ਼ ਦੇ ਸਹਿਯੋਗ ਤੇ ਸ੍ਰੀਰਾਮ ਬਾਗ ਬਿਰਧ ਸੇਵਾ ਆਸ਼ਰਮ ਦੇ ਸਮਰਥਨ ਨਾਲ ਸੋਮਵਾਰ ਨੂੰ ਮੁਫ਼ਤ ਫਾਈਬਰੋ ਸਕੈਨ ਜਾਂਚ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ | ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ | ਹਸਪਤਾਲ ਪ੍ਰਬੰਧਨ ਅਨੁਸਾਰ ਆਮ ਤੌਰ 'ਤੇ ਲਗਪਗ 4000 ਰੁਪਏ ਦੀ ਲਾਗਤ ਵਾਲੀ ਫਾਈਬਰੋ ਸਕੈਨ ਜਾਂਚ ਇਸ ਕੈਂਪ ਦੌਰਾਨ ਪੂਰੀ ਤਰ੍ਹਾਂ ਮੁਫ਼ਤ ਕੀਤੀ ਜਾਵੇਗੀ | ਜਾਂਚ ਲਈ ਆਧੁਨਿਕ ਏ. ਆਈ-ਸੰਚਾਲਿਤ ਇਕੋਸੈਂਸ ਮਿਨੀ+ 430 ਮਸ਼ੀਨ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਜਿਗਰ ਦੀ ਸਥਿਤੀ ਦਾ ਸਹੀ ਤੇ ਤੇਜ਼ ਅੰਕਲਨ ਸੰਭਵ ਹੈ | ਫਾਈਬਰੋ ਸਕੈਨ ਇਕ ਗੈਰ-ਆਕਰਮਕ ਜਾਂਚ ਪ੍ਰਕਿਰਿਆ ਹੈ, ਜੋ ਫੈਟੀ ਲਿਵਰ ਤੇ ਜਿਗਰ ਦੀ ਕਠੋਰਤਾ ਵਰਗੀਆਂ ਸਮੱਸਿਆਵਾਂ ਨੂੰ ਸ਼ੁਰੂਆਤੀ ਪੜਾਅ ਵਿਚ ਪਛਾਣਨ 'ਚ ਮਦਦ ਕਰਦੀ ਹੈ, ਜਿਸ ਨਾਲ ਸਮੇਂ ਸਿਰ ਇਲਾਜ ਸੰਭਵ ਬਣਦਾ ਹੈ | ਕੈਂਪ ਦਾ ਉਦਘਾਟਨ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਅਭਿਸ਼ੇਕ ਅਰੋੜਾ ਤੇ ਆਸ਼ਰਮ ਦੇ ਪ੍ਰਧਾਨ ਹਰੀਸ਼ ਗੋਇਲ ਵਲੋਂ ਸੀਨੀਅਰ ਅਧਿਕਾਰੀਆਂ ਤੇ ਇਲਾਕਾ ਵਾਸੀਆਂ ਦੀ ਹਾਜ਼ਰੀ ਵਿਚ ਕੀਤਾ ਜਾਵੇਗਾ | ਹਸਪਤਾਲ ਦੀ ਡਾਇਰੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਬਦਲਦੀ ਜੀਵਨ ਸ਼ੈਲੀ ਤੇ ਅਣਗਹਿਲੀ ਕਾਰਨ ਜਿਗਰ ਨਾਲ ਸੰਬੰਧਿਤ ਬਿਮਾਰੀਆਂ ਵਿਚ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮਕਸਦ ਲੋਕਾਂ ਨੂੰ ਆਧੁਨਿਕ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰਕੇ ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨਾ ਹੈ | ਉਨ੍ਹਾਂ ਨੇ ਫ਼ਿਰੋਜ਼ਪੁਰ ਤੇ ਨੇੜਲੇ ਇਲਾਕਿਆਂ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਸਿਹਤ ਸੇਵਾ ਦਾ ਵੱਧ ਤੋਂ ਵੱਧ ਲਾਭ ਲੈਣ |
ਪਿਛਲੀ ਖ਼ਬਰ ਅਧਿਆਪਕ ਜਥੇਬੰਦੀ ਸੰਗਰੂਰ ਰੈਲੀ ਦੇ ਲਈ ਗੁਰੂਹਰਸਹਾਏ ਤੋਂ ਹੋਈ ਰਵਾਨਾ ਅਗਲੀ ਖ਼ਬਰ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਫੋਰਟਰੈਸ ਚੈੱਕ ਤਹਿਤ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।